ਲੁਧਿਆਣਾ – ਨਸ਼ਾ ਸਮੱਗਲਿੰਗ ਦੇ ਦੋਸ਼ ਵਿਚ ਸਜ਼ਾ ਕੱਟ ਰਹੇ ਭਾਣਜੇ ਦੀ ਜ਼ਮਾਨਤ ਲਈ ਪੈਸੇ ਨਾ ਹੋਣ ‘ਤੇ ਮਾਮਾ ਅਫੀਮ ਸਮੱਗਲਰ ਬਣ ਗਿਆ, ਜਿਸ ਨੂੰ ਸੀ. ਆਈ. ਏ. 2 ਦੀ ਪੁਲਸ ਨੇ 500 ਗ੍ਰਾਮ ਅਫੀਮ ਸਣੇ ਗ੍ਰਿਫਤਾਰ ਕਰਕੇ ਥਾਣਾ ਫੋਕਲ ਪੁਆਇੰਟ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਸੈੱਲ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਸ਼ੀ ਦੀ ਪਛਾਣ ਬੰਟੂ ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਉਸ ਨੂੰ ਬੁੱਧਵਾਰ ਨੂੰ ਸੂਚਨਾ ਦੇ ਆਧਾਰ ‘ਤੇ ਸ਼ੇਰਪੁਰ ਮਾਰਕੀਟ ਤੋਂ ਉਦੋਂ ਗ੍ਰਿਫਤਾਰ ਕੀਤਾ, ਜਦੋਂ ਉਹ ਪੈਦਲ ਅਫੀਮ ਦੀ ਸਮੱਗਲਿੰਗ ਕਰਨ ਜਾ ਰਿਹਾ ਸੀ। ਪੁੱਛਗਿੱਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਉਹ ਭਾਣਜੇ ਦੀ ਜ਼ਮਾਨਤ ਲਈ ਉੱਤਰ ਪ੍ਰਦੇਸ਼ ਤੋਂ ਅਫੀਮ ਖਰੀਦ ਕੇ ਲਿਆਉਂਦਾ ਸੀ ਅਤੇ ਇਸ ਨੂੰ ਵੇਚ ਕੇ ਹੋਣ ਵਾਲੀ ਕਮਾਈ ਨਾਲ ਭਾਣਜੇ ਨੂੰ ਜੇਲ ਤੋਂ ਬਾਹਰ ਲੈ ਕੇ ਆਉਣਾ ਸੀ।