
ਚੰਡੀਗੜ੍ਹ : ਚੋਣ ਕਮਿਸਨ ਨੇ ਅੱਜ ਪੰਜਾਬ ਸਮੇਤ ਉਤਰਾਖੰਡ, ਉੱਤਰ ਪ੍ਰਦੇਸ, ਮਨੀਪੁਰ ਅਤੇ ਗੋਆ ਵਿਖੇ ਚੋਣਾ ਦਾ ਐਲਾਨ ਕਰ ਦਿੱਤਾ ਹੈ। ਨਵੀਂ ਦਿੱਲੀ ਵਿਖੇ ਕੀਤੇ ਗਏ ਐਲਾਨ ਵਿਚ ਚੋਣ ਕਮਿਸਨ ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ 4 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਅੱਜ ਤੋਂ ਹੀ ਪੰਜਾਬ ਵਿਚ ਚੋਣ ਜਾਬਤਾ ਲਾਗੂ ਹੋ ਗਿਆ ਹੈ। ਇਸ ਸਬੰਧੀ 11 ਜਨਵਰੀ ਨੂੰ ਨੋਟੀਫਿਕੇਸਨ ਜਾਰੀ ਕੀਤਾ ਜਾਵੇਗਾ ਅਤੇ ਉਮੀਦਵਾਰਾਂ ਲਈ ਨਾਮਜਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਰੀਕ 18 ਜਨਵਰੀ ਹੋਵੇਗੀ। 19 ਜਨਵਰੀ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 21 ਜਨਵਰੀ ਤੱਕ ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ। ਇਸ ਤਰਾਂ ਪੰਜਾਬ ਦੇ ਸਾਰੇ ਹਲਕਿਆਂ ਵਿਚ ਇਕੋ ਪੜਾਅ ਵਿਚ ਵੋਟਾਂ ਪਾਈਆਂ ਜਾਣਗੀਆਂ।