best platform for news and views

ਨੈਤਿਕਤਾ ਬਿਨਾਂ ਚੰਗੇ ਸਮਾਜ ਦੀ ਸਿਰਜਣਾ ਅਸੰਭਵ ਹੈ : ਅਜੈਬ ਸਿੰਘ ਚੱਠਾ

Please Click here for Share This News

ਲੁਧਿਆਣਾ : ਇਥੋਂ ਦੇ ਖਾਲਸਾ ਕਾਲਜ ਫਾਰ ਵੋਮੈਨ ਵਿਚ ਨੈਤਿਕਤਾ ਬਾਰੇ ਇਕ ਦਿਨਾਂ ਸੈਮੀਨਾਰ ਕਰਵਾਇਆ ਗਿਆ। ਕਾਲਜ ਦੀ ਪ੍ਰਿੰਸੀਪਲ ਮੁਕਤੀ ਗਿੱਲ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਇਸ ਸੈਮੀਨਾਰ ਵਿਚ ਦੇਸ਼ ਦੇ ਵੱਖ ਵੱਖ ਭਾਗਾਂ ਵਿਚੋਂ ਵਿਦਵਾਨ ਅਤੇ ਡੈਲੀਗੇਟ ਸ਼ਾਮਲ ਹੋਏ। ਇਸ ਸੈਮੀਨਾਰ ਵਿਚ ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਵਿਸ਼ੇਸ਼ ਤੌਰ *ਤੇ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰ ਚੱਠਾ ਨੇ ਕਿਹਾ ਕਿ ਨੈਤਿਕਤਾ ਬਿਨਾਂ ਪੜ੍ਹਾਈ ਅਧੂਰੀ ਹੈ। ਉਨ੍ਹਾਂ ਨੇ ਕਿਹਾ ਕਿ ਹਰ ਖੇਤਰ ਦੀ ਪੜ੍ਹਾਈ ਲਈ ਨੈਤਿਕਤਾ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਹਰ ਖੇਤਰ ਵਿਚ ਮਨੁੱਖ ਲਈ ਨੈਤਿਕ ਕਦਰਾਂ ਕੀਮਤਾਂ ਬਹੁਤ ਜਰੂਰੀ ਹਨ, ਤਾਂ ਹੀ ਅਸੀਂ ਚੰਗੇ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।
ਕਮਰਸ ਦੀ ਪ੍ਰੋਫੈਸਰ ਖੁਸ਼ਦੀਪ ਕੌਰ ਨੇ ਕਿਹਾ ਕਿ ਇਸ ਸੈਮੀਨਾਰ ਦਾ ਉਦੇਸ਼ ਸਿੱਖਿਆ ਪ੍ਰਣਾਲੀ ਵਿਚ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨਾ ਹੈ।
ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਮੀਤ ਪ੍ਰਧਾਨ ਸਰਦੂਲ ਸਿੰਘ ਥਿਆੜਾ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਨੈਤਿਕ ਕਦਰਾਂ ਕੀਮਤਾਂ ਨਾਲ ਜੋੜਨਾ ਬਹੁਤ ਜਰੂਰੀ ਹੈ। ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੀ ਕਾਰਜਕਾਰਨੀ ਦੇ ਮੈਂਬਰ ਕਰਨ ਅਜ਼ੈਬ ਸਿੰਘ ਸੰਘਾ ਨੇ ਵੀ ਕਿਹਾ ਕਿ ਪਰਿਵਾਰ, ਸਮਾਜ ਅਤੇ ਵਿਸ਼ਵ ਦੀ ਭਲਾਈ ਲਈ ਨੌਜਵਾਨ ਪੀੜ੍ਹੀ ਨੂੰ ਸਾਰਥਿਕ ਸੇਧ ਦੇਣ ਦੀ ਲੋੜ ਹੈ।
ਸੈਮੀਨਾਰ ਦੇ ਦੂਜੇ ਟੈਕਨੀਕਲ ਸੈਸ਼ਨ ਵਿਚ ਖਾਲਸਾ ਕਾਲਜ ਦਿੱਲੀ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਹਰਬੰਸ ਸਿੰਘ ਨੇ ਚੰਗੇ ਸਮਾਜ ਦੀ ਸਿਰਜਣਾ ਵਿਚ ਸਿੱਖਿਆ ਪ੍ਰਣਾਲੀ ਦੇ ਯੋਗਦਾਨ ਬਾਰੇ ਚਰਚਾ ਕੀਤੀ। ਦਿੱਲੀ ਯੂਨੀਵਰਸਿਟੀ ਖਾਲਸਾ ਕਾਰਜ ਦੇ ਪ੍ਰਿੰਸੀਪਲ ਜਸਵਿੰਦਰ ਸਿੰਘ ਨੇ ਨੈਤਿਕ ਸਿੱਖਿਆ ਬਾਰੇ ਸੈਮੀਨਾਰ ਕਰਵਾਉਣ ਦਾ ਸਵਾਗਤ ਕੀਤਾ।

Please Click here for Share This News

Leave a Reply

Your email address will not be published. Required fields are marked *