ਚੰਡੀਗਡ੍ਹ, 28 ਨਵੰਬਰ, 2019
ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸਨ ਸੰਸਥਾਨ (ਮਗਸੀਪਾ) ਵੱਲੋਂ ਆਈਏਐੱਸ ਅਧਿਕਾਰੀਆਂ ਲਈ ਕਰਾਏ ਗਏ ਛੇ ਹਫਤਿਆਂ ਦੇ ਸੁਰੂਆਤੀ ਸਿਖਲਾਈ ਪ੍ਰੋਗਰਾਮ ਦਾ ਅੱਜ ਪੰਜਾਬ ਰਾਜ ਭਵਨ ਵਿਖੇ ਸਮਾਪਤੀ ਸਮਾਗਮ ਕਰਾਇਆ ਗਿਆ। ਇਸਦੀ ਪ੍ਰਧਾਨਗੀ ਪੰਜਾਬ ਦੇ ਰਾਜਪਾਲ ਅਤੇ ਚੰਡੀਗਡ੍ਹ ਦੇ ਪ੍ਰਸਾਸਕ ਸ੍ਰੀ ਵੀ. ਪੀ. ਸਿੰਘ ਬਦਨੌਰ ਨੇ ਕੀਤੀ। ਮਗਸੀਪਾ ਵੱਲੋਂ ਪਹਿਲੀ ਵਾਰ ਕਰਵਾਏ ਗਏ ਇਸ ਸੁਰੂਆਤੀ ਸਿਖਲਾਈ ਪ੍ਰੋਗਰਾਮ ਵਿੱਚ ਦੇਸ ਦੇ 12 ਰਾਜਾਂ ਦੇ 55 ਤੋਂ ਵੀ ਵੱਧ ਆਈਏਐੱਸ ਅਧਿਕਾਰੀਆਂ ਨੇ ਹਿੱਸਾ ਲਿਆ।
ਸਮਾਪਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ ਨੇ ਆਈਏਐੱਸ ਅਧਿਕਾਰੀਆਂ ਨੂੰ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਲੋਕ ਕੇਂਦਰਿਤ ਸਾਸਨ ਦੇਣ ਲਈ ਵਚਨਬੱਧਤਾ, ਦ੍ਰਿਡਤਾ ਅਤੇ ਪਾਰਦਰਸਤਤਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਮਾਵੇਸੀ ਵਿਕਾਸ ਅਤੇ ਪ੍ਰਭਾਵੀ ਸੇਵਾਵਾਂ ਪ੍ਰਦਾਨ ਕਰਨੀਆਂ ਸਮੇਂ ਦੀ ਲੋਡ ਹਨ ਅਤੇ ਸਮਾਜਿਕ-ਆਰਥਿਕ ਵਿਕਾਸ ਲਈ ਉਨ੍ਹਾਂ ‘ਤੇ ਇਸ ਟੀਚੇ ਨੂੰ ਹਾਸਲ ਕਰਨ ਦੀ ਵੱਡੀ ਜੰਿਮੇਵਾਰੀ ਹੈ।
ਯੋਜਨਾਬੰਦੀ ਅਤੇ ਲਾਗੂ ਕਰਨ ਦੀ ਪ੍ਰਕਿਰਿਆ ਵਿੱਚ ਸਾਕਾਰਾਤਮਕ ਪਹੁੰਚ ਅਪਣਾਉਣ ਦੀ ਲੋਡ ‘ਤੇ ਜੋਰ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਅਧਿਕਾਰੀਆਂ ਨੂੰ ਆਪਣੇ ਕਰੀਅਰ ਦੌਰਾਨ ਹਰੇਕ ਪ੍ਰੋਗਰਾਮ ਨੂੰ ‘ਸਮਾਜਿਕ ਮਿਸਨ’ ਵਜੋਂ ਵੇਖਣਾ ਚਾਹੀਦਾ ਹੈ ਅਤੇ ਪ੍ਰਸਾਸਨ ਦੇ ਸਾਰੇ ਪੱਧਰਾਂ ‘ਤੇ ਵਚਨਬੱਧਤਾ ਅਤੇ ਸਮਰਪਣ ਨਾਲ ਉਨ੍ਹਾਂ ਨੂੰ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸਰਕਾਰ ਦੇ ਲਾਭ ਕਿਸੇ ਵੀ ਤਰ੍ਹਾਂ ਦੇ ਵਿਤਕਰੇ ਤੋਂ ਬਿਨਾਂ ਸਮਾਜ ਦੇ ਹਰੇਕ ਵਰਗ ਤੱਕ ਪੁੱਜਣੇ ਚਾਹੀਦੇ ਹਨ। ਉਨ੍ਹਾਂ ਨੇ ਸਹਿਭਾਗੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤੇ।
ਮਗਸੀਪਾ ਦੀ ਡਾਇਰੈਕਟਰ ਅਤੇ ਪੰਜਾਬ ਸਰਕਾਰ ਦੀ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾਰ ਨੇ ਆਪਣੇ ਸਵਾਗਤੀ ਸੰਬੋਧਨ ਦੌਰਾਨ ਇਸ ਪ੍ਰੋਗਰਾਮ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਕੇਂਦਰ ਸਰਕਾਰ ਦੇ ਅਮਲਾ ਵਿਭਾਗ ਨੇ ਮਗਸੀਪਾ ਨੂੰ ਪਹਿਲੀ ਵਾਰ ਸਪਾਂਸਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਵਿਭਿੰਨ ਅਕਾਦਮਿਕ ਸੈਸਨ ਕਰਵਾਏ ਗਏ ਜਿਨ੍ਹਾਂ ਦਾ ਉਦੇਸ ਸਮੁੱਚੇ ਦੇਸ ਦੇ ਪ੍ਰਸਾਸਕੀ ਮਹੱਤਵ ਵਾਲੇ ਮੁੱਦਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਸਮਾਜਿਕ-ਆਰਥਿਕ ਵਿਕਾਸ, ਜਨਤਕ ਨੀਤੀ ਸਾਸਨ ਅਤੇ ਲੋਕ ਪ੍ਰਸਾਸਨ ਸਬੰਧੀ ਮਾਮਲਿਆਂ ਸਬੰਧੀ ਸਹਿਭਾਗੀਆਂ ਨਾਲ ਵਿਚਾਰ ਵਟਾਂਦਰਾਂ ਕਰਨ ਲਈ ਉੱਘੇ ਮਾਹਿਰਾਂ ਨੂੰ ਬੁਲਾਇਆ ਗਿਆ।
ਪੰਜਾਬ ਸਰਕਾਰ ਦੇ ਵਿਸੇਸ ਮੁੱਖ ਸਕੱਤਰ ਅਤੇ ਮਗਸੀਪਾ ਦੇ ਡਾਇਰੈਕਟਰ ਜਨਰਲ ਸ੍ਰੀ ਕਰਨ ਬੀਰ ਸਿੰਘ ਸਿੱਧੂ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਅਧਿਕਾਰੀਆਂ ਨੇ ਸਾਰੇ ਸੈਸਨਾਂ ਵਿੱਚ ਗਹਿਰੀ ਦਿਲਚਸਪੀ ਦਿਖਾਈ ਜੋ ਉਨ੍ਹਾਂ ਦੇ ਸੇਵਾ ਕਰੀਅਰ ਦੌਰਾਨ ਸਮਾਜਿਕ ਵਿਕਾਸ ਪ੍ਰੋਗਰਾਮਾਂ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਨ ਲਈ ਲਾਭਕਾਰੀ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਲਾਲ ਬਹਾਦਰ ਰਾਸਟਰੀ ਅਕਾਦਮੀ, ਮਸੂਰੀ ਤੋਂ ਬਾਅਦ ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸਨ ਸੰਸਥਾਨ, ਚੰਡੀਗਡ੍ਹ ਇਕਲੌਤਾ ਅਜਿਹਾ ਸੰਸਥਾਨ ਹੈ ਜਿੱਥੇ ਅਜਿਹੀ ਅਹਿਮ ਸਿਖਲਾਈ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਗਸੀਪਾ ਦਾ ਵਿਸੇਸ ਧਿਆਨ ਅਧਿਕਾਰੀਆਂ ਨੂੰ ਵੱਖ ਵੱਖ ਹੁਨਰਾਂ ਅਤੇ ਗਿਆਨ ਨਾਲ ਲੈਸ ਕਰਨ ‘ਤੇ ਹੈ ਤਾਂ ਜੋ ਉਨ੍ਹਾਂ ਨੂੰ ਤਬਦੀਲੀ ਦੇ ਵਾਹਕ ਬਣਾਇਆ ਜਾ ਸਕੇ। ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਸਿਖਲਾਈ ਪ੍ਰਾਪਤ ਆਈਏਐੱਸ ਅਧਿਕਾਰੀਆਂ ਨੂੰ ਵਚਨਬੱਧਤਾ ਅਤੇ ਸਮਰਪਣ ਨਾਲ ਕੰਮ ਕਰਨ ਲਈ ਵਡਮੁੱਲੀ ਪ੍ਰੇਰਣਾ ਦਿੱਤੀ।