best platform for news and views

ਨਵਜੋਤ ਸਿੰਘ ਸਿੱਧੂ ਵੱਲੋਂ ਸੀਨੀਅਰ ਪੱਤਰਕਾਰ ਇੰਦਰਪ੍ਰੀਤ ਸਿੰਘ ਦੇ ਪਿਤਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Please Click here for Share This News

ਚੰਡੀਗੜ•, 2 ਜੂਨ
ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸੀਨੀਅਰ ਪੱਤਰਕਾਰ ਇੰਦਰਪ੍ਰੀਤ ਸਿੰਘ ਦੇ ਪਿਤਾ ਸ. ਰਣਜੀਤ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸਿੱਧੂ ਨੇ ਫ਼ੋਨ ਉਤੇ ਗੱਲ ਕਰ ਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਪਿੱਛੇ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਵੀ ਕੀਤੀ।
ਸੀਨੀਅਰ ਪੱਤਰਕਾਰ ਇੰਦਰਪ੍ਰੀਤ ਸਿੰਘ ਦੇ ਪਿਤਾ ਰਣਜੀਤ ਸਿੰਘ ਜੋ 70 ਵਰਿ•ਆਂ ਦੇ ਸਨ, ਦਾ ਅੱਜ ਬਠਿੰਡਾ ਵਿਖੇ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।
ਸ. ਸਿੱਧੂ ਨੇ ਇੰਦਰਪ੍ਰੀਤ ਸਿੰਘ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਭਾਵੇਂ ਕਿਸੇ ਇਨਸਾਨ ਲਈ ਸਭ ਤੋਂ ਵੱਡਾ ਘਾਟਾ, ਉਸ ਦੇ ਸਿਰ ਤੋਂ ਬਾਪ ਦਾ ਸਾਇਆ ਉਠ ਜਾਣਾ ਹੁੰਦਾ ਹੈ ਪਰ ਪਰਮਾਤਮਾ ਦੇ ਇਸ ਭਾਣੇ ਨੂੰ ਮੰਨਣਾ ਪੈਂਦਾ ਹੈ। ਉਨ•ਾਂ ਕਿਹਾ ਕਿ ਪਿਤਾ ਵੱਲੋਂ ਪਾਏ ਪੂਰਨਿਆਂ ਉਤੇ ਚੱਲਣਾ ਹੀ ਵਿਛੜੇ ਬਾਪ ਨੂੰ ਸੱਚੀ ਸ਼ਰਧਾਂਜਲੀ ਹੈ। ਸ. ਸਿੱਧੂ ਨੇ ਕਿਹਾ ਕਿ ਇਸ ਘਾਟੇ ਨੂੰ ਕਦੇ ਪੂਰਿਆ ਨਹੀਂ ਜਾ ਸਕਦਾ।

Please Click here for Share This News

Leave a Reply

Your email address will not be published. Required fields are marked *