best platform for news and views

ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਚੀਨੀ ਡੋਰ ‘ਤੇ ਲੱਗੀ ਰੋਕ

Please Click here for Share This News

ਸੰਗਰੂਰ, 07 ਸਤਬੰਰ(ਮਹੇਸ਼ ਜਿੰਦਲ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸ. ਉਪਕਾਰ ਸਿੰਘ ਨੇ 1973 ਦੀ ਧਾਰਾ-144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ ਉਡਾਉਣ ਲਈ ਪਲਾਸਟਿਕ ਦੀ ਡੋਰ ਨੂੰ ਵੇਚਣ, ਭੰਡਾਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅੱਜ ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ। ਉਹ ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜ਼ਬੂਤ, ਨਾ-ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਈਕਲ ਅਤੇ ਸਕੂਲ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ, ਉੱਡਦੇ ਪੰਛੀਆਂ ਦੇ ਫਸ ਜਾਣ ਬਾਰੇ ਕਾਫ਼ੀ ਘਟਨਾਵਾਂ ਵਾਪਰਦੀਆਂ ਹਨ। ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਅਤੇ ਉਨ੍ਹਾਂ ਦੇ ਰੁੱਖਾਂ ‘ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ। ਇਸ ਤਰ੍ਹਾਂ ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਪਲਾਸਟਿਕ ਦੀ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ, ਭੰਡਾਰ ਕਰਨ ਅਤੇ ਇਸ ਦੀ ਵਰਤੋਂ ‘ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਮਹਿਸੂਸ ਕੀਤੀ ਗਈ ਹੈ। ਇਹ ਹੁਕਮ 30 ਅਕਤੂਬਰ, 2017 ਤੱਕ ਲਾਗੂ ਰਹਿਣਗੇ |

 

Please Click here for Share This News

Leave a Reply

Your email address will not be published. Required fields are marked *