best platform for news and views

ਸਾਬਕਾ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ

Please Click here for Share This News

ਚੰਡੀਗੜ੍ਹ, 17 ਸਤੰਬਰ- ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਉਹਨਾਂ ਦੇ 67 ਜਨਮ ਦਿਨ ਉੱਤੇ ਵਧਾਈ ਅਤੇ ਸ਼ੁੱਭ ਇੱਛਾਵਾਂ ਭੇਜੀਆਂ ਹਨ।
ਆਪਣੇ ਵਧਾਈ ਸੰਦੇਸ਼ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਦੀ ਸੇਵਾ ਲਈ ਆਪਣੀ ਵਚਨਬੱਧਤਾ ਦਾ ਇਜ਼ਹਾਰ ਕਰਕੇ ਪਹਿਲਾਂ ਹੀ ਇਸ ਦਿਨ ਨੂੰ ਸਾਰੇ ਦੇਸ਼ ਵਾਸੀਆਂ ਲਈ ਇੱਕ ਇਤਿਹਾਸਕ ਦਿਨ ਬਣਾ ਦਿੱਤਾ ਹੈ। ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਲਈ ਇੱਕ ਲੰਬੀ, ਸਿਹਤਮੰਦ ਅਤੇ ਸਫਲ ਜ਼ਿੰਦਗੀ ਦੀ ਕਾਮਨਾ ਕਰਦਿਆਂ ਕਿਹਾ ਕਿ ਰੱਬ ਕਰੇ! ਤੁਸੀਂ ਇਸ ਮੁਲਕ ਅਤੇ ਇੱਥੋਂ ਦੇ ਲੋਕਾਂ ਨੂੰ ਹੋਰ ਵੀ ਬੁਲੰਦੀਆਂ ਉੱਤੇ ਲੈ ਕੇ ਜਾਵੋ।

Please Click here for Share This News

Leave a Reply

Your email address will not be published. Required fields are marked *