best platform for news and views

ਪੰਜਾਬ ਅੰਦਰ ਗੱਤਕਾ ਖੇਡ ਸਰਗਰਮੀਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ : ਲਿਬੜਾ

Please Click here for Share This News

ਚੰਡੀਗੜ 23 ਜੂਨ (  ) ਰਾਜ ਵਿੱਚ ਗੱਤਕਾ ਖੇਡ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਸਬੰਧੀ ਗੱਤਕਾ ਐਸੋਸੀਏਸ਼ਨ ਪੰਜਾਬ ਦੀ ਜ਼ਰੂਰੀ ਮੀਟਿੰਗ ਪੰਜਾਬ ਦੇ ਪ੍ਰਧਾਨ ਅਜੈ ਸਿੰਘ ਲਿਬੜਾ ਦੀ ਪ੍ਰਧਾਨਗੀਹੇਠ ਹੋਈ ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਅੰਦਰ ਜ਼ਿਲ੍ਹਾ ਪੱਧਰੀ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਕਰਾਉਣ, ਰੈਫਰੀ ਕੈਂਪ ਲਗਾਉਣ ਅਤੇ ਰਾਜ ਪੱਧਰੀ ਗੱਤਕਾ ਚੈਂਪੀਅਨਸ਼ਿਪ ਕਰਾਉਣ ਸਬੰਧੀਵਿਚਾਰਾਂ ਹੋਈਆਂ।

          ਇਸ ਮੀਟਿੰਗ ਦੌਰਾਨ ਅਜੇ ਸਿੰਘ ਲਿਬੜਾ ਨੇ ਐਸੋਸੀਏਸ਼ਨ ਦੇ ਵੱਖ-ਵੱਖ ਜ਼ਿਲ੍ਹਾ ਪ੍ਰਧਾਨਾਂ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਦੇ ਜ਼ਿਲ੍ਹਾ ਕੁਆਰਡੀਨੇਟਰਾਂ ਨਾਲਗੱਲਬਾਤ ਕਰਦਿਆਂ ਪੰਜਾਬ ਵਿੱਚ ਚੱਲ ਰਹੀਆਂ ਗੱਤਕਾ ਖੇਡ ਸਰਗਰਮੀਆਂ ਦੇ ਵੇਰਵੇ ਹਾਸਲ ਕੀਤੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਗੱਤਕਾ ਐਸੋਸੀਏਸ਼ਨ ਪੰਜਾਬ ਦੀਆਂ ਹਰ ਜ਼ਿਲ੍ਹੇ ਵਿੱਚਸਰਗਰਮੀਆਂ ਵਧਾਈਆਂ ਜਾਣਗੀਆਂ ਅਤੇ ਉਹ ਖ਼ੁਦ ਹਰ ਜ਼ਿਲ੍ਹੇ ਵਿੱਚ ਜਾ ਕੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਕੇ ਜਿੱਥੇ ਗੱਤਕਾ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾਜਾਵੇਗਾ ਉੱਥੇ ਜ਼ਿਲ੍ਹਾ ਪੱਧਰ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਵੀ ਉਲੀਕੀ ਜਾਵੇਗੀ।

          ਸੂਚਨਾ ਤਕਨਾਲੋਜੀ ਦੇ ਯੁੱਗ ਵਿੱਚ ਆਮ ਲੋਕਾਂ ਤੱਕ ਗੱਤਕੇ ਦਾ ਪ੍ਰਚਾਰ ਕਰਨ ਸਬੰਧੀ ਉਨ੍ਹਾਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਨੂੰ ਆਖਿਆ ਕਿ ਉਹ ਆਪੋ-ਆਪਣੇ ਜ਼ਿਲ੍ਹੇ ਦੀ ਗੱਤਕਾ ਐਸੋਸੀਏਸ਼ਨਦੀ ਵੈੱਬਸਾਈਟ ਬਣਾਉਣ ਅਤੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਉੱਪਰ ਵੀ ਸਰਗਰਮ ਹੋਣ।

          ਸ੍ਰੀ ਲਿਬੜਾ ਨੇ ਪਿਛਲੇ ਦਿਨੀਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਲੜਕਿਆਂ ਲਈ ਲਗਾਏ ਰੈਫਰੀ ਕੈਂਪ ਉੱਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ 29 ਅਤੇ 30 ਜੂਨ ਨੂੰ ਚੰਡੀਗੜ੍ਹ ਵਿਖੇਲੜਕੀਆਂ ਲਈ ਦੋ ਰੋਜਾ ਵਿਸ਼ੇਸ਼ ਰੈਫਰੀ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਵੱਧ ਤੋਂ ਵੱਧ ਲੜਕੀਆਂ ਨੂੰ ਭਾਗ ਲੈਣਾ ਚਾਹੀਦਾ ਹੈ। ਇਸ ਮੌਕੇ ਯੂਨਾਈਟਡ ਸਾਈਕਲ ਐਂਡ ਪਾਰਟਸਮੈਨੂਫੈਕਚਰਰ ਐਸੋਸੀਏਸ਼ਨ ਦੇ ਆਗੂ ਮਨਜੀਤ ਸਿੰਘ ਖ਼ਾਲਸਾ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੂਮਾਜਰਾ, ਪ੍ਰੈੱਸ ਸਕੱਤਰ ਗੱਤਕਾ ਐਸੋਸੀਏਸ਼ਨ ਨੇ ਸ੍ਰੀ ਲਿਬੜਾ ਦਾ ਸਵਾਗਤਕੀਤਾ।

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਲਖਵੀਰ ਸਿੰਘ ਮੁੱਖ ਬੁਲਾਰਾ ਇਸਮਾ, ਉਦੇ ਸਿੰਘ ਸਰਹੰਦ, ਅਵਤਾਰ ਸਿੰਘ ਪਟਿਆਲਾ, ਬਲਜੀਤ ਸਿੰਘ ਸੈਣੀ, ਗੁਰਪ੍ਰੀਤ ਸਿੰਘ ਰਾਜਾਅੰਮ੍ਰਿਤਸਰ, ਬਲਦੇਵ ਸਿੰਘ ਜਲੰਧਰ, ਗੁਰਪ੍ਰੀਤ ਸਿੰਘ ਬੁਟਾਹਰੀ ਲੁਧਿਆਣਾ, ਅਮਰਜੀਤ ਸਿੰਘ ਸੈਣੀ ਰੋਪੜ, ਭਾਈ ਜਸਵੀਰ ਸਿੰਘ ਸੰਗਰੂਰ, ਪੰਕਜ ਧਮੀਜਾ ਫਾਜ਼ਿਲਕਾ, ਹਰਕਿਰਨਜੀਤ ਸਿੰਘਫਾਜ਼ਿਲਕਾ, ਹਰਬੀਰ ਸਿੰਘ ਫਿਰੋਜ਼ਪੁਰ, ਕਮਲਪਾਲ ਸਿੰਘ ਫਿਰੋਜ਼ਪੁਰ, ਤਲਵਿੰਦਰ ਸਿੰਘ ਫਿਰੋਜ਼ਪੁਰ, ਚਤਰ ਸਿੰਘ ਬਰਨਾਲਾ ਆਦਿ ਹਾਜ਼ਰ ਸਨ।

Please Click here for Share This News

Leave a Reply

Your email address will not be published. Required fields are marked *