ਫਿਰੋਜ਼ਪੁਰ, 25 ਅਗਸਤ:
ਸਤਲੁਜ ਦਰਿਆ ਵਿੱਚ, ਪਾਣੀ ਦੇ ਪੱਧਰ ਵਿੱਚ ਅਚਾਨਕ ਵਾਧਾ ਹੋਣ ਕਾਰਨ ਭਾਰਤ-ਪਾਕਿ ਸਰਹੱਦ ‘ਤੇ ਪੈਂਦੇ ਪਿੰਡ ਟਾਂਡੀਵਾਲਾ ਵਿੱਚ ਨੁਕਸਾਨੇ ਗਏ ਬੰਨ• ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਮੌਕੇ ‘ਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਦੱਸਿਆ ਕਿ ਸੈਨਾ ਦੇ ਜਵਾਨਾਂ, ਨਹਿਰੀ ਵਿਭਾਗ ਦੀ ਟੀਮ ਅਤੇ ਪਿੰਡ ਦੇ ਲੋਕਾਂ ਦੀ ਸਹਾਇਤਾ ਨਾਲ ਨੁਕਸਾਨੇ ਗਏ ਬੰਨ• ਦੇ ਹਿੱਸੇ ਨੂੰ ਮਜ਼ਬੂਤ ਕਰਨ ਲਈ ਕਾਰਜ ਸ਼ਨੀਵਾਰ ਤੋਂ ਜੰਗੀ ਪੱਧਰ ‘ਤੇ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਥੈਲਿਆਂ ਨੂੰ ਰੇਤ ਅਤੇ ਮਿੱਟੀ ਨਾਲ ਭਰ ਕੇ ਨੁਕਸਾਨੇ ਗਏ ਬੰਨ• ਦੇ ਹਿੱਸੇ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਵੱਲੋਂ ਇਸ ਬੰਨ• ਨੂੰ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਏਗੀ, ਅਤੇ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਕਾਰਜ ‘ਚ ਲਗਾਤਾਰ ਰੁਝੇ ਹੋਏ ਹਨ।
ਉਨ•ਾਂ ਕਿਹਾ ਕਿ ਟਾਂਡੀਵਾਲਾ ਸਰਹੱਦ ਦਾ ਆਖਰੀ ਪਿੰਡ ਹੈ, ਜਿੱਥੇ ਪਾਕਿਸਤਾਨ ਤੋਂ ਭਾਰੀ ਮਾਤਰਾ ਵਿੱਚ ਪਾਣੀ ਛੱਡਿਆ ਗਿਆ ਹੈ। ਉਨ•ਾਂ ਕਿਹਾ ਕਿ ਸਤਲੁਜ ਦਾ ਪਾਣੀ ਪਹਿਲਾਂ ਪਾਕਿਸਤਾਨ ਜਾਂਦਾ ਹੈ, ਜਿੱਥੇ ਕਸੂਰ ਦੇ ਚਮੜੇ ਉਦਯੋਗ ਦਾ ਪਾਣੀ ਇਸ ਨਾਲ ਰਲ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਸਤਲੁਜ ‘ਤੇ ਇੱਕ ਅਜਿਹੀ ਰੋਕ ਬਣਾਈ ਗਈ ਹੈ, ਜਿੱਥੋਂ ਭਾਰਤ ਵਾਲੇ ਪਾਸੇ ਨੂੰ ਵੱਡੀ ਮਾਤਰਾ ਵਿਚ ਪਾਣੀ ਛੱਡਿਆ ਗਿਆ ਹੈ।
ਪਿੰਡ ਟਾਂਡੀਵਾਲਾ ਵਿੱਚ ਸਤਲੁਜ ਬੰਨ• ਅਚਾਨਕ ਜ਼ਿਆਦਾ ਪਾਣੀ ਆਉਣ ਕਾਰਨ ਨੁਕਸਾਨਿਆ ਗਿਆ ਹੈ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸਾਸ਼ਨ, ਬੰਨ• ਦੇ ਨੁਕਸਾਨੇ ਗਏ ਹਿੱਸੇ ਦੀ ਮੁਰੰਮਤ ਅਤੇ ਮਜਬੂਤੀ ਕਰਨ ਲਈ ਹਰ ਸੰਭਵ ਢੰਗ ਨਾਲ ਕੰਮ ਕਰ ਰਿਹਾ ਹੈ। ਉਨ•ਾਂ ਕਿਹਾ ਕਿ ਟਾਂਡੀਵਾਲਾ ਅਤੇ ਆਸ ਪਾਸ ਦੇ ਕੁੱਝ ਪਿੰਡਾਂ ਨੂੰ ਸਾਵਧਾਨੀ ਦੇ ਤੌਰ ‘ਤੇ ਖਾਲੀ ਕਰਨ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਆਫ਼ਤ ਨਾਲ ਨਜਿੱਠਿਆ ਜਾ ਸਕੇ। ਉਨ•ਾਂ ਕਿਹਾ ਕਿ ਸੈਨਾ ਤੋਂ ਇਲਾਵਾ ਐਨਡੀਆਰਐਫ ਅਤੇ ਸਿਹਤ ਵਿਭਾਗ ਦੀਆਂ ਮੈਡੀਕਲ ਟੀਮਾਂ ਨੂੰ ਵੀ ਸਾਵਧਾਨੀ ਵਜੋਂ ਤਾਇਨਾਤ ਕਰ ਦਿੱਤਾ ਗਿਆ ਹੈ ਤਾਂ ਜੋ ਜ਼ਰੂਰਤ ਪੈਣ ‘ਤੇ ਤੁਰੰਤ ਪ੍ਰਭਾਵ ਨਾਲ ਰਾਹਤ ਕਾਰਜ ਸ਼ੁਰੂ ਕੀਤਾ ਜਾ ਸਕੇ। ਪਰ ਸਾਡਾ ਪਹਿਲਾ ਧਿਆਨ ਇਸ ਬੰਨ• ਨੂੰ ਮਜ਼ਬੂਤ ਵੱਲ ਹੈ ਤਾਂ ਜੋ ਇਸ ਨੂੰ ਹੋਰ ਟੁੱਟਣ ਤੋਂ ਰੋਕਿਆ ਜਾ ਸਕੇ। ਉਨ•ਾਂ ਕਿਹਾ ਕਿ ਹੁਣ ਤੱਕ ਇਸ ਬੰਨ• ਵਿੱਚ ਸੈਂਕੜੇ ਰੇਤ-ਮਿੱਟੀ ਦੇ ਥੈਲੇ ਲਗਾਏ ਜਾ ਚੁੱਕੇ ਹਨ ਅਤੇ ਅਜੇ ਵੀ ਕਾਰਜ ਨਿਰੰਤਰ ਜਾਰੀ ਹੈ। ਉਨ•ਾਂ ਕਿਹਾ ਕਿ ਉਹ ਖ਼ੁਦ ਸਾਰੇ ਕਾਰਕਾਂ ਦਾ ਨਿਰੀਖਣ ਕਰ ਰਹੇ ਹਨ।