best platform for news and views

ਪ੍ਰਵਾਸੀ ਮਜ਼ਦੂਰ ਦਾ ਕਤਲ

Please Click here for Share This News

ਧੂਰੀ,27 ਮਾਰਚ (ਮਹੇਸ਼)- ਪਿੰਡ ਕਾਂਝਲਾ ਵਿਖੇ ਇੱਕ ਪ੍ਰਵਾਸੀ ਮਜ਼ਦੂਰ ਦਾ ਅਣਪਛਾਤੇ ਦੋਸ਼ੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਸ ਸਬੰਧੀ ਮਾਮਲੇ ਦੀ ਤਫ਼ਤੀਸ਼ ਕਰ ਰਹੇ ਏ.ਐੱਸ.ਆਈ ਨਿਰਮਲ ਸਿੰਘ ਨੇ ਦੱਸਿਆ ਕਿ ਸੁਰਿੰਦਰ ਉਰਫ਼ ਸ਼ਿੰਦਰ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਲੰਘੀ ਰਾਤ ਅਣਪਛਾਤੇ ਦੋਸ਼ੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ ਹੈ। ਉਨ•ਾਂ ਦੱਸਿਆ ਕਿ ਇਸ ਕਤਲ ਬਾਰੇ ਪਿੰਡ ਵਾਸੀਆਂ ਨੂੰ ਸਵੇਰੇ ਲਾਸ਼ ਵੇਖ ਕੇ ਪਤਾ ਲੱਗਿਆ। ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਅੰਤਿਮ ਸੰਸਕਾਰ ਕਰਨ ਲਈ ਗ੍ਰਾਮ ਪੰਚਾਇਤ ਨੂੰ ਸੌਂਪ ਦਿੱਤੀ ਹੈ। ਉਨ•ਾਂ ਦੱਸਿਆ ਕਿ ਥਾਣਾ ਸਦਰ ਧੂਰੀ ਵਿਖੇ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ•ਾਂ ਦੀ ਭਾਲ ਕੀਤੀ ਜਾ ਰਹੀ ਹੈ ।

Please Click here for Share This News

Leave a Reply

Your email address will not be published. Required fields are marked *