best platform for news and views

ਨਾਮਜ਼ਦਗੀਆਂ ਦੇ ਚੌਥੇ ਦਿਨ 49 ਨਾਮਜ਼ਦਗੀਆਂ ਦਾਖਲ

Please Click here for Share This News

ਚੰਡੀਗੜ,  25 ਅਪ੍ਰੈਲ : ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀਆਂ ਭਰਨ ਦੇ ਚੌਥੇ  ਦਿਨ ਅੱਜ ਪੰਜਾਬ ਰਾਜ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਲਈ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਹੁਣ ਤੱਕ ਪੰਜਾਬ ਰਾਜ ਦੇ 13 ਲੋਕ ਸਭਾ ਹਲਕਿਆਂ ਲਈ ਨਾਮਜ਼ਦਗੀ ਦੇ ਬੀਤੇ ਤਿੰਨ ਦਿਨਾਂ ਦੌਰਾਨ 58 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਅਤੇ ਅੱਜ ਦੀਆਂ 49 ਨਾਮਜ਼ਦਗੀਆਂ ਨੂੰ ਮਿਲਾ ਕੇ ਕੁਲ ਨਾਮਜ਼ਦਗੀਆਂ 107  ਹੋ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਜਗਦੀਸ਼ ਮਸੀਹ ਆਜ਼ਾਦ ਉਮੀਦਵਾਰ, ਅਸ਼ਵਨੀ ਕੁਮਾਰ ਸੀ.ਪੀ.ਆਈ. (ਐਮ.ਐਲ.) (ਲਿਬਰੇਸ਼ਨ) ਅਤੇ ਪੀਟਰ ਮਸੀਹ ਆਮ ਆਦਮੀ ਪਾਰਟੀ ਵੱਲੋਂ, ਲੋਕ ਸਭਾ ਹਲਕਾ 02-ਅੰਮ੍ਰਿਤਸਰ ਤੋਂ  ਕਮਿਊਨਿਸਟ ਪਾਰਟੀ ਆਫ ਇੰਡੀਆ ਦੇ ਦਸਵਿੰਦਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਲਈ ਹਿੰਦੁਸਤਾਨ ਸ਼ਕਤੀ ਸੈਨਾ ਦੇ ਸੰਤੋਖ ਸਿੰਘ, ਪੰਜਾਬ ਏਕਤਾ ਪਾਰਟੀ ਦੀ ਪਰਮਜੀਤ ਕੌਰ ਖਾਲੜਾ ਅਤੇ ਹਰਮਨਦੀਪ ਸਿੰਘ, ਆਜ਼ਾਦ ਉਮੀਦਵਾਰ ਪਰਮਿੰਦਰ ਸਿੰਘ, ਆਜ਼ਾਦ ਉਮੀਦਵਾਰ ਪਾਇਲ, ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਪੂਰਨ ਸਿੰਘ ਅਤੇ ਆਜ਼ਾਦ ਉਮੀਦਵਾਰ ਸੁਖਵੰਤ ਸਿੰਘ ਵੱਲੋਂ, ਲੋਕ ਸਭਾ ਹਲਕਾ 04-ਜਲੰਧਰ ਲਈ ਆਮ ਆਦਮੀ ਪਾਰਟੀ ਦੇ ਜ਼ੋਰਾ ਸਿੰਘ ਸਰੋਏ ਅਤੇ ਹਰਮਨਦੀਪ ਸਿੰਘ ਸਰੋਏ, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕਰੈਟਿਕ) ਦੇ ਹਰਿ ਮਿੱਤਰ, ਆਜ਼ਾਦ ਉਮੀਦਵਾਰ ਸੁਖਦੇਵ ਸਿੰਘ ਅਤੇ ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਤਾਰਾ ਸਿੰਘ ਵੱਲੋਂ, ਲੋਕ ਸਭਾ ਹਲਕਾ 05-ਹੁਸ਼ਿਆਰਪੁਰ (ਐਸ.ਸੀ.) ਲਈ ਆਮ ਆਦਮੀ ਪਾਰਟੀ ਦੇ ਰਵਜੋਤ ਸਿੰਘ ਵੱਲੋਂ, ਲੋਕ ਸਭਾ ਹਲਕਾ 06-ਅਨੰਦਪੁਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਚਰਨਦਾਸ, ਸੀ.ਪੀ.ਆਈ. (ਐਮ.ਐਲ.) (ਨਿਊ ਲਿਬਰੇਸ਼ਨ) ਦੇ ਅਵਤਾਰ ਸਿੰਘ, ਰਾਸ਼ਟਰੀ ਜਨ ਸ਼ਕਤੀ ਪਾਰਟੀ (ਸੈਕੁਲਰ) ਦੀ ਸੁਰਿੰਦਰ ਕੌਰ ਮਾਂਗਟ ਅਤੇ ਬਹੁਜਨ ਸਮਾਜ ਪਾਰਟੀ ਦੇ ਸੋਢੀ ਵਿਕਰਮ ਸਿੰਘ ਵੱਲੋਂ, ਲੋਕ ਸਭਾ ਹਲਕਾ 07-ਲੁਧਿਆਣਾ ਲਈ ਆਜ਼ਾਦ ਉਮੀਦਵਾਰ ਲਾਲ ਚੰਦ ਰਾਓ, ਕਾਂਗਰਸ ਪਾਰਟੀ ਦੇ ਰਵਨੀਤ ਸਿੰਘ ਅਤੇ ਅਨੁਪਮਾ ਵੱਲੋਂ, ਲੋਕ ਸਭਾ ਹਲਕਾ 08-ਫਤਿਹਗੜ• ਸਾਹਿਬ (ਐਸ.ਸੀ) ਲਈ ਕਾਂਗਰਸ ਪਾਰਟੀ ਦੇ ਅਮਰ ਸਿੰਘ ਅਤੇ ਕਾਮਿਲ ਅਮਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਅਤੇ ਰਣਜੀਤ ਕੌਰ ਗੁਰੂ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਗੁਰਬਚਨ ਸਿੰਘ, ਜੈ ਜਵਾਨ ਜੈ ਕਿਸਾਨ ਪਾਰਟੀ ਦੀ ਬਲਵਿੰਦਰ ਕੌਰ ਅਤੇ ਆਜ਼ਾਦ ਉਮੀਦਵਾਰ ਲਛਮਣ ਸਿੰਘ ਵੱਲੋਂ, ਲੋਕ ਸਭਾ ਹਲਕਾ 09-ਫਰੀਦਕੋਟ ਲਈ ਪੰਜਾਬ ਏਕਤਾ ਪਾਰਟੀ ਦੇ ਬਲਦੇਵ ਸਿੰਘ, ਆਪਣਾ ਸਮਾਜ ਪਾਰਟੀ ਦੇ ਡਾ. ਸਵਰਨ ਸਿੰਘ ਅਤੇ ਸਮੀਕਸ਼ਾ ਸਿੰਘ ਵੱਲੋਂ, ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਹਿੰਦੁਸਤਾਨ ਸ਼ਕਤੀ ਸੈਨਾ ਦੇ ਨਰੇਸ਼ ਕੁਮਾਰ ਅਤੇ ਆਜ਼ਾਦ ਉਮੀਦਵਾਰ ਮਨੋਜ ਕੁਮਾਰ ਵੱਲੋਂ, ਲੋਕ ਸਭਾ ਹਲਕਾ 11-ਬਠਿੰਡਾ ਲਈ ਕਾਂਗਰਸ ਪਾਰਟੀ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਮ੍ਰਿਤਾ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਦੇ ਸੁਖਚੈਨ ਸਿੰਘ ਭਾਰਗਵ ਅਤੇ ਆਜ਼ਾਦ ਉਮੀਦਵਾਰ ਨਾਹਰ ਸਿੰਘ ਵੱਲੋਂ, ਲੋਕ ਸਭਾ ਹਲਕਾ 12-ਸੰਗਰੂਰ ਤੋਂ ਆਜ਼ਾਦ ਉਮੀਦਵਾਰ ਬੱਗਾ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਦੀ ਰਾਜਵੀਰ ਕੌਰ, ਭਾਰਤ ਪਰਭਾਤ ਪਾਰਟੀ ਦੇ ਬਲਵਿੰਦਰ ਸਿੰਘ ਸੰਧੂ ਅਤੇ ਆਜ਼ਾਦ ਉਮੀਦਵਾਰ ਗੁਰਜੀਤ ਸਿੰਘ ਤੇ ਸਰਬਜੀਤ ਕੌਰ ਵੱਲੋਂ ਅਤੇ ਲੋਕ ਸਭਾ ਹਲਕਾ 13-ਪਟਿਆਲਾ ਲਈ ਆਮ ਆਦਮੀ ਪਾਰਟੀ ਦੀ ਨੀਨਾ ਮਿੱਤਲ ਅਤੇ ਅਜੈ ਮਿੱਤਲ, ਨਵਾਂ ਪੰਜਾਬ ਪਾਰਟੀ ਦੇ ਧਰਮਵੀਰ ਗਾਂਧੀ ਅਤੇ ਸ਼ਿਵ ਸੈਨਾ ਦੇ ਅਸ਼ਵਨੀ ਕੁਮਾਰ  ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

Please Click here for Share This News

Leave a Reply

Your email address will not be published. Required fields are marked *