best platform for news and views

ਪੰਜਾਬ ਨੂੰ ਬਰਬਾਦ ਕਰਨ ਦਾ ਸੁਪਨਾ ਲੈ ਕੇ ਕੇਜਰੀਵਾਲ ਜਿਸ ਰਸਤੇ ਆਇਆ, ਉਸੇ ਰਸਤੇ ਵਾਪਸ ਜਾਣਾ ਪਵੇਗਾ : ਮੋਦੀ

Please Click here for Share This News

ਕੋਟਕਪੂਰਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਪੰਜਾਬ ਨੂੰ ਬਰਬਾਦ ਕਰਨ ਦੇ ਸੁਪਨੇ ਪੂਰੇ ਨਹੀਂ ਹੋਣਗੇ ਅਤੇ ਉਸ ਨੂੰ ਜਿਸ ਰਸਤੇ ਆਇਆ ਹੈ, ਉਸੇ ਰਸਤੇ ਵਾਪਸ ਜਾਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਝੂਠੇ ਲਾਰੇ ਲਾਉਣ ਵਾਲੇ ਪਹਿਲਾਂ ਦਿੱਲੀ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ।
ਐਤਵਾਰ 29 ਜਨਵਰੀ ਨੂੰ ਕੋਟਕਪੂਰਾ ਵਿਖੇ ਅਕਾਲੀ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਜਨਤਾ ਨਾਲ ਜੋ ਵਾਅਦੇ ਕੀਤੇ ਹਨ, ਉਹ ਹਰ ਹਾਲਤ ਵਿਚ ਪੂਰੇ ਕਰਨਗੇ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸ੍ਰੀ ਬਾਦਲ ਹਮੇਸ਼ਾਂ ਆਪਣੇ ਪੰਜਾਬ ਦੇ ਹਿੱਤਾਂ ਦੀ ਹੀ ਗੱਲ ਕਰਦੇ ਹਨ ਅਤੇ ਪੰਜਾਬ ਦੀ ਭਲਾਈ ਲਈ ਹੀ ਸੋਚਦੇ ਹਨ।
ਅਰਵਿੰਦਰ ਕੇਜਰੀਵਾਲ ਦਾ ਨਾਮ ਲਏ ਬਿਨਾਂ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਵਿਧਾਨ ਸਭਾ ਚੋਣਾ ਵਿਚ ਜੋ ਲੋਕ ਪੰਜਾਬ ਨੂੰ ਬਰਬਾਦ ਕਰਨ ਦੇ ਸੁਪਨੇ ਲੈ ਕੇ ਆਏ ਹਨ, ਉਨ੍ਹਾਂ ਨੂੰ ਉਸੇ ਰਸਤੇ ਹੀ ਵਾਪਸ ਜਾਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਉਹ ਦਿੱਲੀ ਦੀ ਜਨਤਾ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ, ਜਿਨ੍ਹਾਂ ਦਾ ਦਿੱਲੀ ਦੀ ਜਨਤਾ ਹਿਸਾਬ ਮੰਗ ਰਹੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਮੇਰਾ ਸੁਪਨਾ ਹੈ ਕਿ 2022 ਤੱਕ ਦੇਸ਼ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਜੋ ਵਾਅਦੇ ਕੀਤੇ ਹਨ, ਉਹ ਸਾਰੇ ਪੂਰੇ ਕਰ ਕੇ ਹੀ ਦਮ ਲੈਣਗੇ। ਉਨ੍ਹਾਂ ਨੇ ਪੰਜਾਬ ਦੇ ਕਿਸਾਨ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦਾ ਕਿਸਾਨ ਆਪਣੇ ਸੁਪਣੇ ਮਿੱਟੀ ਵਿਚ ਮਿਲਾ ਕੇ ਪੂਰੇ ਦੇਸ਼ ਦਾ ਪੇਟ ਭਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਨਹਿਰਾਂ ਬਹੁਤ ਪੁਰਾਣੀਆਂ ਹੋ ਗਈਆਂ ਹਨ, ਜਿਸ ਕਾਰਨ ਕਿਸਾਨਾਂ ਦੇ ਖੇਤਾਂ ਤੱਕ ਪੂਰਾ ਪਾਣੀ ਨਹੀਂ ਪਹੁੰਚਦਾ। ਇਸ ਲਈ ਕੇਂਦਰ ਸਰਕਾਰ ਬਾਦਲ ਸਰਕਾਰ ਦੀ ਤਾਕਤ ਨਾਲ ਪੈਸਾ ਖਰਚ ਕਰਕੇ ਸਾਰੀਆਂ ਨਹਿਰਾਂ ਦੀ ਮੁਰੰਮਤ ਕਰਵਾਏਗੀ ਅਤੇ ਹਰ ਕਿਸਾਨ ਦੇ ਖੇਤ ਤੱਕ ਪਾਣੀ ਪਹੁੰਚਾਇਆ ਜਾਵੇਗਾ। ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਅਕਾਲੀ ਭਾਜਪਾ ਦੇ ਹੱਕ ਵਿਚ ਵੋਟ ਪਾ ਕੇ ਪੰਜਾਬ ਵਿਚ ਮੁੜ ਤੋਂ ਅਕਾਲੀ ਭਾਜਪਾ ਸਰਕਾਰ ਦੀ ਸਥਾਪਨਾ ਕੀਤੀ ਜਾਵੇ, ਤਾਂ ਜੋ ਪੰਜਾਬ ਦੀ ਹੋਰ ਤਰੱਕੀ ਹੋ ਸਕੇ।

Please Click here for Share This News

Leave a Reply

Your email address will not be published. Required fields are marked *