best platform for news and views

ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਫ਼ੈਸਲਾ ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਇਤਿਹਾਸਕ ਜਿੱਤ  

Please Click here for Share This News

ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਦੇ ਨਾਲ-ਨਾਲ ਸਿੱਖਿਆ ਸੁਧਾਰਾਂ ਲਈ ਕੰਮ ਕਰਨਾ ਹੀ ਮੁੱਖ ਏਜੰਡਾ:ਪੰਨੂ,ਘੁੱਕੇਵਾਲੀ,ਬੋਪਾਰਾਏ

ਰਾਜਨ ਮਾਨ

ਅੰਮਿ੍ਤਸਰ, 21 ਸਤੰਬਰ- ਬੀਤੇ ਦਿਨ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਅੰਦਰ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦੀ ਤਜਵੀਜ਼ ਨੂੰ ਹਰੀ ਝੰਡੀ ਦਿੰਦਿਆਂ ਅਗਲੇ ਅਕਾਦਮਿਕ ਸੈਸ਼ਨ ਤੋਂ ਦਾਖ਼ਲੇ ਅਰੰਭਣ ਦੇ ਹੋਏ ਫ਼ੈਸਲੇ ਸਦਕਾ ਪ੍ਰਾਇਮਰੀ ਸਕੂਲਾਂ ਅੰਦਰ ਕੰਮ ਕਰਦੇ ਅਧਿਆਪਕਾਂ ਦੀ ਪ੍ਰਮੁੱਖ ਜਥੇਬੰਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਵੱਡੀ ਜਿੱਤ ਹੋਈ ਹੈ। ਦੱਸਣਯੋਗ ਹੈ ਕਿ ਜਥੇਬੰਦੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਤੇ ਵਿਭਾਗ ਦੇ ਆਹਲਾ ਅਧਿਕਾਰੀਆਂ ਨੂੰ ਸਰਕਾਰੀ ਸਕੂਲਾਂ ਅੰਦਰ ਹਰ ਸਾਲ ਘੱਟ ਰਹੀ ਵਿਦਿਆਰਥੀਆਂ ਦੀ ਗਿਣਤੀ ਦਾ ਤਰਕ ਦੇ ਕੇ ਸਕੂਲਾਂ ਅੰਦਰ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਤੇ ਜ਼ੋਰ ਦਿੱਤਾ ਜਾ ਰਿਹਾ ਸੀ।
ਪੰਜਾਬ ਕੈਬਨਿਟ ਵੱਲੋਂ ਲਏ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਈ.ਟੀ.ਯੂ. ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ, ਸੂਬਾ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਘੁੱਕੇਵਾਲੀ ਅਤੇ ਅੰਮ੍ਰਿਤਸਰ ਜਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਜਿੱਥੇ ਪ੍ਰਾਇਮਰੀ ਸਿੱਖਿਆ ਦਾ ਮਿਆਰ ਉੱਪਰ ਜਾਵੇਗਾ ਉੱਥੇ ਹੀ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਚ ਵੀ ਭਾਰੀ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਇਸ ਮਸਲੇ ਸਬੰਧੀ ਵੱਖ -ਵੱਖ ਸਮਿਆਂ ਦੇ ਸਿੱਖਿਆ ਮੰਤਰੀਆਂ ਅਤੇ ਉੱਚ ਸਿੱਖਿਆ ਅਧਿਕਾਰੀਆਂ ਨਾਲ ਹੋਈਆਂ ਪੈਨਲ ਮੀਟਿੰਗਾਂ ਵਿੱਚ ਹਮੇਸ਼ਾ ਸਮੇਂ ਦੀ ਮੁੱਖ ਲੋੜ ਬਣੇ ਇਸ ਮਸਲੇ ਤੇ ਜ਼ੋਰ ਦਿੱਤਾ ਗਿਆ ਸੀ। ਆਗੂਆਂ ਇਹ ਵੀ ਦੱਸਿਆ ਕਿ ਪਿਛਲੀ ਸਰਕਾਰ ਵੇਲੇ ਗਠਿਤ ਹੋਈ ਸਿੱਖਿਆ ਸੁਧਾਰ ਕਮੇਟੀ ਵਿੱਚ ਵੀ ਜਥੇਬੰਦੀ ਵੱਲੋਂ ਉਨ੍ਹਾਂ ਬਤੌਰ ਕਮੇਟੀ ਮੈਂਬਰ ਸ਼ਾਮਿਲ ਹੋ ਕੇ ਸਰਕਾਰ ਨੂੰ ਅੰਕੜਿਆਂ ਤਹਿਤ ਜਾਣੂ ਕਰਵਾਇਆ ਸੀ ਕਿ ਅੱਜ ਦੇ ਇਸ ਯੁੱਗ ਵਿੱਚ ਹਰੇਕ ਮਾਂ-ਪਿਓ ਸਿੱਖਿਆ ਪ੍ਰਤੀ ਜਾਗਰੂਕ ਹੈ ਤੇ ਉਹ ਆਪਣੇ 2.5 ਤੋਂ 3 ਸਾਲ ਦੇ ਬੱਚੇ ਨੂੰ ਕਿਸੇ ਨਾ ਕਿਸੇ ਸਕੂਲ ਵਿੱਚ ਭੇਜਣਾ ਕਰਾਉਣ ਚਾਹੁੰਦਾ ਹੈ। ਜਦ ਕਿ ਸਰਕਾਰੀ ਸਕੂਲਾਂ ਅੰਦਰ 6 ਸਾਲ ਤੋਂ ਘੱਟ ਉਮਰ ਦਾ ਬੱਚਾ ਦਾਖਲ ਕਰਨ ਦੀ ਕੋਈ ਵਿਵਸਥਾ ਨਹੀਂ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੌਜੂਦਾ ਸਰਕਾਰ ਬਣਦਿਆਂ ਹੀ ਈ.ਟੀ.ਯੂ. ਨੇ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸਿੱਖਿਆ ਸੁਧਾਰਾਂ ਲਈ ਕੰਮ ਕਰਨ ਦੇ ਆਪਣੇ ਏਜੰਡੇ ਤੇ ਪਹਿਰਾ ਦਿੰਦਿਆਂ ਸਿੱਖਿਆ ਮੰਤਰੀ ਅਰੁਣਾ ਚੌਧਰੀ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਸਿੱਖਿਆ ਸੁਧਾਰ ਸਬੰਧੀ ਰਿਪੋਰਟ ਪੇਸ਼ ਕਰਕੇ ਇਹ ਮਸਲਾ ਧਿਆਨ ਵਿੱਚ ਲਿਆਂਦਾ ਸੀ।

Please Click here for Share This News

Leave a Reply

Your email address will not be published. Required fields are marked *