best platform for news and views

ਪੰਜਾਬ ਸਰਕਾਰ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਯਤਨਸ਼ੀਲ-ਸ. ਪਰਮਿੰਦਰ ਸਿੰਘ ਪਿੰਕੀ

Please Click here for Share This News
ਫ਼ਿਰੋਜ਼ਪੁਰ 5 ਅਪ੍ਰੈਲ 2018 ( ਸਤਬੀਰ ਬਰਾੜ) ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਕਿਸਮਾਂ ਦੇ ਬੀਜਾਂ ਦੀ ਕਾਸ਼ਤ ਕਰਨ ਅਤੇ ਖੇਤੀਬਾੜੀ ਵਿੱਚ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਨ ਸਬੰਧੀ ਅੱਜ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸ੍ਰ. ਪਰਮਿੰਦਰ ਸਿੰਘ ਪਿੰਕੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਸ੍ਰ. ਰਣਜੀਤ ਸਿੰਘ ਵੀ ਹਾਜ਼ਰ ਸਨ।ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਖੇਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹੈ ਤੇ  ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਧੀਆ ਖੇਤੀ ਸੰਦਾਂ/ਬੀਜਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੇ ਪੱਧਰ ਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ।  ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਵਾਉਂਦਿਆਂ ਕਿਹਾ ਕਿ ਸ਼ੁਰੂ ਹੋਣ ਵਾਲੇ ਕਣਕ ਦੇ ਸੀਜ਼ਨ ਦੌਰਾਨ ਉਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਣਕ ਦੀ ਖ਼ਰੀਦ ਮਗਰੋਂ ਲਿਫ਼ਟਿੰਗ/ਭੁਗਤਾਨ ਵੀ ਜਲਦ ਤੋਂ ਜਲਦ ਕੀਤ ਜਾਵੇਗਾ।  ਉਨ੍ਹਾਂ ਕਿਹਾ ਕਿ ਕਿਸਾਨ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਸਬਜ਼ੀਆਂ ਅਤੇ ਹੋਰ ਫ਼ਸਲਾਂ ਵੱਲ ਆਪਣਾ ਰੁਝਾਨ ਵਧਾਉਣ ਅਤੇ ਖੇਤੀ ਆਧਾਰਿਤ ਸਹਾਇਕ ਧੰਦੇ ਵੀ ਅਪਣਾਉਣ।  ਜਿਸ ਨਾਲ ਜਿੱਥੇ ਸੂਬੇ ਅਤੇ ਦੇਸ਼ ਵਿੱਚ ਅਨਾਜ ਪਦਾਰਥਾਂ ਦੀ ਮੰਗ ਪੂਰੀ ਹੋਵੇਗੀ ਉੱਥੇ ਹੀ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨ ਵੀਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿਦ ਖੂਹਿੰਦ ਨੂੰ ਅੱਗ ਲਗਾਉਣ। ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ, ਪੰਜਾਬ ਐਗਰੀਕਲਚਰ, ਬਾਗ਼ਬਾਨੀ, ਸਿਹਤ ਵਿਭਾਗ, ਮਾਰਕਫੈੱਡ, ਭੂਮੀ ਤੇ ਜਲ ਸੰਭਾਲ, ਪਸ਼ੂ-ਪਾਲਣ, ਮੱਛੀ ਪਾਲਣ ਸਮੇਤ ਵੱਖ-ਵੱਖ ਵਿਭਾਗਾਂ ਅਤੇ ਪ੍ਰਾਈਵੇਟ ਕੰਪਨੀਆਂ  ਵੱਲੋਂ ਲਗਾਈਆਂ ਗਈਆਂ ਵੱਖ-ਵੱਖ ਪ੍ਰਦਰਸ਼ਨੀਆਂ ਦਾ ਦੌਰਾ ਵੀ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰ. ਰਣਜੀਤ ਸਿੰਘ ਨੇ ਕਿਹਾ ਕਿ ਇਸ ਕਿਸਾਨ ਸਿਖਲਾਈ ਕੈਪ ਦਾ ਮੁੱਖ ਮਕਸਦ ਆਗਾਮੀ ਸਾਉਣੀ ਸੀਜ਼ਨ ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਭਰਪੂਰ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਾਉਣੀ ਸੀਜ਼ਨ ਵਿੱਚ ਖੇਤੀ ਮਾਹਿਰਾਂ ਦੀ ਰਾਏ ਅਨੁਸਾਰ ਯੋਜਨਾ-ਬੱਧ ਢੰਗ ਨਾਲ ਹੀ ਫ਼ਸਲਾਂ ਦੀ ਬਿਜਾਈ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੀਜ਼ਨ ਦੌਰਾਨ ਜਿੱਥੇ ਆਪਣੀ ਫ਼ਸਲ ਨੂੰ ਪੂਰੀ ਤਰਾਂ ਪੱਕ ਜਾਣ ਤੇ ਹੀ ਮੰਡੀ ਵਿਚ ਲੈ ਕੇ ਆਉਣ ਉੱਥੇ ਹੀ ਫ਼ਸਲ ਦੀ ਕਟਾਈ ਤੋਂ ਬਾਅਦ ਬਾਕੀ ਬਚਦੇ ਨਾੜ ਨੂੰ ਵੀ ਅੱਗ ਲਾਉਣ ਤੋਂ ਗੁਰੇਜ਼ ਕਰਨ।ਇਸ ਮੌਕੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ (ਟਰੇਨਿੰਗ ਅਤੇ ਵਿਸਥਾਰ) ਡਾ: ਸਰਬਜੀਤ ਸਿੰਘ ਕੰਧਾਰੀ ਨੇ ਪੰਜਾਬ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਵਿੱਚ ਖਾਦਾਂ ਦੀ ਵਰਤੋ ਦਾ ਮਹੱਤਵਪੂਰਨ ਰੋਲ ਹੈ, ਇਸ ਲਈ ਕਿਸਾਨ ਵੀਰ ਆਪਣੇ ਖੇਤ ਦੀ ਮਿੱਟੀ ਜ਼ਰੂਰ ਚੈੱਕ ਕਰਵਾਉਣ ਅਤੇ ਪਰਖ ਰਿਪੋਰਟਾਂ ਦੇ ਆਧਾਰ ‘ਤੇ ਹੀ ਖਾਦਾਂ ਦੀ ਵਰਤੋ ਕਰਨ।ਇਸ ਤੋਂ ਪਹਿਲਾਂ ਮੁੱਖ ਖੇਤੀਬਾੜੀ ਅਫ਼ਸਰ ਸ੍ਰ: ਬਲਜਿੰਦਰ ਸਿੰਘ ਬਰਾੜ ਅਤੇ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ: ਸਾਵਨ ਦੀਪ ਸ਼ਰਮਾ ਅਤੇ ਡਾ. ਮੁਖਤਿਆਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਕੈਂਪ ਦੌਰਾਨ ਵੱਖ ਵੱਖ ਵਿਭਾਗਾਂ ਵੱਲੋਂ ਸਟਾਲਾਂ ਲਾ ਕੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਗਿਆ ਅਤੇ ਖੇਤੀ ਤੇ ਸਹਾਇਕ ਧੰਦਿਆਂ ਸਬੰਧੀ ਪ੍ਰਚਾਰ ਸਮੱਗਰੀ ਵੀ ਕਿਸਾਨਾਂ ਨੂੰ ਮੁਫ਼ਤ ਵੰਡੀ ਗਈ। ਇਸ ਮੌਕੇ ਸ੍ਰੀ. ਰਣਦੀਪ ਹਾਂਡਾ ਡਿਪਟੀ ਡਾਇਰੈਕਟਰ ਡੇਅਰੀ, ਜੰਗੀਰ ਸਿੰਘ ਖੇਤੀਬਾੜੀ ਅਫਸਰ, ਸੀ੍ਰ. ਰਜਿੰਦਰ ਕਟਾਰੀਆ ਮੱਛੀ ਪਾਲਣ, ਸ੍ਰ. ਬੀਰ ਪ੍ਰਤਾਪ ਸਿੰਘ ਗਿੱਲ ਡੇਅਰੀ ਵਿਭਾਗ, ਡਾ. ਗੁਰਜੰਟ ਸਿੰਘ ਔਲਖ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਸੁਰਿੰਦਰ ਸਿੰਘ ਏ.ਡੀ.ਓ, ਗੁਰਪ੍ਰੀਤ ਸਿੰਘ ਗੋਗੀ ਪਿਆਰੇਆਣਾ, ਸ੍ਰ. ਬਲਵੀਰ ਬਾਠ, ਰਿੰਕੂ ਗਰੋਵਰ, ਜੰਗੀਰ ਸਿੰਘ ਅੱਕੂ ਮਸਤਾ, ਦਲਜੀਤ ਸਿੰਘ ਦੁਲਚੀ ਕੇ, ਸੁਖਵਿੰਦਰ ਸਿੰਘ ਅਟਾਰੀ, ਗੋਰਾ ਵਿਰਕ, ਸੁਖਵਿੰਦਰ ਸਿੰਘ ਆਰਿਫ ਕੇ, ਬਲੀ ਉਸਮਾਨ ਵਾਲਾ, ਮੇਹਰ ਸਿੰਘ ਸੰਧੂ ਬਸਤੀ ਭਾਗ ਸਿੰਘ ਵਾਲਾ, ਐੱਸ.ਪੀ. ਸਿੰਘ, ਰੇਸ਼ਮ ਸਿੰਘ ਸਤੀਆ ਵਾਲਾ, ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਝੋਕ ਹਰੀਹਰ, ਬੂਟਾ ਸਿੰਘ ਅਤੇ ਕਸ਼ਮੀਰ ਸਿੰਘ ਧੀਰਾ ਪੱਤਰਾ ਸਮੇਤ ਵੱਖ-ਵੱਖ ਵਿਭਾਗਾਂ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਵੀ ਹਾਜ਼ਰ ਸਨ।
Please Click here for Share This News

Leave a Reply

Your email address will not be published. Required fields are marked *