best platform for news and views

ਪੰਜਾਬ ਯੂਨੀਵਰਸਿਟੀ ਦੀਆਂ ਸਟੂਡੈਂਟਜ਼ ਚੋਣਾਂ ‘ਚ ਵੱਡੀ ਜਿੱਤ

Please Click here for Share This News

ਚੰਡੀਗੜ੍ਹ, 12 ਸਤੰਬਰ- ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀਆਂ ਸਟੂਡੈਂਟਸ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰਨ ਵਾਲੀ ਐਨ.ਐਸ.ਯੂ.ਆਈ. ਦੀ ਟੀਮ ਨੇ ਅੱਜ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ। ਇੰਡੀਅਨ ਨੈਸ਼ਨਲ ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਰਾਹੁਲ ਗਾਂਧੀ ਨਾਲ ਮਿਲਣੀ ਉਪਰੰਤ ਐਨ.ਐਸ.ਯੂ.ਆਈ. ਦੀ ਟੀਮ ਸੀਨੀਅਰ ਕਾਂਗਰਸ ਆਗੂ ਸ੍ਰੀ ਸਨੀ ਮਹਿਤਾ ਦੀ ਅਗਵਾਈ ਵਿੱਚ ਸ. ਚੰਨੀ ਤੋਂ ਆਸ਼ੀਰਵਾਦ ਲੈਣ ਪਹੁੰਚੇ।
ਐਨ.ਐਸ.ਯੂ.ਆਈ. ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਨਵੇਂ ਚੁਣੇ ਪ੍ਰਧਾਨ ਜਸ਼ਨ ਕੰਬੋਜ ਅਤੇ ਹੋਰਨਾਂ ਅਹੁਦੇਦਾਰਾਂ ਨੇ ਸ. ਚੰਨੀ ਨਾਲ ਵਿਦਿਆਰਥੀ ਚੋਣਾਂ ਸਬੰਧੀ ਤੇ ਭਵਿੱਖ ‘ਚ ਵਿਦਿਆਰਥੀ ਭਲਾਈ ਕਾਰਜਾਂ ਸਬੰਧੀਚਰਚਾ ਕੀਤੀ।
ਈ-ਪੰਜਾਬ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਐਨ.ਐਸ.ਯੂ.ਆਈ. ਦੀ ਸਮੁੱਚੀ ਟੀਮ ਅਤੇ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਂਗਰਸ ਦਾ ਇਹ ਇਤਿਹਾਸ ਰਿਹਾ ਹੈ ਕਿ ਉਹ ਮੈਰਿਟ ਦੇ ਅਧਾਰ ‘ਤੇਨੌਜਵਾਨਾਂ ਦੀ ਚੋਣ ਕਰਦੀ ਹੈ। ਉਨ੍ਹਾਂ ਪੰਜਾਬ ਯੂਥ ਕਾਂਗਰਸ ਦੀਆਂ ਦੀਆਂ ਲੰਘੀਆਂ ਚੋਣਾਂ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਮੈਰਿਟ ਦੇ ਅਧਾਰ ‘ਤੇ ਨੌਜਵਾਨਾਂ ਨੂੰ ਅੱਗੇ ਵਧਣ ਦਾ ਮੌਕਾ ਦਿੱਤਾ ਹੈ ਤਾਂ ਜੋਉਹ ਸੂਬੇ ਤੇ ਦੇਸ਼ ਦੀ ਤਰੱਕੀ ‘ਚ ਆਪਣਾ ਸਕਾਰਾਤਮਕ ਯੋਗਦਾਨ ਪਾ ਸਕਣ।
ਸ. ਚੰਨੀ ਨੇ ਕਿਹਾ ਕਿ ਜਿੱਥੇ ਪੰਜਾਬ ‘ਚ ਕਾਂਗਰਸ ਪਾਰਟੀ ਸੁਚੱਜਾ ਸਾਸ਼ਨ ਦੇਣ ਲਈ ਵਚਨਬੱਧ ਹੈ, ਉੱਥੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਉਹਨਾਂ ਲਈ ਰੁਜਗਾਰ ਦੇ ਮੌਕੇ ਉਪਲੱਬਧ ਕਰਾਉਣ ਨੂੰ ਵੀਯਕੀਨੀ ਬਣਾ ਰਹੀ ਹੈ। ਉਨ੍ਹਾਂ ਐਨ.ਐਸ.ਯੂ.ਆਈ. ਦੇ ਮੈਂਬਰਾਂ ਨੂੰ ਭਵਿੱਖ ‘ਚ ਚੰਗੇਰੇ ਤੇ ਸਾਰਥਕ ਕਾਰਜ ਕਰਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਇਸ ਮੌਕੇ ਹਰਜਿੰਦਰ ਸਿੰਘ ਜੌਨੀ, ਸੁਖਜੀਤ ਜੀਰਾ,  ਮਨਦੀਪ ਸੰਧੂ,  ਜੀਵਨਜੋਤ ਚਾਹਲ, ਸਚਿਨ ਗਾਲਿਬ, ਮਨਿੰਦਰ ਗਰੇਵਾਲ ਅਤੇ ਗੁਰਜੋਤ ਸੰਧੂ ਵੀ ਹਾਜ਼ਰ ਸਨ।

Please Click here for Share This News

Leave a Reply

Your email address will not be published. Required fields are marked *