best platform for news and views

ਪੰਜਾਬ ਈ.ਟੀ.ਟੀ ਅਧਿਆਪਕ ਯੂਨੀਅਨ ਦਾ ਵਫਦ ਕੈਪਟਨ ਅਮਰਿੰਦਰ ਨੂੰ ਮਿਲਿਆ

Please Click here for Share This News

ਚੰਡੀਗੜ੍ਹ : ਈ.ਟੀ.ਟੀ ਅਧਿਆਪਕ ਯੂਨੀਅਨ, ਪੰਜਾਬ ਦੇ ਇਕ ਵਫਦ ਨੇ ਸ਼ੁੱਕਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨਾਲ ਮਿੱਲ ਕੇ ਉਨ੍ਹਾਂ ਦੀਆਂ ਲੰਬੇ ਵਕਤ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪ੍ਰਤੀ ਅਕਾਲੀ ਸਰਕਾਰ ਦੀ ਪੂਰੀ ਤਰ੍ਹਾਂ ਬੇਰੁੱਖੀ ਬਾਰੇ ਸ਼ਿਕਾਇਤ ਕੀਤੀ। ਜਿਨ੍ਹਾਂ ਨੇ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੂੰ ਆਪਣਾ ਸਮਰਥਨ ਦਿੰਦਿਆਂ, ਕੈਪਟਨ ਅਮਰਿੰਦਰ ਨੂੰ ਸੂਬੇ ਅੰਦਰ ਸਰਕਾਰ ਬਣਾਉਣ ਤੋਂ ਬਾਅਦ ਉਨ੍ਹਾਂ ਦੀਆਂ ਸਮੱਸਿਆਵਾਂ ਸੁਲਝਾਉਣ ਦੀ ਅਪੀਲ ਕੀਤੀ।
ਇਸ ਲੜੀ ਹੇਠ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਸੰਧੂ ਦੀ ਅਗਵਾਈ ਵਾਲੇ ਇਕ ਵਫਦ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਆਉਣ ‘ਤੇ ਉਨ੍ਹਾਂ ਦੀਆਂ ਮੰਗਾਂ ਉਪਰ ਪਹਿਲ ਦੇ ਅਧਾਰ ‘ਤੇ ਧਿਆਨ ਦੇਣ ਦੀ ਅਪੀਲ ਕੀਤੀ।
ਇਸ ਤੋਂ ਇਲਾਵਾ, ਈ.ਟੀ.ਟੀ ਅਧਿਆਪਕ 2004 ਤੋਂ ਪਹਿਲਾਂ ਰਿਟਾਇਰ ਹੋਣ ਵਾਲੇ ਮੁਲਾਜ਼ਮਾਂ ਨੂੰ ਕਵਰ ਕਰਨ ਵਾਲੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕੀਤੇ ਜਾਣ ਦੀ ਮੰਗ ਕਰ ਰਹੇ ਹਨ। ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੋਂ ਸਿੱਖਿਆ ਵਿਭਾਗ ਅੰਦਰ ਰਲੇਵਾਂ ਹੋਣ ਵਾਲੇ ਅਧਿਆਪਕਾਂ ਨੂੰ 2006 ਤੋਂ ਸੀਨੀਅਰਤਾ ਦਿੱਤੀ ਜਾਣੀ ਚਾਹੀਦੀ ਹੈ।
ਜਿਸ ‘ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਪੰਜਾਬ ਅੰਦਰ ਕਾਂਗਰਸ ਸਰਕਾਰ ਬਣਨ ‘ਤੇ ਉਨ੍ਹਾਂ ਦੀਆਂ ਮੰਗਾਂ ਉਪਰ ਵਿਚਾਰ ਕੀਤਾ ਜਾਵੇਗਾ।

Please Click here for Share This News

Leave a Reply

Your email address will not be published. Required fields are marked *