ਹੁਸ਼ਿਆਰਪੁਰ (ਤਰਸੇਮ ਦੀਵਾਨਾ)-ਜੇਲਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ੍ਰ: ਸੋਹਣ ਸਿੰਘ ਠੰਡਲ ਨੇ ਪਿੰਡ ਟੋਡਰਪੁਰ ਵਿਖੇ ਰਾਜ ਸਰਕਾਰ ਵਲੋਂ ਪਿੰਡਾਂ ਲਈ ਚਲਾਈ ਗਈ ਨਵੀਂ ਮਿੰਨੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਤੋਂ ਬਾਅਦ ਉਨਾਂ ਨੇ ਪਿੰਡ ਚੰਦੇਲੀ ਵਿਖੇ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਲਿੰਕ ਰੋਡ ਦਾ ਵੀ ਉਦਘਾਟਨ ਕੀਤਾ।
ਪਿੰਡਾਂ ਵਿੱਚ ਹੋਏ ਵੱਖ-ਵੱਖ ਸਮਾਗਮਾਂ ਦੌਰਾਨ ਸ੍ਰ: ਠੰਡਲ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਹੁਸ਼ਿਆਰਪੁਰ ਤੋਂ ਟੋਡਰਪੁਰ ਬਾਇਆ ਪੁਰਹੀਰਾਂ, ਡਵਿਡਾ ਅਹਿਰਾਣਾ, ਅਹਿਰਾਣਾ ਜੱਟਾਂ, ਬਘਾਨਾ, ਨਰੂੜ, ਪਾਂਸ਼ਟਾ ਮਾਹਿÀਪੱਟੀ, ਅਜਨੋਹਾ, ਨਡਾਲੋਂ, ਟੋਡਰਪੁਰ ਦੇ ਰੂਟ ‘ਤੇ ਬੱਸ ਸਰਵਿਸ ਸ਼ੁਰੂ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਰਾਜ ਸਰਕਾਰ ਨੇ ਜਿਥੇ ਹਰ ਖੇਤਰ ਵਿੱਚ ਵਿਕਾਸ ਕਾਰਜ ਕੀਤੇ ਹਨ, ਉਥੇ ਪਿੰਡ ਵਾਸੀਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਜਮੀਨੀ ਪੱਧਰ ‘ਤੇ ਕੰਮ ਕੀਤਾ ਹੈ। ਜਿਲ•ੇ ਵਿੱਚ ਪਿੰਡਾਂ ਲਈ ਕਰੀਬ 21 ਮਿੰਨੀ ਬੱਸਾਂ ਅਲਾਟ ਕੀਤੀਆਂ ਗਈਆਂ ਹਨ, ਤਾਂ ਜੋ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਆਉਣ-ਜਾਣ ਲਈ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ•ਾਂ ਕਿਹਾ ਕਿ ਪਿੰਡ ਚੰਦੇਲੀ ਵਿਖੇ ਵੀ 15 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਲਿੰਕ ਸੜਕ ਦਾ ਪਿੰਡ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਤੋਂ ਪਹਿਲਾਂ ਵੀ ਇਸ ਪਿੰਡ ਨੂੰ ਕਰੀਬ ਸਾਢੇ 21 ਲੱਖ ਰੁਪਏ ਦੀ ਗਰਾਂਟ ਜਾਰੀ ਕਰਕੇ ਵਿਕਾਸ ਕਾਰਜ ਕੀਤੇ ਗਏ ਹਨ। ਉਨ•ਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਵਿਕਾਸ ਦੀ ਜਿੱਤ ਹੋਵੇਗੀ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਰਾਜ ਵਿੱਚ ਜਿਹੜੇ ਵਿਕਾਸ ਕਾਰਜ ਕੀਤੇ ਹਨ, ਉਹ ਸਾਰਿਆਂ ਦੇ ਸਾਹਮਣੇ ਹੈ। ਰਾਜ ਵਿੱਚ ਚਾਰ ਤੇ ਛੇ ਮਾਰਗੀ ਸੜਕਾਂ ਦਾ ਜਾਲ, ਯਾਦਗਾਰਾਂ ਦੀ ਉਸਾਰੀ, ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਸਥਾਪਤ ਕਰਨ ਤੋਂ ਇਲਾਵਾ ਕਰਤਾਰਪੁਰ ਵਿਖੇ ਵਾਰ ਮੈਮੋਰੀਅਲ ਬਣਾਇਆ ਗਿਆ ਹੈ, ਤਾਂ ਜੋ ਨੌਜਵਾਨ ਪੀੜ•ੀ ਆਪਣੇ ਪੁਰਾਤਨ ਇਤਿਹਾਸ ਤੋਂ ਜਾਣੂ ਹੋ ਸਕੇ। ਉਨ•ਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਭਾਰੀ ਬਹੁਮਤ ਹਾਸਲ ਕਰਕੇ ਸਰਕਾਰ ਬਣਾਵੇਗੀ।
ਇਸ ਮੌਕੇ ਜ਼ਿਲ• ਪ੍ਰਧਾਨ ਐਸ.ਸੀ. ਵਿੰਗ ਪਰਮਜੀਤ ਸਿੰਘ ਪੰਜੌੜ, ਵਾਈਸ ਚੇਅਰਮੈਨ ਬਲਾਕ ਸੰਮਤੀ ਮਾਹਿਲਪੁਰ ਲਸ਼ਕਰ ਸਿੰਘ, ਵਰਿੰਦਰ ਪਾਲ ਸਿੰਘ ਰਾਏ ਬਾਹੋਵਾਲ, ਮਾਸਟਰ ਵੰਦਨਾ ਸਿੰਘ ਹਲੂਵਾਲ, ਬੀਬੀ ਸੀਤਲ ਕੌਰ ਗੋਗੜੋਂ, ਐਸ.ਡੀ.ਓ. ਰਾਜ ਕੁਮਾਰ, ਜੇ.ਈ. ਰਾਮਜੀਤ, ਜੇ.ਈ. ਰਜਿੰਦਰ ਪਾਲ, ਸੁਪਰਡੰਟ ਕੇਵਲ ਸਿੰਘ, ਪੰਚਾਇਤ ਸਕੱਤਰ ਜਰਨੈਲ ਸਿੰਘ, ਮਾਸਟਰ ਰਛਪਾਲ ਸਿੰਘ, ਕੁੰਦਨ ਸਿੰਘ ਝੰਜੋਵਾਲ, ਸਰਪੰਚ ਚੰਦੇਲੀ ਪ੍ਰਦੀਪ ਸਿੰਘ, ਸ਼ਿਵ ਕੁਮਾਰ ਹਰਜਿਆਣਾ, ਤਜਿੰਦਰ ਸਿੰਘ, ਕਰਨੈਲ ਸਿੰਘ, ਰਾਮ ਲੁਭਾਇਆ, ਭਜਨ ਲਾਲ, ਰਾਜੇਸ਼ ਕੁਮਾਰ, ਵਿਕਰਮ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।