
ਚਮਕੌਰ ਸਾਹਿਬ : ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਟਿਆਲਾ ਉਨ੍ਹਾਂ ਦੀ ਜਨਮ ਭੂਮੀ ਅਤੇ ਲੰਬੀ ਕਰਮਭੂਮੀ, ਜਿਥੋਂ ਉਹ ਪਿਛਲੇ 10 ਸਾਲਾਂ ਤੋਂ ਪੰਜਾਬ ਨੂੰ ਲੁੱਟ ਰਹੇ ਬਾਦਲ ਨੂੰ ਸਬਕ ਸਿਖਾਵਾਂਗੇ। ਉਨ੍ਹਾਂ ਨੇ ਕਿਹਾ ਕਿ ਬਾਦਲ ਦੇ ਪਿਛਲੇ 10 ਸਾਲਾਂ ਦਾ ਹਿਸਾਬ ਲਿਆ ਜਾਵੇਗ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰਵਾਈ ਜਾਵੇਗੀ, ਜੇਕਰ ਬਾਦਲ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਸਜ਼ਾ ਦਿੱਤੀ ਜਾਵੇਗੀ।
ਸੋਮਵਾਰ ਨੂੰ ਚਮਕੌਰ ਸਾਹਿਬ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਰੋਧੀਆਂ ਵਲੋਂ ਉਨ੍ਹਾਂ ਖਿਲਾਫ ਪ੍ਰਚਾਰ ਬੁਖਲਾਹਟ ਦਾ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ ਪਟਿਅਾਲਾ ਉਨ੍ਹਾਂ ਦੀ ਜਨਮਭੂਮੀ ਹੈ ਜਿਥੇ ਉਹ ਜੰਮੇ ਪਲੇ ਹਨ ਅਤੇ ਇਸ ਧਰਤੀ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਇਸ ਧਰਤੀ ਦੇ ਲੋਕਾਂ ਦੀ ਸੇਵਾ ਲਈ ੳੁਹ ਹਰ ਵੇਲੇ ਹਾਜਰ ਹਨ। ਉਨ੍ਹਾਂ ਨੇ ਕਿਹਾ ਕਿ ਲੰਬੀ ਉਨ੍ਹਾਂ ਦੀ ਕਰਮਭੂਮੀ ਹੈ, ਜਿਥੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਪਿਛਲੇ 10 ਸਾਲਾਂ ਕੀਤੀ ਗਈ ਗੁੰਡਾਗਰਦੀ ਦਾ ਹਿਸਾਬ ਲਿਆ ਜਾਵੇਗਾ ਅਤੇ ਬਾਦਲ ਨੂੰ ਸਬਕ ਸਿਖਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ ਬਾਦਲ ਨੇ ਆਪਣੇ ਪਰਿਵਾਰ ਦਾ ਕਰੋਬਾਰ ਵਧਾਉਣ ਲਈ ਪੰਜਾਬ ਦੇ ਸਾਰੇ ਹਿੱਤ ਦਾਅ ‘ਤੇ ਲਗਾ ਦਿੱਤੇ ਹਨ ਅਤੇ ਪੰਜਾਬ ਵਿਚ ਹਰ ਕਾਰੋਬਾਰ ‘ਤੇ ਕਬਜਾ ਕਰ ਲਿਆ ਹੈ ਅਤੇ ਬਾਦਲ ਦੀ ਸਰਪ੍ਰਸਤੀ ਵਾਲਾ ਮਾਫੀਆ ਰਾਜ ਕਰ ਰਿਹਾ ਹੈ। ਉਨ੍ਹਾਂ ਨੇ ਪੰਜਾਬ ਦੀ ਲੁੱਟ ਕਰਨ ਵਾਲੇ ਬਾਦਲ ਨੂੰ ਸਵਾਲ ਕੀਤਾ ਕਿ ”ਕੀ ਜਦੋਂ ਤੁਸੀਂ ਇਸ ਦੁਨੀਆਂ ਤੋਂ ਜਾਓਗੇ ਤਾਂ ਇਹ ਸਾਰੀ ਜਾਇਦਾਦ ਤੁਹਾਡੇ ਨਾਲ ਜਾਵੇਗੀ?”