ਸਰਦੂਲਗੜ੍ਹ, 23 ਸਤੰਬਰ (ਬਲਜੀਤ ਪਾਲ)- ਸਰਦੂਲਗੜ੍ਹ ਸ਼ਹਿਰ ਦੇ ਵਾਰਡ ਨੰਬਰ 4 ਸਿਰਸਾ ਕੈਂਚੀਆਂ ਦੇ ਕਿਸਾਨ ਬਲਦੇਵ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਫਾਹਾ ਲੈਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਸੰਬੰਧ ਵਿੱਚ ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ ਸਰਦੂਲਗੜ੍ਹ ਹਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਹਰਭਜਨ ਸਿੰਘ ਦੇ ਬਿਆਨਾਂ ਅਨੁਸਾਰ ਮ੍ਰਿਤਕ ਬਲਦੇਵ ਸਿੰਘ ਉੱਪਰ ਕੋਆਪ੍ਰਿਟਵ ਬੈਂਕ ਅਤੇ ਖੇਤੀਬਾੜੀ ਵਿਕਾਸ ਬੈਂਕ ਦਾ 6 ਲੱਖ ਅਤੇ 2 ਲੱਖ ਪ੍ਰਾਈਵੇਟ ਵਿਆਕਤੀਆਂ ਦਾ ਕਰਜਾ ਸੀ ਜਿਸ ਕਾਰਨ ਉਹ ਕਈ ਦਿਨਾਂ ਤੋ ਪਰੇਸ਼ਾਨ ਰਹਿੰਦਾ ਸੀ ਜਿਸ ਨੇ ਦੇਰ ਰਾਤ ਘਰ ਤੋਂ 7-8 ਕਿਲੇ ਦੀ ਦੂਰੀ ਤੇ ਕਿੱਕਰ ਦੇ ਦਰਖਤ ਨਾਲ ਫਾਹਾ ਲੈਕੇ ਖੁਦਕੁਸ਼ੀ ਕਰ ਲਈ ਹੈ।ਉਨ੍ਹਾ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਹਰਭਜਨ ਸਿੰਘ ਦੇ ਬਿਆਨਾਂ ਤੇ ਥਾਣਾ ਸਰਦੂਲਗੜ੍ਹ ਵਿਖੇ 174 ਦੀ ਕਾਰਵਾਈ ਕਰਕੇ ਲਾਸ਼ ਦਾ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਪੋਸਟਮਾਰਟਮ ਕਰਵਾਕੇ ਲਾਸ਼ ਵਾਰਿਸਾ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਬਲਦੇਵ ਸਿੰਘ ਦਾ ਸਰਦੂਲਗੜ੍ਹ ਵਿਖੇ ਸੰਸਕਾਰ ਕਰ ਦਿੱਤਾ ਗਿਆ ਹੈ।
