best platform for news and views

ਨੀਲੇ ਕਾਰਡਾਂ ‘ਤੇ ਵੰਡੀ ਕਣਕ

Please Click here for Share This News

ਭਿੱਖੀਵਿੰਡ, 15 ਸਤੰਬਰ (ਹਰਜਿੰਦਰ ਸਿੰਘ ਗੋਲ੍ਹਣ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਵਿਸ਼ੇਸ਼ ਸਹਿਯੋਗ ਵਿਧਾਇਕ ਸੁਖਪਾਲ ਸਿੰਘ ਭੁੱਲਰ ਆਦਿ ਲੀਡਰਾਂ ਨਾਲ ਚੱਲ ਰਹੀ ਪੰਜਾਬ ਸਰਕਾਰ ਦੇ ਰਾਜ ਅੰਦਰ ਕਿਸੇ ਵੀ ਗਰੀਬ ਵਿਅਕਤੀ ਨੂੰ ਆਟਾ-ਦਾਲ ਸਕੀਮ ਤੋਂ ਵਾਂਝਾ ਨਹੀ ਰਹਿਣ ਦਿੱਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਬਲ੍ਹੇਰ ਵਿਖੇ ਨੀਲੇ ਕਾਰਡ ਹੋਲਡਰਾਂ ਨੂੰ ਕਣਕ ਵੰਡਣ ਮੌਕੇ ਸਰਪੰਚ ਹਰਜੀਤ ਸਿੰਘ ਸ਼ਾਹ, ਰਣਜੀਤ ਸਿੰਘ ਢਿਲੋਂ, ਗੁਰਪ੍ਰੀਤ ਸਿੰਘ ਸ਼ੇਰਾ ਨੇ ਸਾਂਝੇ ਤੌਰ ‘ਤੇ ਕੀਤਾ ਤੇ ਆਖਿਆ ਕਿ ਜਿਥੇ ਕੈਪਟਨ ਸਰਕਾਰ ਲੋਕਾਂ ਨੂੰ ਸਹੂਲਤਾਂ ਦੇ ਰਹੀ ਹੈ, ਉਥੇ ਸਮੁੱਚੇ ਪੰਜਾਬ ਦਾ ਵਿਕਾਸ ਵੀ ਜੰਗੀ ਪੱਧਰ ‘ਤੇ ਕਰਵਾਇਆ ਜਾਵੇਗਾ। ਇਸ ਮੌਕੇ ਇੰਸਪੈਕਟਰ ਚੰਦਨ ਚੋਪੜਾ, ਇੰਸਪੈਕਟਰ ਬਲਜਿੰਦਰ ਸਿੰਘ, ਸਾਬਕਾ ਸਰਪੰਚ ਪ੍ਰਤਾਪ ਸਿੰਘ, ਦਰਸ਼ਨ ਸਿੰਘ, ਰੇਸ਼ਮ ਸਿੰਘ, ਸੁਰਜੀਤ ਸਿੰਘ, ਹਰਦੇਵ ਸਿੰਘ ਬਾਠ, ਬਲਵੀਰ ਸਿੰਘ ਪੰਚ, ਗੁਰਜੀਤ ਸਿੰਘ, ਰਣਜੀਤ ਸਿੰਘ ਮੁਨੀਮ, ਗੁਲਜਾਰ ਸਿੰਘ, ਗੁਰਿੰਦਰ ਸਿੰਘ, ਬਲਵਿੰਦਰ ਸਿੰਘ ਪਾਹੜਾ, ਗੁਰਨਾਮ ਸਿੰਘ ਬਾਠ, ਦੀਦਾਰ ਸਿੰਘ ਭੈਣੀ ਆਦਿ ਹਾਜ਼ਰ ਸਨ।

ਪਿੰਡ ਬਲ੍ਹੇਰ ਵਿਖੇ ਨੀਲੇ ਕਾਰਡ ਹੋਲਡਰਾਂ ਨੂੰ ਕਣਕ ਵੰਡਦੇ ਸਰਪੰਚ ਹਰਜੀਤ ਸਿੰਘ ਸ਼ਾਹ, ਗੁਰਪ੍ਰੀਤ ਸਿੰਘ ਸ਼ੇਰਾ, ਰਣਜੀਤ ਸਿੰਘ ਢਿਲੋਂ ਆਦਿ
Please Click here for Share This News

Leave a Reply

Your email address will not be published. Required fields are marked *