best platform for news and views

ਪੰਜਾਬੀਆਂ ਦੀਆਂ ਕਈ ਸਮੱਸਿਆਵਾਂ ਦਾ ਹੱਲ ਕਰੇਗੀ ਪੰਜਵੀਂ ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ

Please Click here for Share This News

Malwa News Bureau

ਟੋਰਾਂਟੋ : ਪੰਜਾਬੀ ਸਮਾਜ ਦੁਨੀਆਂ ਵਿਚ ਜਿਵੇਂ ਜਿਵੇਂ ਤਰੱਕੀ ਕਰ ਰਿਹਾ ਹੈ, ਉਵੇਂ ਉਵੇਂ ਹੀ ਕਈ ਤਰਾਂ ਦੀਆਂ ਸਮੱਸਿਆਵਾਂ ਵੀ ਪੈਦਾ ਹੋ ਰਹੀਆਂ ਹਨ। ਇਨ੍ਹਾ ਸਮੱਸਿਆਵਾਂ ਦੇ ਹੱਲ ਲਈ ਟੋਰਾਂਟੋ ਵਿਖੇ ਪੰਜਵੀਂ ਵਿਸ਼ਵ ਪੰਜਾਬੀ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ਵਿਚ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਚਰਚਾ ਕੀਤੀ ਜਾਵੇਗੀ। ਸ੍ਰੀ ਅਜੈਬ ਸਿੰਘ ਚੱਠਾ ਦੀ ਅਗਵਾਈ ਵਿਚ ਕਰਵਾਈ ਜਾ ਰਹੀ ਇਹ ਕਾਨਫਰੰਸ ਪੰਜਾਬੀਆਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਕਰੇਗੀ।

ਪੰਜਾਬੀ ਬਿਜਨਸ ਪ੍ਰੋਫੈਸ਼ਨਲ ਐਸੋਸੀਏਸ਼ਨ, ਕਲਮ ਫਾਊਂਡੇਸ਼ਨ ਅਤੇ ਓਂਟਾਰੀਓ ਫਰੈਂਡਜ਼ ਕਲੱਬ  ਵਲੋਂ ਸ੍ਰ ਅਜੈਬ ਸਿੰਘ ਚੱਠਾ ਦੀ ਅਗਵਾਈ ਵਿਚ ਕਰਵਾਈ ਜਾ ਰਹੀ ਪੰਜਵੀਂ ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ 28, 29 ਅਤੇ 30 ਜੂਨ 2019 ਨੂੰ ਕਰਵਾਈ ਜਾ ਰਹੀ ਹੈ। ਸ੍ਰੀ ਚੱਠਾ ਦੀ ਅਗਵਾਈ ਵਿਚ ਹੀ ਇਸ ਤੋਂ ਪਹਿਲਾਂ ਵੀ ਕੈਨੇਡਾ ਵਿਚ ਚਾਰ ਵਿਸ਼ਵ ਪੰਜਾਬੀ ਕਾਨਫਰੰਸਾਂ ਅਤੇ 10 ਇੰਟਰਨੈਸ਼ਨਲ ਸੈਮੀਨਾਰ ਕਰਵਾਏ ਜਾ ਚੁੱਕੇ ਹਨ। ਇਸ ਸਾਲ ਦੀ ਪੰਜਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੀਆ ਤਿਆਰੀਆਂ ਲਈ ਸ੍ਰੀ ਅਜੈਬ ਸਿੰਘ ਚੱਠਾ, ਸੰਤੋਖ ਸਿੰਘ ਸੰਧੂ, ਰਵਿੰਦਰ ਸਿੰਘ ਕੰਗ ਅਤੇ ਸਰਦੂਲ ਸਿੰਘ ਥਿਆੜਾ ਦੀ ਟੀਮ ਵਲੋਂ ਦੁਨੀਆਂ ਦੇ ਵੱਖ ਵੱਖ ਦੇਸ਼ਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਟੀਮ ਵਲੋਂ ਇਸ ਤੋਂ ਪਹਿਲਾਂ ਭਾਰਤ ਦੇ ਵੱਖ ਵੱਖ ਹਿੱਸਿਆਂ ਵਿਚ ਅਨੇਕਾਂ ਸਮਾਗਮਾਂ ਵਿਚ ਹਿੱਸਾ ਲੈ ਕੇ ਲੇਖਕਾਂ ਅਤੇ ਬੁੱਧੀਜੀਵੀਆਂ ਨਾਲ ਵਿਚਾਰ ਚਰਚਾ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਇਸ ਟੀਮ ਵਲੋਂ ਸ੍ਰੀ ਚੱਠਾ ਦੀ ਅਗਵਾਈ ਵਿਚ ਹੀ ਪਾਕਿਸਤਾਨ ਵੀ ਦੌਰਾ ਕੀਤਾ ਅਤੇ ਪਾਕਿਸਤਾਨ ਦੇ ਪੰਜਾਬੀ ਵਰਗ ਵਲੋਂ ਇਸ ਟੀਮ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਕਾਨਫਰੰਸ ਲਈ ਭਰਵਾਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਇਸੇ ਤਰਾਂ ਇਸ ਟੀਮ ਵਲੋਂ ਇੰਗਲੈਂਡ ਦਾ ਵੀ ਦੌਰਾ ਕੀਤਾ ਗਿਆ ਅਤੇ ਹੁਣ ਇਹ ਟੀਮ  ਆਸਟਰੇਲੀਆ ਦੇ ਦੌਰੇ ‘ਤੇ ਹੈ। ਆਸਟਰੇਲੀਆ ਵਿਚ ਵੀ ਕਈ ਸੰਸਥਾਵਾਂ ਵਲੋਂ ਸ੍ਰੀ ਚੱਠਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ ਅਤੇ ਕਾਨਫਰੰਸ ਲਈ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਆਸਟਰੇਲੀਆ ਵਿਚ ਪੰਜਾਬੀ ਕਲਚਰਲ ਐਸੋਸੀਏਸ਼ਨ ਆਫ ਆਸਟਰੇਲੀਆ ਦੇ ਪ੍ਰਧਾਨ ਬਿੱਲਾ ਔਲਖ, ਚੇਅਰਮੈਨ ਬੈਨੀ ਥਾਂਦੀ ਅਤੇ ਮੀਤ ਪ੍ਰਧਾਨ ਦੇਵ ਸਿੱਧੂ ਵਲੋਂ ਵੀ ਸ੍ਰੀ ਚੱਠਾ ਦੀ ਟੀਮ ਦਾ ਸਨਮਾਨ ਕੀਤਾ ਗਿਆ ਅਤੇ ਇਸ ਸੰਸਥਾ ਵਲੋਂ ਵੀ ਪੰਜਵੀਂ ਵਿਸ਼ਵ ਪੰਜਾਬੀ ਕਾਨਫਰੰਸ ਦਾ ਹਰ ਤਰਾਂ ਨਾਲ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਗਿਆ ਹੈ।

ਇਸ ਤਰਾਂ ਸ੍ਰ ਅਜੈਬ ਸਿੰਘ ਚੱਠਾ ਦੀ ਅਗਵਾਈ ਵਿਚ ਕਰਵਾਈ ਜਾ ਰਹੀ ਵਿਸ਼ਵ ਪੰਜਾਬੀ ਕਾਨਫਰੰਸ ਇਸ ਸਾਲ ਪੰਜਾਬੀਆਂ ਦੀਆਂ ਕਈ ਸਮੱਸਿਆਵਾਂ ਦਾ ਹੱਲ ਕਰਨ ਵਿਚ ਕਾਮਯਾਬ ਹੋਵੇਗੀ।

Please Click here for Share This News

Leave a Reply

Your email address will not be published. Required fields are marked *