best platform for news and views

ਨੌਕਰੀ ਦੇਣ ਦਾ ਵਾਅਦਾ ਪੂਰਾ ਕਰਨ ਲਈ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

Please Click here for Share This News
ਸੰਗਰੂਰ ,(ਬਲਵਿੰਦਰ ਸਿੰਘ ਸਰਾਂ )
ਭਾਰਤ ਦੀ ਜਨਵਾਦੀ ਨੌਜਵਾਨ ਸਭਾ (ਡੀ.ਵਾਈ.ਐਫ.ਆਈ) ਸੰਗਰੂਰ ਦਾ ਇੱਕ ਵਫ਼ਦ ਜ਼ਿਲ੍ਹਾ ਸਕੱਤਰ ਸਤਵੀਰ ਸਿੰਘ ਤੁੰਗਾਂ ਦੀ ਅਗਵਾਈ ਹੇਠ ਵਧੀਕ ਡੀਸੀ ਨੂੰ ਮਿਲਿਆ। ਉਨ੍ਹਾਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਚੋਣਾਂ ਸਮੇਂ ਕਾਂਗਰਸ ਵੱਲੋਂ ਘਰ ਘਰ ਪੱਕੀ ਨੌਕਰੀ ਦੇਣ ਦੇ ਕੀਤੇ ਵਾਅਦੇ ਨੂੰ ਲਾਗੂ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੂੰ ਮੰਗ ਪੱਤਰ ਦਿੱਤਾ। ਸਤਵੀਰ ਸਿੰਘ ਤੁੰਗਾਂ ਨੇ ਦੱਸਿਆ ਕਿ ਅੱਜ ਡੀਵਾਈਐੱਫਆਈ ਵੱਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਟਰਾਂ ’ਤੇ ਧਰਨੇ ਦੇ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਭੇਜੇ ਜਾ ਰਹੇ ਹਨ। ਇਸ ਸਮੇਂ ਤਹਿਸੀਲ ਪ੍ਰਧਾਨ ਜਗਤਾਰ ਗੰਢੂਆਂ ਨੇ ਕਿਹਾ ਕਿ ਭਾਵੇਂ ਸਰਕਾਰ ਪੰਜਾਬ ਅੰਦਰ ਨਸ਼ੇ ਰੋਕਣ ਲਈ ਡੈਪੋ ਵਰਗੀ ਮਹਿੰਮ ਚਲਾ ਰਹੀ ਹੈ ਪਰ ਇਸ ਦਾ ਕੋਈ ਫਾਇਦਾ ਨਹੀਂ ਹੋਣ ਵਾਲਾ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਕੇ ਹੀ ਅਜਿਹੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਚਰਨਜੀਤ ਚੈਨਾ, ਵਿੱਕੀ ਸਿੰਘ, ਜਸਪਾਲ ਸਿੰਘ, ਬਲਜੀਤ ਸਿੰਘ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ, ਸੁੱਖਾ ਤੂੰਗਾਂ ਅਤੇ ਰੈਕੀ ਖਾਨ ਆਦਿ ਹਾਜ਼ਰ ਸਨ।
Please Click here for Share This News

Leave a Reply

Your email address will not be published. Required fields are marked *