best platform for news and views

ਪੰਜਾਬ ਬਜਟ : ਸਿਹਤ ਸਹੂਲਤਾਂ ਦੀ ਬੇਹਤਰੀ ਲਈ 13 ਫੀਸਦੀ ਵਾਧੇ ਲਈ ਬ੍ਰਹਮ ਮਹਿੰਦਰਾ ਵਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀ ਸ਼ਲਾਘਾ

Please Click here for Share This News

ਚੰਡੀਗੜ• 25 ਮਾਰਚ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮੋਹਿੰਦਰਾ ਨੇ ਸਿਹਤ ਖੇਤਰ ਨੂੰ ਪ੍ਰਮੁੱਖ ਤਰਜੀਹ ਦੇਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਉੱਨਤ ਕਰਨ ਲਈ 4015 ਕਰੋੜ ਰੁਪਏ ਦੀ ਰਾਸ਼ੀ ਵਿੱਤੀ ਵਰ•ੇ 2018-19 ਲਈ ਰੱਖੀ ਗਈ ਹੈ। ਉਨ•ਾਂ ਕਿਹਾ ਕਿ ਸਿਹਤ ਦੇ ਬਜਟ ਵਿਚ 13 ਫ਼ੀਸਦੀ ਵਾਧੇ ਨੇ ਇਹ ਸਾਬਤ ਕੀਤਾ ਹੈ ਕਿ ਸੱਚਮੁੱਚ ਪੰਜਾਬ ਸਰਕਾਰ ਰਾਜ ਦੇ ਨਾਗਰਿਕਾਂ ਨੂੰ ਉੱਤਮ ਅਤੇ ਕਿਫਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨ•ਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਕਿਸਾਨ ਹਿਤੇਸ਼ੀ, ਗਰੀਬ ਹਿਤੇਸ਼ੀ ਅਤੇ ਹਾਂ-ਪੱਖੀ ਪ੍ਰਗਤੀਸ਼ੀਲ ਬਜਟ 2018-19 ਪੇਸ਼ ਕਰਨ ਦੀ ਭਰਪੂਰ ਸ਼ਲਾਘਾ ਕੀਤੀ।
ਇੱਕ ਪ੍ਰੈਸ ਬਿਆਨ ਰਾਹੀਂ ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਖੇਤਰ ਲਈ ਬਜਟ ਵਿੱਚ ਕੀਤੇ ਗਏ ਵਾਧੇ  ਨਾਲ ਹੁਣ ਸਿਹਤ ਵਿਭਾਗ ਦਾ ਮੁੱਖ ਕਰਤੱਵ ਹੋਵੇਗਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਇਆ ਕਰਵਾਉਣਾ ਯਕੀਨੀ ਬਣਾਵੇ। ਉਨ•ਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਰੀਬਾਂ ਅਤੇ ਪਛੜੇ ਵਰਗ ਪ੍ਰਤੀ ਉਸਾਰੂ ਸੋਚ ਨੂੰ ਧਿਆਨ ਵਿੱਚ ਰੱਖਦਿਆਂ ਬਜਟ ਵਿੱਚ ਵਿਸ਼ੇਸ਼ ਵਾਧਾ ਕੀਤਾ ਗਿਆ ਹੈ। ਉਨ•ਾਂ ਇਹ ਵੀ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਜਟ ਬਨਾਉਣ ਸਮੇਂ ਹਰੇਕ ਵਰਗ ਦਾ ਵਿਸ਼ੇਸ਼ ਧਿਆਨ ਰੱਖਿਆ ਹੈ ਅਤੇ ਵਧੀਆ ਤਾਲਮੇਲ ਨਾਲ ਇੱਕ ਨਿਰਪੱਖ ਬਜਟ ਦਾ ਨਿਰਮਾਣ ਕਰਦੇ ਹੋਏ ਖੂਬ ਸਲਾਘਾ ਖੱਟੀ ਹੈ। ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਸਮੂਹ ਜਨਤਾ ਨੂੰ ਉੱਤਮ ਅਤੇ ਕਿਫਾਇਤੀ ਸਿਹਤ ਸੇਵਾਵਾਂ ਮੁਹੱਇਆ ਕਰਵਾਉਂਦੇ ਹੋਏ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਦੀ ਸ਼ਾਨੋ-ਸ਼ੌਕਤ ਨੂੰ ਮੁੜ ਬਹਾਲ ਕਰਨ ਲਈ ਵਚਨਬੱਧ ਹੈ। ਉਨ•ਾਂ ਅੱਗੇ ਕਿਹਾ ਕਿ ਸਿਹਤ ਸੇਵਾਵਾਂ ਲਈ ਪਿਛਲੇ ਬਜਟ ਦੇ ਮੁਕਾਬਲੇ 13 ਫੀਸਦੀ ਵਾਧੇ ਨਾਲ 2018-19 ਲਈ ਸਰਕਾਰ ਦੁਆਰਾ 4015 ਕਰੋੜ ਦੀ ਰਾਸ਼ੀ ਨਿਰਧਾਰਿਤ ਕੀਤੀ ਗਈ ਹੈ।
ਰਾਸ਼ਟਰੀ ਸਿਹਤ ਮਿਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ•ਾਂ ਕਿਹਾ ਕਿ ਐਨ.ਐਚ.ਐਮ. ਦੇ ਫਲੈਗਸ਼ਿਪ ਪ੍ਰੋਗਰਾਮ ਤਹਿਤ ਪ੍ਰਸਤਾਵਿਤ ਰੱਖੀ ਗਈ ਰਾਸ਼ੀ ਵੀ ਪਿਛਲੇ ਸਾਲ ਦੀ 776.63 ਕਰੋੜ ਦੀ ਰਾਸ਼ੀ ਨਾਲੋਂ 18 ਫੀਸਦੀ ਜ਼ਿਆਦਾ ਹੈ। ਉਨ•ਾਂ ਕਿਹਾ ਕਿ 2018-19 ਦੇ ਦੌਰਾਨ ਸਿਹਤ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਮਰੀਜ਼ਾਂ ਲਈ ਅਤਿ-ਆਧੁਨਿਕ ਮਸ਼ੀਨਾਂ, ਡਾਇਗਨੌਸਟਿਕਸ ਅਤੇ ਮੁਫਤ ਦਵਾਈਆਂ ਲਈ 914.57 ਕਰੋੜ ਰੁਪਏ ਪ੍ਰਸਤਾਵਿਤ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਤੌਰ ‘ਤੇ ਮੈਡੀਕਲ ਸਿੱਖਿਆ ਅਤੇ ਖੋਜ ਦੇ ਸੁਨਹਿਰੀ ਯੁੱਗ ਦੀ ਸ਼ੁਰੂਆਤ ਹੈ ਕਿਉਂਕਿ ਪੰਜਾਬ ਸਰਕਾਰ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਬਨਣ ਵਾਲੇ  ਮੈਡੀਕਲ ਕਾਲਜ ਤੋਂ ਇਲਾਵਾ ਰਾਜ ਵਿੱਚ ਦੋ ਹੋਰ ਮੈਡੀਕਲ ਕਾਲਜ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।
ਉਨ•ਾਂ ਇਹ ਵੀ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਅਤੇ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਲਈ ਬਜਟ ਵਿੱਚ ਕੁੱਲ 73.34 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।  ਉਨ•ਾਂ ਅੱਗੇ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ, ਫਰੀਦਕੋਟ ਅਤੇ ਐਡਵਾਂਸ ਕੈਂਸਰ ਹਸਪਤਾਲ ਬਠਿੰਡਾ ਨੂੰ ਅਪਗ੍ਰੇਡ ਕਰਨ ਦਾ ਵੀ ਪ੍ਰਸਤਾਵ ਹੈ ਅਤੇ ਇਸ ਮੰਤਵ ਲਈ 10 ਕਰੋੜ ਰੁਪਏ ਦੀ ਰਾਸ਼ੀ ਨਿਰਧਾਰਿਤ ਕੀਤੀ ਗਈ ਹੈ।
ਸ੍ਰੀ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੈਂਸਰ ਤੋਂ ਪੀੜਿਤ ਮਰੀਜਾਂ ਲਈ ਟਰਸ਼ਰੀ ਹੈਲਥ ਕੇਅਰ ਸਰਵਿਸਜ਼ ਲਈ ਅੰਮ੍ਰਿਤਸਰ ਵਿੱਚ 39 ਕਰੋੜ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਅਤੇ 45 ਕਰੋੜ ਦੀ ਲਾਗਤ ਨਾਲ ਫਾਜ਼ਿਲਕਾ ਵਿੱਚ ਟਰਸ਼ਰੀ ਕੈਂਸਰ ਕੇਅਰ ਸੈਂਟਰ ਦੀ ਸਥਾਪਨਾ ਕਰਨ ਦਾ ਫੈਸਲਾ ਲਿਆ ਹੈ।
ਉਨ•ਾਂ ਅੱਗੇ ਕਿਹਾ ਕਿ ਹਾਦਸਿਆਂ ਦੇ ਸ਼ਿਕਾਰ ਪੀੜਿਤ ਲੋਕਾਂ ਨੂੰ ਤੁਰੰਤ ਸਹਾਇਤਾ ਮੁਹੱਇਆ ਕਰਵਾਉਣ ਲਈ ਸੂਬਾ ਸਰਕਾਰ ਨੇ ਮਹੱਤਵਪੂਰਨ ਰਾਜ ਮਾਰਗਾਂ ਤੇ ਟਰੋਮਾਂ ਸੈਂਟਰਾਂ ਦੀ ਸਥਾਪਨਾ ਦੀ ਤਜਵੀਜ਼ ਕੀਤੀ ਹੈ ਅਤੇ ਇਸ ਲਈ ਬਜਟ ਵਿੱਚ ਮੁੱਢਲੇ ਤੌਰ ਤੇ 20 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।
ਉਨ•ਾਂ ਅੱਗੇ ਕਿਹਾ ਕਿ ਸਰਕਾਰ ਬਹੁਤ ਹੀ ਜਲਦ ਲੁਧਿਆਣਾ ਦੇ ਦੋਰਾਹਾ ਅਤੇ ਪਟਿਆਲਾ ਦੇ ਘਨੌਰ ਵਿੱਚ ਨਵੇਂ ਹਸਪਤਾਲਾਂ ਦਾ ਨਿਰਮਾਣ ਕਰੇਗੀ ਅਤੇ ਬਠਿੰਡਾ ਦੇ ਮੌਜੂਦਾ ਸਰਕਾਰੀ ਹਸਪਤਾਲ ਦਾ ਪਹਿਲ ਦੇ ਅਧਾਰ ਨਵੀਨੀਕਰਣ ਕੀਤਾ ਜਾਵੇਗਾ।

Please Click here for Share This News

Leave a Reply

Your email address will not be published. Required fields are marked *