best platform for news and views

ਪਿੰਡ ਪਹੂਵਿੰਡ ਤੋਂ 31ਅਕਤੂਬਰ ਨੂੰ ਸੁਲਤਾਨਪੁਰ ਲੋਧੀ ਹੋਵੇਗਾ ਕੀਰਤਨ ਨਗਰ ਰਵਾਨਾ 

Please Click here for Share This News
ਹਰਜਿੰਦਰ ਸਿੰਘ ਗੋਲ੍ਹਣ ਭਿੱਖੀਵਿੰਡ
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਇਤਿਹਾਸਕ ਪਿੰਡ ਪਹੂਵਿੰਡ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਤੋਂ ਸੁਲਤਾਨਪੁਰ ਲੋਧੀ ਲਈ ਨਗਰ ਕੀਰਤਨ 31 ਅਕਤੂਬਰ ਨੂੰ 8 ਵਜੇ ਹੋਵੇਗਾ ਰਵਾਨਾ ! ਇਹ ਜਾਣਕਾਰੀ ਪ੍ਰੈੱਸ ਨੂੰ ਦਿੰਦਿਆਂ ਬੀਬੀ ਕੌਲਾਂ ਭਲਾਈ ਕੇਂਦਰ ਟਰੱਸਟ ਦੇ ਸੇਵਾਦਾਰ ਭਾਈ ਹਰਮਿੰਦਰ ਸਿੰਘ ਜੀ ਨੇ ਦਿੱਤੀ,ਤੇ ਕਿਹਾ ਕਿ ਇਹ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਪਹੁਵਿੰਡ ਤੋਂ ਸਵੇਰੇ ਅੱਠ ਵਜੇ ਰਵਾਨਾ ਹੋਵੇਗਾ ! ਉਹਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਘਰ ਤੋਂ ਖੁਸ਼ੀਆਂ ਪ੍ਰਾਪਤ ਕਰਨ ਲਈ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਨਗਰ ਕੀਰਤਨ ਦੀ ਰੌਣਕ ਨੂੰ ਵਧਾਉਣ ! ਭਾਈ ਹਰਮਿੰਦਰ ਸਿੰਘ ਜੀ ਨੇ ਕਿਹਾ ਕਿ ਸਾਡੇ ਪੂਰਨ ਭਾਗ ਹਨ ਕਿ ਅਸੀਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮ ਦੀਆਂ ਖੁਸ਼ੀਆਂ ਵੇਖ ਰਹੇ ਹਾਂ ! ਉਹਨ੍ਹਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਪਾਵਨ ਦਿਹਾੜੇ ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋ ਤਿਆਰ ਕੀਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਸਿੰਘ ਸੱਜਣ ਤਾਂ ਜੋ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸੰਤ ਸਿਪਾਹੀ ਬਣਿਆ ਜਾ ਸਕੇ !
ਇਸ ਮੌਕੇ ਕੈਪਟਨ ਬਲਵੰਤ ਸਿੰਘ , ਬਾਬਾ ਕੁਲਵੰਤ ਸਿੰਘ , ਬਾਬਾ ਦਲਜੀਤ ਸਿੰਘ ਵਿੱਕੀ ,ਪਰਮਜੀਤ ਸਿੰਘ ਸਮੇਤ ਆਦਿ ਧਾਰਮਿਕ ਆਗੂ ਹਾਜ਼ਰ ਸਨ !
ਫੋਟੋ ਕੈਪਸ਼ਨ :ਪਹੁਵਿੰਡ ਤੋਂ ਸੁਲਤਾਨਪੁਰ ਲੋਧੀ ਲਈ ਕੱਢੇ ਜਾ ਰਹੇ ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦੇ ਬੀਬੀ ਕੋਲਾਂ ਭਲਾਈ ਕੇਂਦਰ ਦੇ ਸੇਵਾਦਾਰ ਭਾਈ ਹਰਮਿੰਦਰ ਸਿੰਘ
Please Click here for Share This News

Leave a Reply

Your email address will not be published.