ਤਰਸੇਮ ਦੀਵਾਨਾ
ਹੁਸ਼ਿਆਰਪੁਰ -ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵਲੋਂ ਪਿਛਲੇ 10 ਸਾਲ ਪੂਰੀ ਤਰ•ਾਂ ਨਾਲ ਵਿਕਾਸ ਨੂੰ ਸਮਰਪਿਤ ਰਹੇ ਹਨ। ਪੰਜਾਬ ਸਰਕਾਰ ਵਲੋਂ ਜਿਥੇ ਰਾਜ ਦੀ ਕਾਇਆ ਕਲਪ ਕਰਕੇ ਇਕ ਨਵੀਂ ਦਿੱਖ ਦਿੱਤੀ ਗਈ ਹੈ, ਉਥੇ ਜ਼ਿਲ•ੇ ਵਿੱਚ ਵੀ ਵਿਕਾਸ ਦੀਆਂ ਨਵੀਆਂ ਤਸਵੀਰਾਂ ਦੇਖਣ ਨੂੰ ਮਿਲੀਆਂ ਹਨ। ਜੇਲ•ਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਸ: ਸੋਹਨ ਸਿੰਘ ਠੰਡਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਚਰਨ ਛੋਹ ਧਰਤੀ ਖੁਰਾਲਗੜ• ਵਿਖੇ ਕਰੀਬ 110 ਕਰੋੜ ਰੁਪਏ ਦੀ ਲਾਗਤ ਨਾਲ ਮੀਨਾਰ-ਏ-ਬੇਗਮਪੁਰਾ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਜ਼ਿਲ•ੇ ਦੇ ਪਿੰਡ ਖਨੌੜਾ ਵਿਖੇ 27 ਏਕੜ ਰਕਬੇ ਵਿੱਚ ਕਰੀਬ 1039.56 ਲੱਖ ਰੁਪਏ ਦੀ ਲਾਗਤ ਨਾਲ ਸੈਂਟਰ ਆਫ ਐਕਸੀਲੈਂਸ ਫਾਰ ਫਰੂਟਸ ਖੋਲਿ•ਆ ਗਿਆ ਹੈ। ਪੰਜਾਬ ਸਰਕਾਰ ਵਲੋਂ ਇੰਡੋ-ਇਜ਼ਰਾਈਲ ਵਰਕ ਪਲਾਨ ਤਹਿਤ ਕੌਮੀ ਬਾਗਬਾਨੀ ਮਿਸ਼ਨ ਤਹਿਤ ਇਹ ਪ੍ਰੋਜੈਕਟ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾਂ ਪਿੰਡ ਹਾਰਟਾ-ਬੱਡਲਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹੈਲਥ ਸੈਂਟਰ ਬਣਾ ਕੇ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਉਨ•ਾਂÎ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ ਤਹਿਤ 7 ਕਰੋੜ ਰੁਪਏ ਦੀ ਸਬਸਿਡੀ ਦੇ ਕੇ ਨਵੇਂ ਬਾਗਾਂ ਦੀ ਮੁਰੰਮਤ ਕਰਵਾ ਕੇ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ•ਾਂ ਦੱਸਿਆ ਕਿ ਮੈਲੀ ਡੈਮ ਤੋਂ 11 ਕਰੋੜ ਰੁਪਏ ਦੀ ਲਾਗਤ ਨਾਲ ਅੰਡਰ ਗਰਾਉਂਡ ਪਾਈਪਾਂ ਵਿਸ਼ਾ ਕੇ 2258 ਏਕੜ ਰਕਬੇ ਦੀ ਸਿੰਚਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਿਲ•ੇ ਵਿਚ 26 ਮੁਫਤ ਦਵਾਈ ਕੇਂਦਰ ਅਤੇ ਲੈਬਾਰਟਰੀਆਂ ਖੋਲ•ੀਆਂ ਗਈਆਂ ਹਨ। ਇਸ ਤੋਂ ਇਲਾਵਾ 125 ਪੇਂਡੂ ਸੇਵਾ ਕੇਂਦਰਾਂ ਦੀ ਸ਼ੁਰੂਆਤ ਕੀਤੀ ਗਈ ਹੈ। 250 ਕਰੋੜ ਰੁਪਏ ਦੀ ਲਾਗਤ ਨਾਲ ਬਿਸਤ ਦੋਆਬ ਨਹਿਰ ਦਾ ਨਵੀਨੀਕਰਨ ਕਰਨ ਤੋਂ ਇਲਾਵਾ 22 ਕਰੋੜ ਦੀ ਲਾਗਤ ਨਾਲ ਨਹਿਰ ਦੇ ਨਾਲ-ਨਾਲ ਸੜਕ ਦਾ ਜਾਲ ਵਿਛਾਇਆ ਗਿਆ ਹੈ। ਹਲਕੇ ਵਿੱਚ ਕਈ ਸਕੂਲ ਅਪਗਰੇਡ ਕਰ ਕੇ ਨਵੀਆ ਇਮਾਰਤਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ 100 ਕਰੋੜ ਤੋਂ ਵੱਧ ਦੀ ਰਾਸ਼ੀ ਨਾਲ ਹਲਕਾ ਚੱਬੇਵਾਲ ਵਿੱਚ ਵਿਕਾਸ ਕਾਰਜ ਕਰਵਾਏ ਗਏ ਹਨ।
ਹਲਕਾ ਵਿਧਾਇਕ ਗੜ•ਸ਼ੰਕਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਸ. ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਦੱਸਿਆ ਕਿ ਹਲਕੇ ਦੀ ਹਰ ਤਰ•ਾਂ ਨਾਲ ਨੁਹਾਰ ਬਦਲੀ ਗਈ ਹੈ। ਮਾਹਿਲਪੁਰ ਸਬ ਤਹਿਸੀਲ ਪੱਧਰ ‘ਤੇ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਪਟਵਾਰਖਾਨੇ, 5 ਕਰੋੜ ਦੀ ਲਾਗਤ ਨਾਲ ਫੁੱਟਬਾਲ ਸਟੇਡੀਅਮ ਅਤੇ ਸ਼ਹਿਰ ਵਿੱਚ 8 ਕਰੋੜ ਦੀ ਲਾਗਤ ਨਾਲ ਸੜਕਾਂ ਅਤੇ ਵਾਟਰ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਸੈਲਾ ਖੁਰਦ ਵਿਖੇ ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ ਮੱਕੀ ਡਰਾਇਰ, ਗੜ•ਸ਼ੰਕਰ-ਆਦਮਪੁਰ ਸੜਕ ਨੂੰ 15 ਕਰੋੜ ਦੀ ਲਾਗਤ ਨਾਲ ਚੌੜਾ ਕੀਤਾ ਗਿਆ ਹੈ। ਡੱਲੇਵਾਲ ਵਿਖੇ 66 ਕੇ.ਵੀ. ਦੀ ਸਮਰੱਥਾ ਵਾਲਾ ਗਰਿੱਡ ਸਥਾਪਿਤ ਕੀਤਾ ਗਿਆ ਹੈ। 85 ਲੱਖ ਰੁਪਏ ਦੀ ਲਾਗਤ ਨਾਲ ਗੜਸ਼ੰਕਰ ਵਿਖੇ ਬਲਾਕ ਸੰਮਤੀ ਦੀ ਇਮਾਰਤ, 80 ਲੱਖ ਰੁਪਏ ਦੀ ਲਾਗਤ ਨਾਲ ਪਟਵਾਰਖਾਨਾ ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚ ਵਿਕਾਸ ਕਾਰਜ ਕਰਵਾਏ ਗਏ ਹਨ। ਉਨ•ਾਂ ਦੱਸਿਆ ਕਿ 67 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਿਸਟਮ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ। ਭੱਜਲਾਂ ਤੋਂ ਰਾਮਪੁਰ ਬਿਲੜੋਂ ਸੜਕ ਨੂੰ ਕਰੀਬ ਸਾਢੇ 6 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਖੇਤੀਬਾੜੀ ਲਈ ਸਿੰਚਾਈ ਦੇ 15 ਅਤੇ ਵਾਟਰ ਸਪਲਾਈ ਲਈ 10 ਟਿਊਬਵੈਲ ਲਗਾਏ ਗਏ ਹਨ।
ਵਿਧਾਇਕ ਹਲਕਾ ਦਸੂਹਾ ਬੀਬੀ ਸੁਖਜੀਤ ਕੌਰ ਸਾਹੀ ਨੇ ਦੱਸਿਆ ਕਿ ਹਲਕੇ ਵਿੱਚ ਮਹੰਤ ਰਾਮ ਪ੍ਰਕਾਸ਼ ਦਾਸ ਕਾਲਜ ਦੀ ਇਮਾਰਤ ਦਾ 2 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਕੇ ਵਿਦਿਆਰਥੀਆਂ ਲਈ ਸਹੂਲਤਾ ਮੁਹੱਈਆਂ ਕਰਵਾਈਆਂ ਗਈਆਂ ਹਨ। ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਕਰਾਉਣ ਦੀ ਟ੍ਰੇਨਿੰਗ ਦੇਣ ਲਈ ਸੀ- ਪਾਈਟ ਖੋਲਿ•ਆ ਗਿਆ ਹੈ। ਇਸ ਤੋਂ ਇਲਾਵਾ ਮੈਰੀਟੋਰੀਅਸ ਸਕੂਲ ਤਲਵਾੜਾ ਅਤੇ ਬਹੁਤਨੀਕੀ ਕਾਲਜ ਖੋਲਿ•ਆ ਗਿਆ ਹੈ। ਦਸੂਹਾ ਵਿਖੇ ਮਹਿਲਾ ਥਾਣਾ ਅਤੇ ਫਾਇਰ ਬ੍ਰਿਗੇਡ ਖੋਲਿ•ਆ ਗਿਆ ਹੈ। ਇਸ ਤੋਂ ਇਲਾਵਾ ਹਲਕੇ ਵਿਚ 6 ਨਵੇਂ ਸਕੂਲ ਖੋਲੇ• ਗਏ ਹਨ। 75 ਕਰੋੜ ਰੁਪਏ ਦੀ ਲਾਗਤ ਨਾਲ ਡ੍ਰਿਪ ਸਿਸਟਮ ਚਾਲੂ ਕੀਤਾ ਗਿਆ ਹੈ। ਕਮਾਹੀ ਦੇਵੀ ਵਿਖੇ 100 ਬਿਸਤਰਿਆਂ ਦਾ ਹਸਪਤਾਲ ਖੋਲਿ•ਆ ਗਿਆ ਹੈ। 96 ਕਰੋੜ ਰੁਪਏ ਦੀ ਲਾਗਤ ਨਾਲ ਮੁਕੇਰੀਆ ਤਲਵਾੜਾ ਸੜਕ ਨੂੰ ਚੌੜਾ ਕਰ ਕੇ ਬਣਾਇਆ ਗਿਆ ਹੈ।
ਮੁੱਖ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਸ਼੍ਰੀ ਤੀਕਸ਼ਨ ਸੂਦ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੁਆਰਾ ਸ਼ਹਿਰ ਵਿੱਚ ਯਾਤਰੀਆਂ ਦੀ ਸਹੂਲਤ ਲਈ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਆਧੂਨਿਕ ਬੱਸ ਸਟੈਂਡ ਦਾ ਨਿਰਮਾਣ ਕੀਤਾ ਗਿਆ ਹੈ। ਸਿੱਖਿਆ ਦੇ ਖੇਤਰ ਵਿੱਚ ਕਰੀਬ 50 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਯੂਨੀਵਰਸਿਟੀ ਪ੍ਰੋਜੈਕਟ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਇਸੇ ਸਾਲ ਦੌਰਾਨ ਕਰੀਬ ਸਾਢੇ 3 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਸ ਆਯੁਰਵੈਦਿਕ ਯੂਨੀਵਰਸਿਟੀ ਦੇ ਇਕ ਬਲਾਕ ਦਾ ਉਦਘਾਟਨ ਵੀ ਕੀਤਾ ਗਿਆ ਸੀ। ਸ਼ਹਿਰ ਵਿੱਚ 1 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਅਤੇ 3. 83 ਕਰੋੜ ਰੁਪਏ ਦੀ ਲਾਗਤ ਨਾਲ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਬਣਾਇਆ ਗਿਆ ਹੈ। ਉਨ•ਾਂ ਦੱਸਿਆ ਕਿ ਇਸ ਤੋਂ ਇਲਾਵਾਂ ਪਿਛਲੇ 10 ਸਾਲਾ ਦੌਰਾਨ ਢਾਈ ਕਰੋੜ ਦੀ ਲਾਗਤ ਨਾਲ ਚੋਅ ਉਪਰ ਪੁੱਲ, 114 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਤੇ ਸੀਵਰੇਜ ਸਿਸਟਮ, 1 ਕਰੋੜ ਦੀ ਲਾਗਤ ਨਾਲ ਕਮਿਊਨਟੀ ਸੈਂਟਰ, ਡਾ: ਅੰਬੇਡਕਰ ਭਵਨ, 8 ਕਰੋੜ ਦੀ ਲਾਗਤ ਨਾਲ ਮਲਟੀ ਸਕਿੱਲ ਸੈਂਟਰ ਅਤੇ ਚੋਅ ਵਿੱਚ ਕਾਜਵੇਅ ਬਣਾਉਣ ਤੋਂ ਇਲਾਵਾ ਕਈ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸ਼ਹਿਰ ਦੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਈਲਾਂ, ਸਿੰਚਾਈ ਅਤੇ ਪੀਣ ਵਾਲੇ ਪਾਣੀ ਦੇ ਟਿਊਬਵੈਲ ਵੀ ਲਗਾਏ ਗਏ ਹਨ।
ਹਲਕਾ ਸ਼ਾਮ ਚੁਰਾਸੀ ਤੋਂ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਨੇ ਦੱਸਿਆ ਕਿ ਹਲਕੇ ਦੇ ਪਿੰਡ ਲਾਲਪੁਰ ਵਿਖੇ ਦੇਸ਼ ਦਾ ਪਹਿਲਾ ਸੈਟੇਲਾਈਟ ਨਿਯੰਤਰਣ ਸੌਰ ਊਰਜਾ ਪਲਾਂਟ ਲਗਾਇਆ ਗਿਆ ਹੈ। 4. 2 ਮੈਗਾਵਾਟ ਵਾਲੇ ਇਸ ਪਲਾਂਟ ‘ਤੇ 35 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਤੋਂ ਇਲਾਵਾ ਹਰਿਆਣਾ ਸ਼ਹਿਰ ਵਿਖੇ 100 ਫੀਸਦੀ ਵਾਟਰ ਸਪਲਾਈ ਅਤੇ ਸੀਵਰੇਜ ਸਿਸਟਮ ਮੁਹੱਈਆ ਕਰਵਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਨੀਂਹ ਪੱਥਰ ਰੱਖੇ ਗਏ ਹਨ। ਹਲਕੇ ਦੇ ਪਿੰਡਾਂ ਵਿੱਚ ਲੋਕਾਂ ਨੂੰ ਸ਼ਹਿਰਾਂ ਵਾਂਗ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।