ਮੋਗਾ (ਸਵਰਨ ਗੁਲਾਟੀ) : ਵਿਧਾਨ ਸਭਾ ਹਲਕਾ ਮੋਗਾ ਅਧੀਨ ਪੈਂਦੇ ਪਿੰਡ ਚੋਟੀਆਂ ਕਲਾਂ ਵਿਖੇ ਡਾ. ਹਰਜੋਤ ਕਮਲ ਉਮੀਦਵਾਰ ਵਿਧਾਨ ਸਭਾ ਹਲਕਾ ਮੋਗਾ ਨੂੰ ਦੀ ਪ੍ਰਚਾਰ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਪਿੰਡ ਦੇ ਸਰਪੰਚ ਸਵਰਨ ਸਿੰਘ ਸਮੇਤ ਸਮੁੱਚੀ ਪੰਚਾਇਤ ਅਤੇ ਸੈਂਕੜੇ ਪਰਿਵਾਰਾਂ ਨੇ ਕਾਂਗਰਸ ਪਾਰਟੀ ਦਾ ਹੱਥ ਫੜ੍ਹਿਆ। ਇਸ ਮੌਕੇ ਪ੍ਰੀਤਮਪਾਲ ਸ਼ਰਮਾ ਸਾਬਕਾ ਸਰਪੰਚ, ਦਿਲਬਾਗ ਸਿੰਘ ਬਰਾੜ, ਮਹਿੰਦਰ ਸਿੰਘ ਬਰਾੜ, ਗੁਰਮੇਲ ਸਿੰਘ ਬਰਾੜ, ਰਾਜਦੀਪ ਸਿੰਘ ਸਾਬਕਾ ਮੈਂਬਰ ਪੰਚਾਇਤ, ਕੁਲਦੀਪ ਸਿੰਘ ਸਾਬਕਾ ਮੈਂਬਰ ਪੰਚਾਇਤ, ਸੁਰਜੀਤ ਸਿੰਘ, ਰਵਿੰਦਰ ਸਿੰਘ, ਗੁਰਦੀਪ ਸਿੰਘ ਮੈਂਬਰ ਪੰਚਾਇਤ, ਬਰਜਿੰਦਰ ਸਿੰਘ, ਮਲਕੀਤ ਸਿੰਘ ਸੰਧੂ, ਗੁਰਬਿੰਦਰ ਸਿੰਘ, ਰੁਲਦੂ ਸਿੰਘ, ਗੁਰਨਾਮ ਸਿੰਘ, ਸੁਰਿੰਦਰ ਸਿੰਘ, ਸੂਬੇਦਾਰ ਰਣ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਦੀਦਾਰ ਸਿੰਘ, ਹਰਜਿੰਦਰ ਸਿੰਘ, ਸੱਤਪਾਲ ਸ਼ਰਮਾ, ਸਵਰਨਜੀਤਤ ਸਿੰਘ ਸੰਧੂ, ਭੋਲਾ ਸਿੰਘ, ਜਰਨੈਲ ਕੌਰ, ਸੁਰਜੀਤ ਕੌਰ, ਰਮਨਦੀਪ ਕੌਰ, ਕੁਲਦੀਪ ਸਿੰਘ ਸਮੇਤ ਸੈਂਕੜੇ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਇਸ ਸਮੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਡਾ. ਹਰਜੋਤ ਕਮਲ ਨੇ ਵਿਸ਼ੇਸ਼ ਤੌਰ ‘ਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ਼ ਦਿਵਾਇਆ ਕਿ ਪਾਰਟੀ ਅੰਦਰ ਉਨ੍ਹਾਂ ਨੂੰ ਇਸੇ ਤਰ੍ਹਾਂ ਹੀ ਮਾਣ-ਸਤਿਕਾਰ ਮਿਲਦਾ ਰਹੇਗਾ। ਇਸ ਮੌਕੇ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ ਹਨ, ਕਿਉਂਕਿ ਕਾਂਗਰਸ ਹੀ ਇਕ ਅਜਿਹੀ ਪਾਰਟੀ ਹੈ, ਜੋ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਹਰਜੋਤ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪੰਥ ਅਤੇ ਕਿਸਾਨਾਂ ਨਾਲ ਵੱਡੇ ਵੱਡੇ ਵਾਅਦੇ ਕਰਕੇ ਲੋਕਾਂ ਰਾਹਤ ਦੇਣ ਦੀ ਗੱਲ ਕਹੀ ਸੀ, ਪਰ ਸੱਤਾ ਤੇ ਬਿਰਾਜਮਾਨ ਹੋ ਕੇ ਹੰਕਾਰ ਵਿੱਚ ਆਏ ਅਕਾਲੀ-ਭਾਜਪਾ ਸਰਕਾਰ ਨੇ ਪੰਥ ਅਤੇ ਕਿਸਾਨ ਦੋਹਾਂ ਨੂੰ ਹੀ ਰੋਲ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਰੂਪ ਵਿੱਚ ਦੇਖਣ ਲਈ ਬੇਤਾਬ ਹਨ। ਉਨ੍ਹਾਂ ਕਿਹਾ ਕਿ ਹੁਣ ਤੁਹਾਡੇ ਕੋਲ ਬਦਲਾਅ ਲਿਆਉਣ ਦਾ ਇਕੋ-ਇਕ ਬਹੁਤ ਵੱਡਾ ਮੌਕਾ ਹੈ, ਜਿਸ ਨਾਲ ਤਬਾਹੀ ਦੇ ਕੰਡੇ ‘ਤੇ ਖੜਾਂ ਪੰਜਾਬ ਮੁੜ ਖੁਸ਼ਹਾਲੀ ਦੇ ਰਾਹ ‘ਤੇ ਆ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਮੌਜੂਦਾ ਸਰਕਾਰ ਨਾਲ ਟੱਕਰ ਲੈ ਰਹੀ ਹੈ ਅਤੇ ਲੋਕਾਂ ਤੇ ਹੋਏ ਜੁਲਮਾਂ ਦਾ ਹਿਸਾਬ ਗਿਣ ਗਿਣ ਕੇ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੀ ਪਾੜੋ ਤੇ ਰਾਜ ਕਰੋ ਜਿਹੇ ਮਨਸੂਬਿਆਂ ਵਿੱਚ ਕਾਂਗਰਸ ਪਾਰਟੀ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਪੰਜਾਬ ਨੂੰ ਅਕਾਲੀਆਂ ਦੇ ਚੁੰਗਲ ‘ਚੋਂ ਬਚਾਉਣ ਲਈ ਯਤਨਸ਼ੀਲ ਰਹੇਗੀ।