best platform for news and views

ਪਹਿਲੇ ਪਾਤਸ਼ਾਹ ਦੇ 550 ਸਾਲਾਂ ਗੁਰਪੂਰਬ ਨੂੰ ਸਮਰਪਿਤ ਧਾਰਮਿਕ ਸਮਾਗਮ 8 ਨੂੰ

Please Click here for Share This News

ਭਿੱਖੀਵਿੰਡ 29 ਮਾਰਚ (ਹਰਜਿੰਦਰ ਸਿੰਘ ਗੋਲ੍ਹਣ)-ਸਿੱਖ ਕੌਮ ਦੇ ਬਾਨੀ ਸਾਹਿਬ ਸ੍ਰੀ
ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੂਰਬ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਸੈਕਰਡ
ਸੋਲਜ ਕਾਨਵੈਂਟ ਸਕੂਲ ਪਿੰਡ ਕਾਲੇ ਵਿਖੇ 8 ਅਪ੍ਰੈਲ ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ
ਹੈ। ਇਹ ਜਾਣਕਾਰੀ ਸਕੂਲ ਚੇਅਰਮੈਂਨ ਕੰਧਾਲ ਸਿੰਘ ਬਾਠ ਨੇ ਦਿੰਦਿਆਂ ਕਿਹਾ ਕਿ ਸਮਾਗਮ
ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ
ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਭਿੱਖੀਵਿੰਡ, ਬੀਬੀ ਕੌਲ਼ਾ ਜੀ
ਭਲਾਈ ਕੇਂਦਰ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਪਹੰੁਚ ਕੇ ਹਾਜਰੀ
ਭਰਨਗੇ, ਉਥੇ ਦਮਦਮੀ ਟਕਸਾਲ ਦੇ ਕਥਾਵਾਚਕ ਭਾਈ ਸੁਖਚੈਨ ਸਿੰਘ, ਰਾਗੀ ਜਥਾ ਭਾਈ ਮਨਜੀਤ
ਸਿੰਘ ਭਿੱਖੀਵਿੰਡ, ਭਾਈ ਰਣਧੀਰ ਸਿੰਘ, ਭਾਈ ਗੁਰਬਚਨ ਸਿੰਘ ਕਲਸੀਆਂ ਆਦਿ ਕਥਾਵਾਚਕ,
ਰਾਗੀ ਜਥਿਆਂ ਵੱਲੋਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਸੰਗਤਾਂ ਦੀ ਸੇਵਾ
ਲਈ ਗੁਰੂ ਦਾ ਲੰਗਰ ਵੀ ਅਤੁੱਟ ਵਰਤੇਗਾ।


ਫੋਟੋ ਕੈਪਸ਼ਨ :-  ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਚੇਅਰਮੈਂਨ ਕੰਧਾਲ ਸਿੰਘ ਬਾਠ।

Please Click here for Share This News

Leave a Reply

Your email address will not be published. Required fields are marked *