ਜਲੰਧਰ : ਮਹਿਤਪੁਰ ਨੇੜੇ ਦੇ ਪਿੰਡ ਬਾਲੋਕੀ ਵਿਖੇ ਕੈਨੇਡੀਅਨ ਪੰਜਾਬੀ ਟਰਾਂਸਪੋਰਟਰ ਨਛੱਤਰ ਸਿੰਘ ਮਾਨ ਦੇ ਪਰਿਵਾਰ ਵਲੋਂ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਖ ਵੱਖ ਧਾਰਮਿਕ ਅਤੇ ਰਾਜਸੀ ਸਖਸ਼ੀਅਤਾਂ ਸ਼ਾਮਲ ਹੋਈਆਂ।
ਨਛੱਤਰ ਸਿੰਘ ਮਾਨ ਕੈਨੇਡਾ ਦੇ ਪਰਿਵਾਰ ਵਲੋਂ ਕਰਵਾਏ ਗਏ ਇਸ ਸਮਾਗਮ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਆਖੰਡ ਪਾਠ ਦੇ ਭੋਗ ਪਾਏ ਗਏ ਅਤੇ ਇਸ ਤੋਂ ਬਾਅਦ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਵਿਚ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇਸ ਤੋਂ ਇਲਾਵਾ ਵੱਖ ਵੱਖ ਧਾਰਮਿਕ ਸਖਸ਼ੀਅਤਾਂ ਨੇ ਸੰਗਤਾਂ ਨੂੰ ਪ੍ਰਵਚਨਾ ਨਾਲ ਵੀ ਨਿਹਾਲ ਕੀਤਾ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ। ਸਮਾਗਮ ਵਿਚ ਟੀ.ਸੀਰੀਜ਼ ਕੰਪਨੀ ਦੇ ਮਾਲਕ ਦਰਸ਼ਨ ਕੁਮਾਰ, ਪ੍ਰਵਾਸੀ ਪੰਜਾਬੀ ਚਰਨਜੀਤ ਸਿੰਘ ਬਾਠ, ਹਲਕਾ ਵਿਧਾਇਕ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸਖਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਇਸ ਮੌਕੇ ਗਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਵੱਖ ਵੱਖ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਪਿੰਡ ਵਿਚ ਇਕ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ ਗਿਆ।