best platform for news and views

ਪੰਜਾਬ ਸਰਕਾਰ ਦਿਵਿਆਂਗਾਂ ਦੀ ਭਲਾਈ ਲਈ ਵਚਨਬੱਧ : ਅਰੁਣਾ ਚੌਧਰੀ

Please Click here for Share This News

ਰੂਪਨਗਰ, 3 ਦਸੰਬਰ
ਪੰਜਾਬ ਸਰਕਾਰ ਦਿਵਿਆਂਗਾਂ ਦੀ ਭਲਾਈ ਲਈ ਵਚਨਬੱਧ ਹੈ। ਰਾਜ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਜਿੱਥੇ ਸਰਕਾਰੀ ਨੌਕਰੀਆਂ ਅਤੇ ਤਰੱਕੀਆਂ ਵਿੱਚ ਰਾਖਵਾਂਕਰਨ 3 ਪ੍ਰਤੀਸ਼ਤ ਤੋਂ ਵਧਾ ਕੇ 4 ਪ੍ਰਤੀਸ਼ਤ ਕੀਤਾ ਗਿਆ ਹੈ ਉਥੇ 31 ਦਸੰਬਰ 2019 ਤੱਕ ਵਿਲੱਖਣ ਪਹਿਚਾਣ ਪੱਤਰ (ਯੂਨੀਕ ਡਿਸੇਬਿਲਟੀ ਆਈ ਡੀ ਕਾਰਡ) ਦੇ ਕੰਮ ਨੂੰ ਮੁਕੰਮਲ ਕਰ ਕੇ ਦਿਵਿਆਂਗ ਵਿਅਕਤੀਆਂ ਦਾ ਡਾਟਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰ ਵੱਲੋਂ ਇਨ•ਾਂ ਦੀ ਹੋਰ ਭਲਾਈ ਦੀ ਸਕੀਮਾਂ ਰਾਹੀ ਸਹਾਇਤਾ ਕੀਤੀ ਜਾ ਸਕੇ।  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅਰੁਣਾ ਚੌਧਰੀ ਨੇ ਡ੍ਰੀਮ ਡੈਸਟੀਨੇਸ਼ਨ ਪੈਲੇਸ ਰੂਪਨਗਰ ਵਿਖੇ ਆਯੋਜਿਤ ਅੰਤਰ ਰਾਸ਼ਟਰੀ ਦਿਵਿਆਂਗਜਨ ਦਿਵਸ 2019 ਮੌਕੇ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਇਸ ਤੋਂ ਪਹਿਲਾਂ ਉਨ•ਾਂ ਨੇ ਰੈਡ ਕਰਾਸ ਸਪੈਸ਼ਲ ਸਕੂਲ ਫਰੀਦਕੋਟ, ਅੰਗਹੀਣਾਂ ਦੀ ਸਰਕਾਰੀ ਸੰਸਥਾ ਸ਼ਿਮਲਾਪੁਰੀ ਲੁਧਿਆਣਾ, ਪੰਜਾਬ ਬੱਧਿਰ ਵਿੱਦਿਆਲਾ ਸ਼ਾਮਪੁਰਾ ਰੂਪਨਗਰ, ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਦੌਰਾ ਵੀ ਕੀਤਾ ਅਤੇ ਦਿਵਿਆਂਗ ਬੱਚਿਆਂ ਵੱਲੋਂ ਹੱਥਾਂ ਨਾਲ ਬਣਾਈਆਂ ਸੁੰਦਰ ਵਸਤੂਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ•ਾਂ ਨਾਲ ਵਿਧਾਇਕ ਸ਼੍ਰੀ ਅਮਰਜੀਤ ਸਿੰਘ ਸੰਧੋਆ ਅਤੇ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਕੈਬਨਿਟ ਮੰਤਰੀ ਸ਼੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 50 ਪ੍ਰਤੀਸ਼ਤ ਦਿਵਿਆਂਗ ਵਿਅਕਤੀਆਂ ਨੂੰ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਵਿੱਤੀ ਸਹਾਇਤਾ ਸਕੀਮ ਅਧੀਨ ਸਾਲ 2019-20 ਲਈ 96.49 ਕਰੋੜ ਰੁਪਏ ਦੀ ਬਜਟ ਵਿਵਸਥਾ ਹੈ ਅਤੇ ਇਸ ਸਮੇਂ 186112 ਲਾਭਪਾਤਰੀ ਲਾਭ ਉਠਾ ਰਹੇ ਹਨ। ਸਰਕਾਰੀ ਬੱਸਾਂ ਵਿੱਚ ਨੇਤਰਹੀਣ ਵਿਅਕਤੀਆਂ ਨੂੰ ਫਰੀ ਸਫਰ ਅਤੇ ਦਿਵਿਆਂਗਜਨ ਵਿਅਕਤੀਆਂ ਨੂੰ ਅੱਧੇ ਕਿਰਾਏ ਦੀ ਸਹੂਲਤ ਦਿੱਤੀ ਗਈ ਹੈ।
ਉਨ•ਾਂ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਰੀਰਕ ਤੌਰ ‘ਤੇ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਬਾਵਜੂਦ ਉਹ ਦੇਸ਼ ਦੀ ਤਰੱਕੀ ਅਤੇ ਸਮਾਜ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੇ ਹਨ। ਉਨ•ਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੀ ਭਲਾਈ, ਸਮਾਜ ਵਿੱਚ ਬਰਾਬਰੀ ਦੇ ਮੌਕੇ ਦਿਵਾਉਣ ਤੇ ਪੂਰਨ ਸ਼ਮੂਲੀਅਤ ਯਕੀਨੀ ਬਨਾਉਣ ਅਤੇ ਮੁੜ ਵਸੇਬੇ ਲਈ ਰਾਈਟਸ ਆਫ ਦਿ ਪਰਸਨਜ਼ ਵਿਦ ਡਿਸਏਬਿਲਟੀ ਐਕਟ 2016,19 ਅਪ੍ਰੈਲ 2016 ਤੋਂ ਲਾਗੂ ਹੋ ਚੁੱਕਾ ਹੈ। ਇਸ ਐਕਟ ਤਹਿਤ ਇਸ ਵਰਗ ਨੂੰ ਸਮਾਜ ਵਿੱਚ ਆਪਣੇ ਪੈਰਾਂ ‘ਤੇ ਖੜ•ੇ ਹੋਣ ਅਤੇ ਹੱਕਾਂ ਦੀ ਰਾਖੀ ਲਈ ਰਾਜ ਸਰਕਾਰ ਵੱਲੋਂ ਵੱਖ ਵੱਖ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਵਿਆਂਗਾਂ ਨੂੰ ਕਈ ਤਰ•ਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। 18 ਸਾਲ ਤੋਂ ਛੋਟੇ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ ਮੁਫਤ ਪੜ•ਾਈ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਮੋਹਾਲੀ ਵਿਖੇ ਕੇਂਦਰ ਸਰਕਾਰ ਨਾਲ ਮਿਲ ਕੇ ਸਪੋਰਟਸ ਸੈਂਟਰ ਬਣਾਇਆ ਜਾ ਰਿਹਾ ਹੈ ਤਾਂ ਕਿ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ‘ਤੇ ਖਿਡਾਰੀਆਂ ਨੂੰ ਖੇਡ ਸਹੂਲਤਾਂ ਮਿਲ ਸਕਣ। ਉਨ•ਾਂ ਨੇ ਦਿਵਿਆਂਗ ਵਿਅਕਤੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੇ ਵੀ ਮਾਊਂਟਅਵਰੈਸਟ ‘ਤੇ ਚੜ• ਕੇ ਕਈ ਰਿਕਾਰਡ ਸਥਾਪਿਤ ਕੀਤੇ ਹਨ। ਇਸ ਤੋਂ ਸਾਨੂੰ ਇਹ ਪ੍ਰੇਰਨਾ ਮਿਲਦੀ ਹੈ ਕਿ ਅਸੀਂ ਵੀ ਜ਼ਿੰਦਗੀ ਦੀਆਂ ਮੁਸ਼ਕਿਲਾਂ ਨੂੰ ਪਾਰ ਕਰ ਕੇ ਆਪਣੇ ਮੁਕਾਮ ਹਾਸਿਲ ਕਰ ਸਕਦੇ ਹਾਂ।
ਇਸ ਦੌਰਾਨ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਵੱਖ ਵੱਖ ਖੇਤਰਾਂ ਵਿੱਚ  ਵਿਸ਼ੇਸ਼ ਉਪਲੱਬਧੀਆਂ ਹਾਸਿਲ ਕਰਨ ਵਾਲੇ 12 ਦਿਵਿਆਂਗ ਵਿਅਕਤੀਆਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਵੀ ਕੀਤਾ। ਇਨ•ਾਂ ਵਿੱਚ ਮੁਹੰਮਦ ਰਿਜ਼ਵਾਨ ਮਲੇਰਕੋਟਲਾ , ਸੁਰਿੰਦਰ ਕੁਮਾਰ ਜਲਾਲਾਬਾਦ, ਮਨਮੀਤ ਕੌਰ ਘੁੰਮਣ ਪਟਿਆਲਾ, ਮਲਕੀਤ ਕੌਰ ਮਾਨਸਾ, ਰਮਨਦੀਪ ਕੌਰ ਰੂਪਨਗਰ, ਗੁਰਸੇਵਕ ਸਿੰਘ ਮੋਗਾ, ਅਜੈ ਸਿੰਘ ਜਲੰਧਰ, ਡਾ. ਵਿਸ਼ਾਲ ਗੋਇਲ ਪਟਿਆਲਾ, ਰਾਜੀਵ ਕੁਮਾਰ ਲੁਧਿਆਣਾ, ਆਸ਼ਾਦੀਪ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ, ਪਲਕ ਕੋਹਲੀ ਜਲੰਧਰ , ਮਨਦੀਪ ਸਿੰਘ ਫਾਜ਼ਿਲਕਾ ਸ਼ਾਮਲ ਹਨ। ਉਨ•ਾਂ ਨੇ ਕਿਹਾ ਕਿ ਇਸ ਦਿਵਸ ‘ਤੇ ਕੇਂਦਰ ਸਰਕਾਰ ਵੱਲੋਂ ਸਾਲ 2019 ਦੌਰਾਨ ਪੰਜਾਬ ਰਾਜ ਦੇ 03 ਨਾਗਰਿਕਾਂ ਨੂੰ ਨੈਸ਼ਨਲ ਐਵਾਰਡ ਲਈ ਸਨਮਾਨਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸ਼੍ਰੀ ਮੰਗਲ ਸਿੰਘ (ਕਪੂਰਥਲਾ), ਸ਼੍ਰੀ ਯਸ਼ਵੀਰ ਗੋਇਲ (ਬਠਿੰਡਾ) ਅਤੇ ਮੋਨਿਕਾ ਹਾਂਡਾ (ਜਲੰਧਰ) ਸ਼ਾਮਿਲ ਹਨ। ਇਸ ਦੌਰਾਨ ਨੇਤਰਹੀਣਾਂ ਦੀ ਸਰਕਾਰੀ ਸੰਸਥਾ ਜਮਾਲਪੁਰ ਲੁਧਿਆਣਾ ਵੱਲੋਂ ਸ਼ਬਦ ਗਾਇਨ ਵੀ ਕੀਤਾ ਗਿਆ, ਜਿਸ ਦੀ ਸਾਰਿਆਂ ਵੱਲੋਂ ਸ਼ਲਾਘਾ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਜੀ ਪੀ ਸ਼੍ਰੀਵਾਸਤਵਾ, ਐਡੀਸ਼ਨਲ ਸੈਕਟਰੀ ਕਮ ਐਡੀਸ਼ਨਲ ਡਾਇਰੈਕਟਰ ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ,ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪ ਸ਼ਿਖਾ, ਸਿਵਲ ਸਰਜਨ ਸ਼੍ਰੀ ਐਚ.ਐਨ. ਸ਼ਰਮਾ, ਜ਼ਿਲ•ਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਅੰਮ੍ਰਿਤ ਬਾਲਾ ਸਮੇਤ ਵੱਖ ਵੱਖ ਜ਼ਿਲਿ•ਆਂ ਤੋਂ ਆਏ ਦਿਵਿਆਂਗ ਬੱਚੇ ਬੱਚੀਆਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Please Click here for Share This News

Leave a Reply

Your email address will not be published.