best platform for news and views

ਪਟਾਕਿਆਂ ਦੇ ਧਮਾਕੇ ਦੀ ਜਾਂਚ ਦੇ ਹੁਕਮ

Please Click here for Share This News

ਚੰਡੀਗੜ੍ਹ, 20 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਇਕ ਗੁਦਾਮ ਵਿੱਚ ਪਟਾਕਿਆਂ ਦੇ ਮੰਗਲਵਾਰ ਨੂੰ ਹੋਏ ਧਮਾਕੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਹੈ।
ਪੰਜ ਵਿਅਕਤੀਆਂ ਦੇ ਮਾਰੇ ਜਾਣ ਅਤੇ ਕੁਝ ਹੋਰਨਾਂ ਦੇ ਜ਼ਖਮੀ ਹੋਣ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਦੁਖਦਾਈ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਇਸ ਤਰ੍ਹਾਂ ਦੀ ਭਵਿੱਖ ਵਿੱਚ ਕੋਈ ਹੋਰ ਘਟਨਾ ਨਾ ਹੋਣ ਤੋਂ ਰੋਕਣ ਲਈ ਕਦਮ ਚੁੱਕੇ ਜਾਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਗਰੂਰ ਜ਼ਿਲ੍ਹੇ ਦੀ ਦਿੜਬਾ ਸਬ ਡਵਿਜ਼ਨ ਦੇ ਪਿੰਡ ਸੁਲਰ ਘਰਾਟ ਦੇ ਗੁਦਾਮ ਵਿੱਚ ਹੋਏ ਇਸ ਧਮਾਕੇ ਦੀ ਜ਼ਿੰਮੇਵਾਰੀ ਤੈਅ ਕਰਨ।
ਮੁੱਖ ਮੰਤਰੀ ਨੇ ਅਤਿ ਬਲਣਯੋਗ ਅਤੇ ਧਮਾਕਖੇਜ਼ ਸਮਗਰੀ ਵਰਤਣ ਵਾਲੇ ਸਾਰੇ ਵਪਾਰਕ ਅਦਾਰਿਆਂ ਅਤੇ ਉਦਯੋਗਾਂ ਵਿੱਚ ਸੁਰੱਖਿਆ ਨਿਯਮ/ਦਿਸ਼ਾ ਨਿਰਦੇਸ਼ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਇਸ ਸਬੰਧੀ ਵਿੱਚ ਕੋਈ ਵੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ।

Please Click here for Share This News

Leave a Reply

Your email address will not be published. Required fields are marked *