best platform for news and views

“ਪਾਤੜਾਂ ਵਿੱਚੋਂ ਮੁੜ ਬੱਸਾਂ ਚੱਲਣ ਨਾਲ ਲੋਕ ਖ਼ੁਸ਼

Please Click here for Share This News
ਪਾਤੜਾਂ, ਦਿੜੵਬਾ (ਬਲਵਿੰਦਰ ਸਿੰਘ ਸਰਾਂ)
ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਕੁਝ ਸਮਾਜ ਸੇਵੀਆਂ ਵੱਲੋਂ ਦਾਇਰ ਪਟੀਸ਼ਨ ’ਤੇ ਅਦਾਲਤ ਨੇ ਲੋਕਾਂ ਹਿੱਤ ਫ਼ੈਸਲਾ ਦਿੰਦਿਆਂ ਬੱਸਾਂ ਦੇ ਪਾਤੜਾਂ ਸ਼ਹਿਰ ਵਿੱਚ ਆਉਣ ਜਾਣ ਉਤੇ ਲਗਾਈ ਪਾਬੰਦੀ ਨੂੰ ਖ਼ਤਮ ਕਰ ਦਿੱਤਾ ਹੈ। ਇਸ ਕਾਰਨ ਸ਼ਹਿਰ ਵਾਸੀਆਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ।
ਸ਼ਹਿਰ ਵਿੱਚੋਂ ਲੰਘਦੀਆਂ ਬੱਸਾਂ ਖ਼ਿਲਾਫ਼ ਚਾਰ ਸਾਲ ਪਹਿਲਾਂ ਸ਼ਹਿਰ ਦੇ ਇੱਕ ਵਿਅਕਤੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੇ ਅਧਾਰ ਉੱਤੇ ਬੱਸਾਂ ਦੇ ਸ਼ਹਿਰ ਵਿੱਚ ਆਉਣ ਜਾਣ ਉਤੇ ਰੋਕ ਲਗਾਈ ਗਈ ਸੀ। ਅਦਾਲਤ ਦੇ ਇਸ ਫ਼ੈਸਲੇ ਨਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ’ਤੇ ਸ਼ਹਿਰ ਵਾਸੀਆਂ ਨੇ ਧਰਨੇ ਪ੍ਰਦਰਸ਼ਨ ਕੀਤੇ। ਇਸ ਸਮੱਸਿਆ ਦੇ ਹੱਲ ਲਈ ਸ਼ਹਿਰ ਵਾਸੀਆਂ ਵੱਲੋਂ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿੱਚ ਸਮਾਜ ਸੇਵਕ ਲਾਇਨ ਸੰਤੋਸ਼ ਕੁਮਾਰ ਸਿੰਗਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਮਲ ਸਿੰਘ ਹਰਿਆਊ ਤੇ ਨਗਰ ਕੌਂਸਲ ਪਾਤੜਾਂ ਦੇ ਸਾਬਕਾ ਪ੍ਰਧਾਨ ਪ੍ਰੇਮ ਗੁਪਤਾ ਦੀ ਅਗਵਾਈ ਹੇਠ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਬੱਸਾਂ ਸ਼ਹਿਰ ਵਿੱਚੋਂ ਚਲਾਉਣ ਦੀ ਮੰਗ ਕੀਤੀ ਗਈ। ਅਦਾਲਤ ਨੇ ਹੁਣ ਬੱਸਾਂ ਦੇ ਸ਼ਹਿਰ ਵਿੱਚ ਆਉਣ ਜਾਣ ਉਤੇ ਲਗਾਈ ਪਾਬੰਦੀ ਹਟਾ ਦਿੱਤਾ ਹੈ। ਅਦਾਲਤ ਨੇ ਇਸ ਫ਼ੈਸਲੇ ਦੀਆਂ ਕਾਪੀਆਂ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਐਸਡੀਐਮ ਪਾਤੜਾਂ ਨੂੰ ਭੇਜੀਆਂ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅਦਾਲਤ ਦੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਬੱਸਾਂ ਨੂੰ ਸ਼ਹਿਰ ਵਿੱਚੋਂ ਲੰਘਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਭੂਪਿੰਦਰ ਸਿੰਘ, ਸਾਹਿਬ ਸਿੰਘ ਲਾਲਵਾ, ਗਿਆਨ ਸਿੰਘ ਧਾਲੀਵਾਲ, ਬਗੀਚਾ ਸਿੰਘ, ਸੰਤੋਖ ਸਿੰਘ ਤੇ ਸੁਰਜੀਤ ਸਿੰਘ ਮਾਹਲ ਨੇ ਕਿਹਾ ਕਿ ਸ਼ਹਿਰ ਵਿੱਚੋਂ ਲੰਘਦੇ ਸੰਗਰੂਰ-ਦਿੱਲੀ ਕੌਮੀ ਮੁਖ ਮਾਰਗ ਰਾਹੀਂ ਬੱਸ ਸੇਵਾ ਦੇ ਮੁੜ ਸ਼ੁਰੂ ਹੋਣ ਨਾਲ ਲੋਕਾਂ ਦੀਆਂ ਮੁਸ਼ਕਲਾਂ ਦੂਰ ਹੋਈਆਂ ਹਨ।
Please Click here for Share This News

Leave a Reply

Your email address will not be published. Required fields are marked *