ਤਰਖਾਣਵਾਲਾ (ਬਠਿੰਡਾ)
ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਕਮਾਂਡ ਗੈਰ ਪੰਜਾਬੀ ਵਿਅਕਤੀ ਸੰਭਾਲ ਰਹੇ ਨੇ ਜਿਨ੍ਹਾਂ ਨੂੰ ਨਾ ਤਾਂ ਪੰਜਾਬ ਬਾਰੇ ਕੁੱਝ ਵੀ ਪਤਾ ਹੈ ਅਤੇ ਨਾ ਹੀ ਉਹ ਪੰਜਾਬੀਆਂ ਦੀਆਂ ਭਾਵਨਾਵਾਂ ਸਮਝਦੇ ਨੇ। ਸ ਬਾਦਲ ਅੱਜ ਇਥੇ ਪੰਜਾਬ ਦੇ ਪਹਿਲੇ ਐਥਨੋਲ ਪਲਾਂਟ ਦਾ ਨੀਂਹ ਪੱਥਰ ਰੱਖਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਕਮਾਂਡ ਪ੍ਰਸਾਂਤ ਕਿਸੋਰ ਨੂੰ ਸੰਭਾਲੀ ਹੋਈ ਹੈ।
ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ‘ਤੇ ਵਿਅੰਗ ਕਸਦਿਆਂ ਉਨ•ਾਂ ਕਿਹਾ ਕਿ ਇਸ ਵੇਲੇ ਪੰਜਾਬ ਵਿਚ ਕਾਂਗਰਸ ਨੂੰ ਪ੍ਰਸ਼ਾਂਤ ਕਿਸ਼ੋਰ (ਪੀ.ਕੇ) ਚਲਾ ਰਿਹਾ ਹੈ ਜਿਸ ਨੂੰ ਕਿ ਕਾਂਗਰਸ ਪਾਰਟੀ ਨੇ ਪੈਂਤੜੇਬਾਜ਼ੀ ਲਈ ਰੱਖਿਆ ਹੋਇਆ ਹੈ ਜਦਕਿ ਪੀ.ਕੇ. ਨੂੰ ਪੰਜਾਬ ਬਾਰੇ ਕੱਖ ਵੀ ਨਹੀਂ ਪਤਾ। ਕਾਂਗਰਸ ਵੱਲੋਂ ਕਰਜ਼ਾ ਮੁਆਫੀ ਦੇ ਭਰਵਾਏ ਗਏ ਫਾਰਮਾਂ ਬਾਰੇ ਬੋਲਦਿਆਂ ਸ. ਬਾਦਲ ਨੇ ਕਿਹਾ ਕਿ ਜੇਕਰ ਅਮਰਿੰਦਰ ਏਨਾ ਹੀ ਗੰਭੀਰ ਹੈ ਤਾਂ ਉਹ ਇਹ ਲਿਖ ਕੇ ਦੇਵੇ ਕਿ ਜੇਕਰ ਕਿਸਾਨਾਂ ਦੇ ਕਰਜ਼ੇ ਮੁਆਫ ਨਾ ਹੋਏ ਤਾਂ ਉਹ ਪੰਜਾਬ ਵਾਸੀਆਂ ਨੂੰ ਆਪਣਾ ਮਹਿਲ ਦੇ ਦੇਵੇਗਾ। ਉਨ•ਾਂ ਕਿਹਾ ਕਿ ਕਾਂਗਰਸ ਪੰਜਾਬ ਵਿਰੋਧੀ ਪਾਰਟੀ ਹੈ ਅਤੇ ਇਹ ਪੂਰੀ ਤਰ•ਾਂ ਨਾਲ ਧੜੇਬੰਦੀ ਦਾ ਸ਼ਿਕਾਰ ਹੈ। ਉਨ•ਾਂ ਕਿਹਾ ਕਿ ਰਾਹੁਲ ਗਾਂਧੀ ਵੀ ਕਾਂਗਰਸ ਦੀਆਂ ਜੜ•ਾਂ ਪੁੱਟਣ ਵਿਚ ਕੋਈ ਕਸਰ ਨਹੀਂ ਛੱਡ ਰਿਹਾ ਅਤੇ 2012 ਦੇ ਮੁਕਾਬਲੇ 2017 ਵਿਚ ਕਾਂਗਰਸ ਦਾ ਹਸ਼ਰ ਪਹਿਲਾਂ ਨਾਲੋਂ ਵੀ ਮਾੜਾ ਹੋਵੇਗਾ। ਉਨ•ਾਂ ਕਿਹਾ ਕਿ ਇਸ ਵਾਰ ਅਕਾਲੀ-ਭਾਜਪਾ ਗੱਠਜੋੜ ਪਹਿਲਾਂ ਨਾਲੋਂ ਮਜ਼ਬੂਤ ਸਥਿਤੀ ਵਿਚ ਹੈ ਅਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦਾ ਮੂੰਹ ਵੇਖਣਾ ਪਵੇਗਾ।
ਇੱਥੇ ਬਠਿੰਡਾ ਜ਼ਿਲ•ੇ ਦੇ ਹਲਕੇ ਤਲਵੰਡੀ ਸਾਬੋ ਦੇ ਪਿੰਡ ਤਰਖਾਣਵਾਲਾ ਵਿਖੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ, ਵਿਧਾਇਕ ਤਲਵੰਡੀ ਸਾਬੋ ਸ. ਜੀਤ ਮਹਿੰਦਰ ਸਿੰਘ ਸਿੱਧੂ ਅਤੇ ਹਿੰਦੁਸਤਾਨ ਪੈਟਰੋਲੀਅਮ ਦੇ ਕਾਰਜਕਾਰੀ ਡਾਇਰੈਕਟਰ ਸ਼੍ਰੀ ਅਨਿਲ ਪਾਂਡੇ ਸਮੇਤ ਪੰਜਾਬ ਦੇ ਪਹਿਲੇ ਬਾਇਓ ਐਥਨੋਲ ਪਲਾਂਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੇ ਸੰਬੋਧਨ ਦੌਰਾਨ ਸ. ਬਾਦਲ ਨੇ ਕਿਹਾ ਕਿ ਇਸ ਕਾਰਖਾਨੇ ਦੀ ਸਥਾਪਤੀ ਨਾਲ ਕਿਸਾਨਾਂ ਦੇ ਨਾਲ-ਨਾਲ ਪੰਜਾਬ ਨੂੰ ਅਤੇ ਦੇਸ਼ ਨੂੰ ਵੱਡਾ ਫਾਇਦਾ ਹੋਵੇਗਾ ਕਿਉਂ ਕਿ ਇੱਥੇ ਪੈਟਰੋਲ ਬਣਨ ਨਾਲ ਦੂਜਿਆਂ ਦੇਸ਼ਾਂ ‘ਤੇ ਭਾਰਤ ਦੀ ਨਿਰਭਰਤਾ ਕੁਝ ਹੱਦ ਤੱਕ ਘੱਟ ਹੋਵੇਗੀ। ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਹਰੇਕ ਜ਼ਿਲ•ੇ ਵਿਚ ਬਾਇਓ ਐਥਨੋਲ ਪਲਾਂਟ ਸਥਾਪਿਤ ਕੀਤੇ ਜਾਣਗੇ ਤਾਂ ਜੋ ਪੰਜਾਬ ਵਿਚ ਪਰਾਲੀ ਜਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਦੀ ਸਮੱਸਿਆ ਹੱਲ ਹੋ ਸਕੇ ਅਤੇ ਕਿਸਾਨਾਂ ਦੀ ਆਮਦਨ ਵਿਚ ਵੀ ਵਾਧਾ ਹੋਵੇ।
ਉਨ•ਾਂ ਕਿਹਾ ਕਿ ਇਸ ਕਾਰਖਾਨੇ ਦੀ ਸਥਾਪਤੀ ਨਾਲ ਪੰਜਾਬ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਮਾਲਵਾ ਖੇਤਰ ਵਿਚ ਹੋਰ ਖੁਸ਼ਹਾਲੀ ਆਵੇਗੀ। ਸੂਬੇ ਵਿਚ ਵੱਖ-ਵੱਖ ਖੇਤਰਾਂ ਵਿਚ ਹੋਏ ਸਰਬਪੱਖੀ ਵਿਕਾਸ ਦੀ ਗੱਲ ਕਰਦਿਆਂ ਉਨ•ਾਂ ਕਿਹਾ ਕਿ ਪੰਜਾਬ ਵਿਚ ਪਿਛਲੇ 10 ਸਾਲਾਂ ‘ਚ ਲੋਕਾਂ ਦੀ ਉਮੀਦ ਨਾਲੋਂ ਕਿਤੇ ਵੱਧ ਤਰੱਕੀ ਹੋਈ ਹੈ ਅਤੇ ਅਗਲੇ 5 ਸਾਲਾਂ ਵਿਚ ਅਕਾਲੀ-ਭਾਜਪਾ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦੇ ਸਾਰੇ ਪਿੰਡਾਂ ਦੀਆਂ ਗਲੀਆਂ-ਨਾਲੀਆਂ ਪੱਕੀਆਂ ਬਣਾਈਆਂ ਜਾਣ ਅਤੇ ਹਰੇਕ ਪਿੰਡ ਵਿਚ ਸੋਲਰ ਲਾਈਟਾਂ ਤੇ ਪੀਣ ਵਾਲਾ ਸਾਫ ਪਾਣੀ-ਸੀਵਰੇਜ ਮੁਹੱਈਆ ਕਰਵਾਇਆ ਜਾਵੇ। ਉਨ•ਾਂ ਕਿਹਾ ਕਿ ਤੀਜੀ ਵਾਰ ਸਰਕਾਰ ਬਣਨ ‘ਤੇ ਪਿੰਡਾਂ ‘ਚ ਕਾਲੋਨੀਆਂ ਬਣਾ ਕੇ ਗਰੀਬਾਂ ਨੂੰ 5 ਲੱਖ ਘਰ ਬਣਾ ਕੇ ਦਿੱਤੇ ਜਾਣਗੇ। ਉਨ•ਾਂ ਕਿਹਾ ਕਿ ਮੌਜੂਦਾ 200 ਸਕਿੱਲ ਕੇਂਦਰਾਂ ਤੋਂ ਇਲਾਵਾ ਅਗਲੇ 5 ਸਾਲਾਂ ਅੰਦਰ 5 ਪਿੰਡਾਂ ਲਈ ਇਕ ਸਕਿੱਲ ਸੈਂਟਰ ਬਣਾ ਕੇ ਦਿੱਤਾ ਜਾਵੇਗਾ।
ਇਸ ਮੌਕੇ ਬੋਲਦਿਆਂ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿੰਡ ਨਸੀਬਪੁਰਾ ‘ਚ ਬਨਣ ਵਾਲੇ ਐਥਨੋਲ ਪਲਾਂਟ ਵਾਤਾਵਰਣ ਦੇ ਸੁਧਾਰ ਲਈ ਬਹੁਤ ਹੀ ਸਹਾਈ ਸਿੱਧ ਹੋਵੇਗਾ। ਉਨ•ਾਂ ਦੱਸਿਆ ਕਿ 49 ਏਕੜ ਵਿਚ ਸਥਾਪਿਤ ਹੋਣ ਵਾਲੇ ਬਾਇਓ ਐਥਨੋਲ ਪਲਾਂਟ ਵਿਚ ਪਰਾਲੀ ਤੋਂ ਵਾਹਨਾਂ ਦੀ ਖਪਤ ਲਈ ਤੇਲ, ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਖਾਦ ਅਤੇ ਘਰੇਲੂ ਗੈਸ ਬਣਾਈ ਜਾਵੇਗੀ।
ਸ੍ਰੀਮਤੀ ਬਾਦਲ ਨੇ ਦੱਸਿਆ ਕਿ ਪੂਰੇ ਦੇਸ਼ ਵਿਚ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟਡ ਵੱਲੋਂ ਅਜਿਹੇ 12 ਕਾਰਖਾਨੇ ਖੋਲ•ੇ ਜਾਣੇ ਹਨ ਅਤੇ ਪਹਿਲੇ ਪਲਾਂਟ ਦੀ ਸ਼ੁਰੂਆਤ ਪੰਜਾਬ ਤੋਂ ਕੀਤੀ ਗਈ ਹੈ। ਉਨ•ਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਨਿੰਦਾ ਵੀ ਕੀਤੀ ਅਤੇ ਪੰਜਾਬ ਵਿਚ ਮੁੜ ਤੋਂ ਅਕਾਲੀ-ਭਾਜਪਾ ਸਰਕਾਰ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਸੂਬੇ ਵਿਚ ਵਿਕਾਸ ਦੀ ਗਤੀ ਹੋਰ ਤੇਜ਼ ਕੀਤੀ ਜਾ ਸਕੇ।
ਉਨ•ਾਂ ਦੱਸਿਆ ਕਿ ਇਸ ਪਲਾਂਟ ਵਿਚ ਰੋਜ਼ਾਨਾ 400 ਟਨ ਪਰਾਲੀ ਦੀ ਖਪਤ ਹੋ ਸਕੇਗੀ ਅਤੇ 100 ਕਿਲੋਲੀਟਰ ਐਥਨੋਲ ਰੋਜ਼ਾਨਾ ਤੇ 3.20 ਕਰੋੜ ਲੀਟਰ ਐਥਨੋਲ ਸਾਲਾਨਾ ਬਣੇਗੀ।ਉਨ•ਾਂ ਕਿਹਾ ਕਿ ਇਸ ਨਾਲ ਸੂਬੇ ਦੀ 26 ਫੀਸਦੀ ਐਥਨੋਲ ਸਬੰਧੀ ਜ਼ਰੂਰਤ ਪੂਰੀ ਹੋ ਸਕੇਗੀ।ਉਨ•ਾਂ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ਰਾਹੀਂ 1200-1300 ਲੋਕਾਂ ਨੂੰ ਰੋਜ਼ਗਾਰ ਮਿਲੇਗਾ ਜਦਕਿ 3 ਲੱਖ ਕਿਸਾਨਾਂ ਨੂੰ ਸਾਲਾਨਾ 19.20 ਕਰੋੜ ਰੁਪਏ ਤੋਂ ਜ਼ਿਆਦਾ ਦੀ ਸਾਲਾਨਾ ਵਾਧੂ ਆਮਦਨ ਹੋਵੇਗੀ। ਉਨ•ਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ 32000 ਮੀਟਰਿਕ ਟਨ ਸਾਲਾਨਾ ਬਾਇਓ ਖਾਦ ਤਿਆਰ ਹੋਵੇਗੀ ਜੋ ਕਿ ਸੂਬੇ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਿਚ ਸਹਾਈ ਹੋਵੇਗੀ। ਇਸ ਤੋਂ ਇਲਾਵਾ ਇਸ ਪਲਾਂਟ ਰਾਹੀਂ ਬਾਇਓ ਸੀਐਨਜੀ ਵੀ ਤਿਆਰ ਹੋਵੇਗੀ ਜੋ ਕਿ ਘਰੇਲੂ ਗੈਸ ਅਤੇ ਵਾਹਨਾਂ ਲਈ ਵਰਤੀ ਜਾ ਸਕੇਗੀ।
ਇਸ ਤੋਂ ਪਹਿਲਾਂ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਰਾਜ ਮੰਤਰੀ ਸ੍ਰੀ ਧਰਮਿੰਦਰ ਪ੍ਰਧਾਨ ਨੇ ਵੀਡੀਓ ਕਾਨਫਰੰਸ ਰਾਹੀਂ ਸੰਬੋਧਿਤ ਕਰਦਿਆਂ ਕਿਹਾ ਕਿ ਬਠਿੰਡਾ ਜ਼ਿਲ•ੇ ਵਿਚ ਸਥਾਪਿਤ ਹੋਣ ਵਾਲੇ ਐਥਨੋਲ ਪਲਾਂਟ ਵਿਚ ਪਰਾਲੀ ਵੇਚਣ ਵਾਲੇ ਪੰਜਾਬ ਦੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ ਅਤੇ ਇਸ ਨਾਲ ਸੂਬੇ ਦਾ ਵਾਤਾਵਰਣ ਵੀ ਗੰਧਲਾ ਹੋਣ ਤੋਂ ਬਚੇਗਾ।
ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੇ ਕਾਰਜਕਾਰੀ ਡਾਇਰੈਕਟਰ ਸ਼੍ਰੀ ਅਨਿਲ ਪਾਂਡੇ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਇਹ ਪਲਾਂਟ ਪ੍ਰਦੂਸ਼ਣ ਤੋਂ ਨਿਜਾਤ ਦਿਵਾਉਣ ਦੇ ਨਾਲ ਨਾਲ ਕਿਸਾਨਾਂ ਦੀ ਖੁਸ਼ਹਾਲੀ ਵਿਚ ਵੀ ਚੋਖਾ ਵਾਧਾ ਕਰੇਗਾ। ਉਨ•ਾਂ ਇਸ ਮੌਕੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੀ ਮੌਜੂਦਾ ਸਮਰਥਾ 9 ਮਿਲੀਅਨ ਮੀਟਰਕ ਟਨ ਸਾਲਾਨਾ ਤੋਂ ਵਧਾ ਕੇ 12 ਮਿਲੀਅਨ ਮੀਟਰਕ ਟਨ ਕੀਤੀ ਜਾ ਰਹੀ ਹੈ ਜਿਸ ਨਾਲ ਉਤਰੀ ਭਾਰਤ ਦੀਆਂ ਤੇਲ ਲੋੜਾਂ ਨੂੰ ਹੋਰ ਵੀ ਚੰਗੇਰੇ ਢੰਗ ਨਾਲ ਪੂਰਾ ਕੀਤਾ ਜਾ ਸਕੇਗਾ।
ਇਸ ਮੌਕੇ ਵਿਧਾਇਕ ਸ. ਜੀਤ ਮਹਿੰਦਰ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਹਲਕਾ ਤਲਵੰਡੀ ਸਾਬੋ ਦੇ ਪਿੰਡ ਨਸੀਬਪੁਰਾ ‘ਚ ਲੱਗਣ ਵਾਲਾ ਇਹ ਪਲਾਂਟ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਦੇ ਨਾਲ-ਨਾਲ ਪ੍ਰਦੂਸ਼ਣ ਦੀ ਸਮੱਸਿਆ ਤੋਂ ਨਿਜਾਤ ਦਿਵਾਏਗਾ। ਉਨ•ਾਂ ਪੰਜਾਬ ਸਰਕਾਰ, ਐਚ.ਪੀ.ਸੀ.ਐਲ. ਦਾ ਪਿੰਡ ਨਸੀਬਪੁਰਾ ‘ਚ ਬਾਇਓ ਏਥੇਨੌਲ ਪਲਾਂਟ ਦੀ ਸਥਾਪਤੀ ਦੀ ਸ਼ੁਰੂਆਤ ਲਈ ਧੰਨਵਾਦ ਕੀਤਾ।
ਮਲੋਟ ਤੋਂ ਵਿਧਾਇਕ ਸ. ਹਰਪ੍ਰੀਤ ਸਿੰਘ, ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਸ. ਦਿਆਲ ਦਾਸ ਸੋਢੀ, ਭਾਜਪਾ ਸ਼ਹਿਰੀ ਪ੍ਰਧਾਨ ਸ਼੍ਰੀ ਮੋਹਿਤ ਸਿੰਗਲਾ ਆਦਿ ਨੇ ਵੀ ਸੰਬੋਧਨ ਕੀਤਾ। ਹੋਰਨਾਂ ਤੋਂ ਇਲਾਵਾ ਭਾਜਪਾ ਦਿਹਾਤੀ ਪ੍ਰਧਾਨ ਸ਼੍ਰੀ ਮੱਖਣ ਜਿੰਦਲ ਆਦਿ ਹਾਜ਼ਰ ਸਨ।