best platform for news and views

ਪੰਜਾਬ ਮੰਤਰੀ ਮੰਡਲ ਵੱਲੋਂ ਮਾਲ ਵਿਭਾਗ ਵਿੱਚ 1090 ਪਟਵਾਰੀ ਭਰਤੀ ਕਰਨ ਦੀ ਮਨਜ਼ੂਰੀ

Please Click here for Share This News

ਚੰਡੀਗੜ, 4 ਦਸੰਬਰ
ਮਾਲ ਵਿਭਾਗ ਦੀ ਕਾਰਜਪ੍ਰਣਾਲੀ ਵਿੱਚ ਹੋਰ ਵਧੇਰੇ ਕਾਰਜਕੁਸ਼ਲਤਾ ਲਿਆਉਣ ਦੇ ਮਕਸਦ ਨਾਲ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ 1090 ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਭਰਨ ਨੂੰ ਮਨਜ਼ੂਰੀ ਦੇ ਦਿੱਤੀ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫੈਸਲਾ ਸੂਬਾਈ ਪ੍ਰਸ਼ਾਸਨ ਵਿੱਚ ਮਾਲ ਵਿਭਾਗ ਦਾ ਅਹਿਮ ਹਿੱਸਾ ਹੋਣ ਕਰਕੇ ਲਿਆ ਗਿਆ ਹੈ ਜਿੱਥੇ ਜ਼ਮੀਨੀ ਰਿਕਾਰਡ ਨੂੰ ਇਕੱਠਾ ਕਰਨ, ਸਾਂਭ ਸੰਭਾਲ ਅਤੇ ਅੱਪਡੇਟ ਕਰਨ ਵਿੱਚ ਪਟਵਾਰੀਆਂ ਦਾ ਅਹਿਮ ਰੋਲ ਹੁੰਦਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਮਾਲ ਵਿਭਾਗ ਦੇ ਕੰਮ ਨਿਪਟਾਉਣ ਦੀ ਗਤੀ ਵਿੱਚ ਹੋਰ ਵਧੇਰੇ ਤੇਜ਼ੀ ਅਤੇ ਕਾਰਜਕੁਸ਼ਲਤਾ ਆਉਣ ਤੋਂ ਇਲਾਵਾ ਲੋਕਾਂ ਨੂੰ ਸੇਵਾਵਾਂ ਦੇਣ ਦੀ ਵਿਵਸਥਾ ਵਿੱਚ ਵੀ ਹੋਰ ਸੁਧਾਰ ਆਵੇਗਾ। ਸਰਕਾਰ ਦੇ ਇਸ ਲੋਕ ਪੱਖੀ ਉਦਮ ਸਦਕਾ ਲੋਕਾਂ ਨੂੰ ਵੱਡੇ ਪੱਧਰ ’ਤੇ ਫਾਇਦਾ ਹੋਵੇਗਾ।
ਇਸ ਦੇ ਨਾਲ ਹੀ ਮੰਤਰੀ ਮੰਡਲ ਵੱਲੋਂ 7 ਪਟਵਾਰ ਸਰਕਲਾਂ ਪਿੱਛੇ ਇਕ ਕਾਨੂੰਗੋ ਦੀ ਪੋਸਟਿੰਗ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦੋਂ ਕਿ ਮੌਜੂਦਾ ਸਮੇਂ 10 ਪਟਵਾਰ ਸਰਕਲਾਂ ਪਿੱਛੇ ਇਕ ਕਾਨੂੰਗੋ ਤਾਇਨਾਤ ਹੈ। ਇਸ ਫੈਸਲੇ ਨਾਲ ਕਾਨੂੰਗੋ ਦੀਆਂ 34 ਨਵੀਆਂ ਅਸਾਮੀਆਂ ਦੀ ਰਚਨਾ ਹੋਵੇਗੀ। ਇਹ ਫੈਸਲਾ ਸੂਬੇ ਵਿੱਚ ਸਮਾਜਿਕ-ਆਰਥਿਕ ਤਬਦੀਲੀਆਂ ਕਾਰਨ ਫੀਲਡ ਵਿੱਚ ਤਾਇਨਾਤ ਕਾਨੂੰਗੋਆਂ ਦੇ ਵਧੇ ਕੰਮ ਨੂੰ ਵੀ ਘਟਾਏਗਾ।

Please Click here for Share This News

Leave a Reply

Your email address will not be published. Required fields are marked *