best platform for news and views

ਪੰਜਾਬ ਇਸਤਰੀ ਸਭਾ ਵੱਲੋਂ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਮਰਥਨ

Please Click here for Share This News

ਮਾਛੀਵਾੜਾ ਸਾਹਿਬ, 17 ਮਈ (ਹਰਪ੍ਰੀਤ ਸਿੰਘ ਕੈਲੇ) – ਪੰਜਾਬ ਇਸਤਰੀ ਸਭਾ ਬਲਾਕ ਮਾਛੀਵਾੜਾ ਦੀ ਚੇਅਰਪਰਸਨ ਸਰਬਜੀਤ ਕੌਰ ਗਿੱਲ ਅਤੇ ਉਪ ਸਕੱਤਰ ਨੀਤੂ ਰਾਣੀ ਦੀ ਪ੍ਰਧਾਨਗੀ ਹੇਠ ਇਸਤਰੀ ਸਭਾ ਬਲਾਕ ਮਾਛੀਵਾੜਾ ਵੱਲੋਂ ਪੀਡੀਏ ਦੇ ਉਮੀਦਵਾਰ ਸ. ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਇੱਕ ਚੋਣ ਮੀਟਿੰਗ ਵਿਚ ਪਹੁੰਚੇ ਉਮੀਦਵਾਰ ਗਿਆਸਪੁਰਾ ਦੇ ਭਰਾ ਕਮਲਜੀਤ ਸਿੰਘ ਨੇ ਇਸਤਰੀ ਸਭਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਵਿਚ ਲੋਕਾ ਦਾ ਮਿਲ ਰਿਹਾ ਸਮਰਥਨ ਇਸ ਗੱਲ ਦਾ ਪ੍ਰਤੀਕ ਹੈ ਕਿ ਹੁਣ ਲੋਕ ਜਾਗ ਚੁੱਕੇ ਹਨ ਤੇ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਕਿਨਾਰਾ ਕਰਨ ਲੱਗੇ ਹਨ। ਉਨ•ਾਂ ਕਿਹਾ ਕਿ ਅਕਾਲੀ ਦਲ, ਭਾਜਪਾ ਤੇ ਕਾਂਗਰਸ ਨੂੰ ਲੋਕਾਂ ਦੀ ਯਾਦ ਕੇਵਲ ਵੋਟਾਂ ਵੇਲੇ ਹੀ ਆਉਂਦੀ ਹੈ ਤੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਹ ਵੋਟਾਂ ਬਟੋਰਨ ਵਿਚ ਸਫ਼ਲ ਹੋ ਜਾਂਦੇ ਹਨ ਪਰ ਹੁਣ ਵੋਟਰ ਆਪਣੇ ਹੱਕ ਮੰਗਣ ਲੱਗ ਪਏ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ 19 ਮਈ ਨੂੰ ਉਹ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਭਾਰੀ ਬਹੁਮੱਤ ਨਾਲ ਜਿਤਾਉਣ ਤਾਂ ਜੋ ਹਲਕੇ ਦਾ ਵਿਕਾਸ ਕਰਵਾਇਆ ਜਾ ਸਕੇ ਤੇ ਲੋਕਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਸਕਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਪੀਆਈ ਦੇ ਬਲਾਕ ਜਨ. ਸਕੱਤਰ ਕਾ. ਜਗਦੀਸ਼ ਰਾਏ ਬੌਬੀ, ਸਰਵ ਭਾਰਤ ਨੌਜਵਾਨ ਸਭਾ ਦੇ ਪ੍ਰਧਾਨ ਅਰਵਿੰਦ ਕੁਮਾਰ ਸੋਨੂੰ, ਸਟੂਡੈਂਟ ਫੈਡਰੇਸ਼ਨ ਦੇ ਸਕੱਤਰ ਦੀਪਕ ਕੁਮਾਰ, ਬਲਾਕ ਪ੍ਰਧਾਨ ਰਾਜੀਵ ਕੁਮਾਰ, ਕ੍ਰਿਸ਼ਨ ਕੁਮਾਰ, ਰਘੂ ਕੁਮਾਰ, ਰਣਬੀਰ ਸਿੰਘ ਰਾਹੀ, ਪ੍ਰਭਜੋਤ ਸਿੰਘ, ਮਨਪ੍ਰੀਤ ਸਿੰਘ, ਅਮੋਲਕ ਸਿੰਘ, ਅਮਨਦੀਪ ਸਿੰਘ, ਵਿੱਕੀ ਗਿਆਸਪੁਰਾ, ਗੁਰਦੀਪ ਸਿੰਘ ਕੋਟਾਲਾ ਯੂਥ ਆਗੂ, ਬੀ.ਐਸ.ਪੀ. ਦੇ ਆਗੂ ਪਰਸ਼ੋਤਮ ਸਿੰਘ, ਦਲਬੀਰ ਸਿੰਘ ਮੰਡਿਆਲੀ ਤੇ ਰਘਵੀਰ ਸਿੰਘ ਆਦਿ ਵੀ ਮੌਜੂਦ ਸਨ।


ਫੋਟੋ ਕੈਪਸ਼ਨ
ਮਾਛੀਵਾੜਾ ਇਸਤਰੀ ਸਭਾ : ਪੀਡੀਏ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਮਰਥਨ ਦਿੰਦੇ ਹੋਏ ਪੰਜਾਬ ਇਸਤਰੀ ਸਭਾ ਦੇ ਆਗੂ ਤੇ ਹੋਰ।

Please Click here for Share This News

Leave a Reply

Your email address will not be published. Required fields are marked *