best platform for news and views

ਪਿੰਡ ਨਮੋਲ ਵਿੱਚ ਰਾਖਵੀਂ ਜ਼ਮੀਨ ਦੀ ਬੋਲੀ ਰੱਦ

Please Click here for Share This News
ਬਲਵਿੰਦਰ ਸਿੰਘ ਸਰਾਂ
ਸੁਨਾਮ ਊਧਮ ਸਿੰਘ ਵਾਲਾ,
ਇੱਥੋਂ ਨੇੜਲੇ ਪਿੰਡ ਨਮੋਲ ਵਿਖੇ ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ਦੇ ਪਿਛਲੇ ਸਾਲ ਨਾਲੋਂ ਵਧੇ ਭਾਅ ਉਤੇ ਦਲਿਤਾਂ ਵੱਲੋਂ ਜਤਾਏ ਜਬਰਦਸਤ ਵਿਰੋਧ ਕਾਰਨ ਪ੍ਰਸ਼ਾਸਨ ਨੂੰ ਬੋਲੀ ਰੱਦ ਕਰਨੀ ਪਈ। ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵੱਲੋਂ ਜਨਰਲ ਕੋਟੇ ਦੀ ਜ਼ਮੀਨ ਦੀ ਬੋਲੀ ਪਹਿਲੋਂ ਹੀ ਕੀਤੀ ਜਾ ਚੁੱਕੀ ਹੈ।
ਅੱਜ ਬਲਾਕ ਅਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਵੱਲੋਂ ਖੁਦ ਆ ਕੇ ਬੋਲੀ ਕਰਵਾਈ ਜਾ ਰਹੀ ਸੀ ਪਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਇਕੱਤਰ ਹੋਏ ਮਜ਼ਦੂਰ ਤਬਕੇ ਦੇ ਲੋਕਾਂ ਦੇ ਵਿਰੋਧ ਕਾਰਨ ਬੋਲੀ ਦੀ ਪ੍ਰੀਕ੍ਰਿਆ ਸਿਰੇ ਨਹੀਂ ਚੜ ਸਕੀ।
ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਲਖਵੀਰ ਸਿੰਘ, ਜ਼ਿਲ੍ਹਾ ਆਗੂ ਧਰਮਪਾਲ ਸਿੰਘ ਅਤੇ ਬਿਮਲ ਕੌਰ ਆਦਿ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਿਛਲੇ ਸਾਲ ਨਾਲੋਂ ਇਸ ਵਾਰ ਵੱਧ ਸਰਕਾਰੀ ਬੋਲੀ ਲਾਈ ਜਿਸ ਨੂੰ ਮਜ਼ਦੂਰ ਭਾਈਚਾਰੇ ਵੱਲੋਂ ਮੂਲੋ ਹੀ ਨਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮਜ਼ਦੂਰ ਭਾਈਚਾਰੇ ਦੇ ਲੋਕਾਂ ਨੇ ਦੱਸਿਆ ਕਿ ਸਰਕਾਰ ਦਾ ਇਹ ਫੈਸਲਾ ਮਜ਼ਦੂਰ ਵਿਰੋਧੀ ਹੈ ਜਿਸ ਨੂੰ ਕਿ ਕਿਸੇ ਵੀ ਹਾਲਤ ਵਿਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਇਹ ਜ਼ਮੀਨ ਦਲਿਤ ਮਜ਼ਦੂਰਾਂ ਦੇ ਮਾਨ-ਸਨਮਾਨ ਨਾਲ ਜੁੜੀ ਹੈ।
ਜਥੇਬੰਦੀ ਦੇ ਸੂਬਾਈ ਆਗੂ ਸੰਜੀਵ ਮਿੰਟੂ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਮਜ਼ਦੂਰਾਂ ਉਤੇ ਆਰਥਿਕ ਬੋਝ ਵਧਾ ਕੇ ਉਨ੍ਹਾਂ ਨੂੰ ਜ਼ਮੀਨ ਨਹੀਂ ਲੈਣ ਦਿੱਤੀ ਜਾਵੇਗੀ, ਜੇ ਪ੍ਰਸ਼ਾਸਨ ਨੇ ਕਿਸੇ ਚਾਲਾਕੀ ਤਹਿਤ ਇਹ ਬੋਲੀ ਕੀਮਤ ਵਧਾ ਕੇ ਦੇਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਭਰਾਤਰੀ ਜਥੇਬੰਦੀ ਨੌਜਵਾਨ ਭਾਰਤ ਸਭਾ ਪੰਜਾਬ ਦੇ ਆਗੂ ਜਗਸੀਰ ਸਿੰਘ ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਆਗੂ ਮਨਜੀਤ ਸਿੰਘ ਤੇ ਵਰਕਰਾਂ ਨੇ ਭਰਵਾਂ ਸਹਿਯੋਗ ਦਿੱਤਾ।
Please Click here for Share This News

Leave a Reply

Your email address will not be published.