best platform for news and views

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਕਾਬੂ

Please Click here for Share This News

ਧੂਰੀ,27 ਮਾਰਚ (ਮਹੇਸ਼ ਜਿੰਦਲ) ਸਥਾਨਕ ਪੁਲਸ ਵੱਲੋਂ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਧੂਰੀ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਪਿੰਡ ਕਹੇਰੂ ਵਿਖੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਮਨੀ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਸਮੁੰਦਗੜ ਛੰਨਾ ਨਾਮੀ ਵਿਅਕਤੀ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ ਅਤੇ ਅੱਜ ਆਪਣੀ ਸਕੂਟਰੀ ਮੈਸਟਰੋ ਤੇ ਘਨੌਰੀ ਕਲਾਂ ਸਾਇਡ ਤੋ ਧੂਰੀ ਵੱਲ ਨੂੰ ਆ ਰਿਹਾ ਹੈ। ਪੁਲਿਸ ਵੱਲੋਂ ਇਤਲਾਹ ਦੇ ਆਧਾਰ ‘ਤੇ ਪਿੰਡ ਜਹਾਂਗੀਰ ਦੀ ਨਹਿਰ ਤੇ ਨਾਕਾਬੰਦੀ ਕਰ ਕੇ ਮਨੀ ਸਿੰਘ ਨੂੰ 1000 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਰ ਟਰਮਾਡੋਲ ਸਮੇਤ ਸਕੂਟਰੀ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Please Click here for Share This News

Leave a Reply

Your email address will not be published. Required fields are marked *