best platform for news and views

ਪੈਨਸ਼ਨਰਾਂ ਨੇ ਮੰਗਾਂ ਸੰਬੰਧੀ ਮਾਨ ਨੂੰ ਸੌਂਪਿਆ ਮੰਗ ਪੱਤਰ

Please Click here for Share This News

ਸੰਗਰੂਰ/ਧੂਰੀ, 30 ਅਪ੍ਰੈਲ (ਹਰਿੰਦਰਪਾਲ ਸਿੰਘ ਖ਼ਾਲਸਾ/ਮਹੇਸ਼ ਜਿੰਦਲ) – ਸ਼੍ਰੋਮਣੀ ਅਕਾਲੀ ਦਲ(ਅ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਧੂਰੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ  ਪੈਨਸ਼ਨਰਾਂ ਵੱਲੋਂ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਉਨ•ਾਂ ਕੀਤੀ ਗਈ ਧੱਕੇਸ਼ਾਹੀ ਬਾਰੇ ਸ੍ਰ.ਮਾਨ ਨੂੰ ਦੱਸਦਿਆਂ ਕਿਹਾ ਕਿ ਪੈਨਸ਼ਨਰਾਂ ਦਾ ਅਕਾਲੀ-ਭਾਜਪਾ ਸਰਕਾਰ ਸਮੇਂ ਦਾ 22 ਮਹੀਨੇ ਦਾ ਡੀ.ਏ ਦਾ ਏਰੀਅਰ, ਜਨਵਰੀ 2017 ਤੇ ਜੁਲਾਈ 2017 ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਏਰੀਅਰ, ਜਨਵਰੀ 2018, ਜੁਲਾਈ 2018 ਅਤੇ ਜਨਵਰੀ 2019 ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਅਜੇ ਤੱਕ ਨਹੀਂ ਦਿੱਤੀਆਂ, ਪੇ ਕਮਿਸ਼ਨ ਦੀ ਰਿਪੋਰਟ ਜਨਵਰੀ 2016 ਤੋਂ ਤੁਰੰਤ ਲਾਗੂ ਕਰਨ, ਮੈਡੀਕਲ ਭੱਤਾ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਸੰਬੰਧੀ ਅਨੇਕਾਂ ਮੰਗਾਂ ਪਿਛਲੇ ਕਾਫ਼ੀ ਸਮੇਂ ਤੋਂ ਨਹੀਂ ਮੰਨੀਆਂ ਜਾ ਰਹੀਆਂ, ਜਿਸ ਕਾਰਨ ਪੈਨਸ਼ਨਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੈਨਸ਼ਨਰਾਂ ਵੱਲੋਂ ਇਸ ਸੰਬੰਧੀ ਇੱਕ ਮੰਗ ਪੱਤਰ ਵੀ ਸ੍ਰ.ਮਾਨ ਨੂੰ ਸੌਂਪਿਆ ਗਿਆ। ਇਸ ਮੌਕੇ ਸ੍ਰ.ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੋਵੇਂ ਸਰਕਾਰਾਂ ਫ਼ੇਲ• ਸਾਬਤ ਹੋਈਆਂ ਹਨ ਅਤੇ ਹਰੇਕ ਵਰਗ ਨੂੰ ਸਹੂਲਤਾਂ ਦੇਣ ‘ਚ ਨਾਕਾਮ ਸਾਬਤ ਹੋਏ ਹਨ। ਪ੍ਰੰਤੂ ਚੋਣਾਂ ਉਪਰੰਤ ਉਹ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਆਵਾਜ਼ ਉਠਾਉਣਗੇ। ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਔਲਖ, ਜੈਦੇਵ ਸ਼ਰਮਾ, ਗੁਰਦਾਸ ਚੰਦ ਬਾਂਸਲ, ਸਤੀਸ਼ ਚੰਦਰ ਸਿੰਗਲਾ, ਕਰਮ ਸਿੰਘ ਮਾਨ, ਕ੍ਰਿਸ਼ਨ ਕੁਮਾਰ, ਸੁਖਦੇਵ ਸਿੰਘ, ਰਾਮ ਲਾਲ, ਸੋਮਨਾਥ ਗੋਇਲ, ਇਕਬਾਲ ਸਿੰਘ, ਕਰਨੈਲ ਸਿੰਘ ਤੇ ਪ੍ਰੀਤਮ ਸਿੰਘ ਵੀ ਹਾਜ਼ਰ ਸਨ।

ਕੈਪਸ਼ਨ – ਪੈਨਸ਼ਨਰਾਂ ਨਾਲ ਮੀਟਿੰਗ ਦੌਰਾਨ ਸਿਮਰਨਜੀਤ ਸਿੰਘ ਮਾਨ।

Please Click here for Share This News

Leave a Reply

Your email address will not be published. Required fields are marked *