best platform for news and views

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਰਾਸ਼ਟਰੀ ਪੱਧਰ ‘ਤੇ ਪਾਣੀ ਦੇ ਸੰਕਟ ਨਾਲ ਨਿਪਟਣ ਲਈ ਪ੍ਰਧਾਨ ਮੰਤਰੀ ਦੀ ਅਗਵਾਈ ‘ਚ ਸਰਵ-ਪਾਰਟੀ ਮੀਟਿੰਗ ਸੱਦੇ ਜਾਣ ਦਾ ਜਲ ਸ਼ਕਤੀ ਮੰਤਰੀ ਨੂੰ ਸੁਝਾਅ

Please Click here for Share This News

ਦਿੱਲੀ/ਚੰਡੀਗੜ•, 15 ਜੁਲਾਈ
ਦੇਸ਼ ਵਿੱਚ ਪਾਣੀ ਦੀ ਨਿੱਘਰ ਰਹੀ ਸਥਿਤੀ ਨਾਲ ਨਿਪਟਣ ਵਾਸਤੇ ਆਮ ਸਹਿਮਤੀ ਪੈਦਾ ਕਰਨ ਅਤੇ ਰਾਸ਼ਟਰ ਵਿਆਪੀ ਨੀਤੀ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਸਰਵ-ਪਾਰਟੀ ਮੀਟਿੰਗ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਇਹ ਸੁਝਾਅ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਨਾਲ ਇੱਕ ਸ਼ਿਸ਼ਟਾਚਾਰ ਮੀਟਿੰਗ ਦੌਰਾਨ ਦਿੱਤਾ।
ਸ਼ੇਖਾਵਤ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਇੱਕ ਗੈਰ-ਰਸਮੀ ਗੱਲਬਾਤ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਪਾਣੀ ਇਕ ਰਾਸ਼ਟਰੀ ਸਮੱਸਿਆ ਹੈ ਅਤੇ ਇਸ ਨੂੰ ਰਾਸ਼ਟਰੀ ਪੱਧਰ ‘ਤੇ ਵਿਚਾਰੇ ਅਤੇ ਹੱਲ ਕੀਤੇ ਜਾਣ ਦੀ ਜ਼ਰੂਰਤ ਹੈ। ਉਨ•ਾਂ ਕਿਹਾ ਕਿ ਸਰਵ-ਪਾਰਟੀ ਮੀਟਿੰਗ ਖੇਤਰ ਵਾਰ ਵੀ ਕੀਤੀ ਜਾ ਸਕਦੀ ਹੈ ਤਾਂ ਜੋ ਇਸ ਸਬੰਧੀ ਪ੍ਰਕਿਰਿਆ ਨੂੰ ਵਧੇਰੇ ਪ੍ਰਭਾਵੀ ਅਤੇ ਅਸਰਦਾਇਕ ਬਣਾਇਆ ਜਾ ਸਕੇ। ਉਨ•ਾਂ ਕਿਹਾ ਕਿ ਹਰੇਕ ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਵੱਲੋਂ ਕੀਤੀ ਜਾਣੀ ਚਾਹੀਦੀ ਹੈ। ਉਨ•ਾਂ ਨੇ ਦੇਸ਼ ਵਿੱਚ ਪਾਣੀ ਦੇ ਸੰਕਟ ਦੀ ਨਿੱਘਰਦੀ ਜਾ ਰਹੀ ਸਥਿਤੀ ‘ਤੇ ਚਿੰਤਾ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਅਨਮੋਲ ਕੁਦਰਤੀ ਸ੍ਰੋਤ ਨੂੰ ਬਚਾਉਣ ਦੇ ਵਾਸਤੇ ਇਹ ਮੀਟਿੰਗਾਂ ਆਮ ਸਹਿਮਤੀ ਪੈਦਾ ਕਰਨ ਵਿੱਚ ਮਦਦਗਾਰ ਹੋਣਗੀਆਂ।
ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਨਾਲ ਮੀਟਿੰਗ ਦੇ ਦੌਰਾਨ ਐਸ.ਵਾਈ.ਐਲ ਮੁੱਦੇ ‘ਤੇ ਕੋਈ ਵੀ ਵਿਚਾਰ ਨਹੀਂ ਹੋਇਆ ਕਿਉਂਕਿ ਮਾਮਲਾ ਅਦਾਲਤ ਵਿਚ ਵਿਚਾਰਾਧੀਨ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਦੇ ਬੁੱਢੇ ਨਾਲੇ ਦੀ ਸਮੱਸਿਆ ਬਾਰੇ ਵਿਚਾਰ ਕੀਤਾ ਗਿਆ ਅਤੇ ਉਨ•ਾਂ ਨੇ ਸ਼ੇਖਾਵਤ ਨੂੰ ਭਰੋਸਾ ਦਿਵਾਇਆ ਕਿ ਇਸ ਦੀ ਸਫਾਈ ਦੇ ਕੰਮ ਦੀ ਪ੍ਰਕਿਰਿਆ ਚਲ ਰਹੀ ਹੈ। ਸੂਬਾ ਸਰਕਾਰ ਨੇ ਇਸ ਕੰਮ ਵਾਸਤੇ 2 ਸਾਲ ਦੀ ਸਮੇਂ ਸੀਮਾਂ ਨਿਰਧਾਰਤ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਵੱਖ-ਵੱਖ ਉਦਯੋਗਾਂ ਦੇ ਗੰਦੇ ਪਾਣੀ ਨਾਲ ਅੱਗੇ ਹੋਰ ਬੁਢਾ ਨਾਲਾ ਪ੍ਰਭਾਵਤ ਹੋਣ ਤੋਂ ਰੋਕਣ ਨੂੰ ਯਕੀਨੀ ਬਣਾਉਣ ਵਾਸਤੇ ਐਸ.ਟੀ.ਪੀਜ਼ ਨੂੰ ਕਾਰਜ਼ਸ਼ੀਲ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਰੰਗਾਈ ਉਦਯੋਗ ਇਸ ਸਮੱਸਿਆ ਦਾ ਵੱਡਾ ਕਾਰਨ ਹੈ।
ਸ਼ੇਖਾਵਤ ਨੇ ‘ ਪੰਜਾਬ ਬਿਜਲੀ ਬਚਾਓ, ਪੈਸਾ ਕਮਾਓ’ ਸਕੀਮ ਦੀ ਪ੍ਰਸ਼ੰਸਾ ਕੀਤੀ। ਸਿੰਜਾਈ ਮਕਸਦਾਂ ਲਈ 85 ਫੀਸਦੀ ਪਾਣੀ ਦੀ ਵਰਤੋਂ ਕੀਤੇ ਜਾਣ ਦਾ ਜ਼ਿਕਰ ਕਰਦੇ ਹੋਏ ਉਨ•ਾਂ ਦੱਸਿਆ ਕਿ ਜੇ ਖੇਤੀਬਾੜੀ ਲਈ ਵਰਤੇ ਜਾ ਰਹੇ ਪਾਣੀ ਵਿਚੋਂ 10 ਫੀਸਦੀ ਪਾਣੀ ਬਚਾ ਲਿਆ ਜਾਵੇ ਤਾਂ ਅਗਲੇ 50 ਸਾਲਾਂ ਵਿੱਚ ਭਾਰਤ ਦਾ ਪਾਣੀ ਸੰਕਟ ਹੱਲ ਹੋ ਸਕਦਾ ਹੈ। ਉਨ•ਾਂ ਕਿਹਾ ਕਿ ਪੰਜਾਬ ਨੂੰ ਇਸ ਮੁਹਿੰਮ ਦੀ ਅਗਵਾਈ ਕਰਨੀ ਚਾਹੀਦੀ  ਹੈ ਅਤੇ ਪਾਣੀ ਨੂੰ ਬਚਾਉਣ ਵਾਸਤੇ ਲੋਕਾਂ ਨੂੰ ਉਤਸ਼ਾਹਤ ਕਰਨਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਨਕਾਰਾ ਹੋ ਚੁੱਕੇ ਟਿਉਬਵੈਲਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਰਿਚਾਰਜ ਕਰਨ ਵਾਸਤੇ ਇਕ ਪ੍ਰਮੁੱਖ ਪ੍ਰੋਗਰਾਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ।
ਕੇਂਦਰੀ ਮੰਤਰੀ ਨੇ ਝੋਨੇ ਦੀ ਕਾਸ਼ਤ ਘਟਾਉਣ ਲਈ ਪੰਜਾਬ ਨੂੰ ਆਖਿਆ ਹੈ। ਇਸ ਦੇ ਹੁੰਗਾਰੇ ਵਜੋਂ ਕੈਪਟਨ ਅਮਰਿੰਦਰ ਸਿੰਘ ਨੇ ਮੱਕੀ ਵਰਗੀਆਂ ਬਦਲਵੀਆਂ ਫਸਲਾਂ ਦੀ ਐਮ.ਐਸ.ਪੀ ‘ਤੇ ਕੇਂਦਰ ਸਰਕਾਰ ਵੱਲੋਂ ਖਰੀਦੇ ਜਾਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

Please Click here for Share This News

Leave a Reply

Your email address will not be published. Required fields are marked *