best platform for news and views

ਪੰਜਾਬ ਸਰਕਾਰ ਨੇ ਚਿੰਤਪੁਰਨੀ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੂੰ ਸ਼ਿਫਟ ਕਰਨ ਦਾ ਮਸਲਾ ਭਾਰਤੀ ਮੈਡੀਕਲ ਕੌਂਸਲ ਕੋਲ ਉਠਾਇਆ

Please Click here for Share This News

ਚੰਡੀਗੜ•, 4 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਕਾਰਵਾਈਆਂ ਕਰਦਿਆਂ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਮੈਡੀਕਲ ਕੌਂਸਲ ਆਫ ਇੰਡੀਆ (ਐਮ.ਸੀ.ਆਈ.) ਦੇ ਅਧਿਕਾਰੀਆਂ ਨੂੰ ਮਿਲ ਕੇ ਚਿੰਤਪੁਰਨੀ ਮੈਡੀਕਲ ਕਾਲਜ, ਪਠਾਨਕੋਟ ਦੇ ਵਿਦਿਆਰਥੀਆਂ ਨੂੰ ਦੂਜੇ ਮੈਡੀਕਲ ਕਾਲਜਾਂ ਵਿੱਚ ਸ਼ਿਫਟ ਕਰਨ ਲਈ ਢੰਗ-ਤਰੀਕਾ ਤਲਾਸ਼ਣ ਦਾ ਮਾਮਲਾ ਉਠਾਇਆ।


ਇਸ ਮੀਟਿੰਗ ਦੌਰਾਨ ਮੈਡੀਕਲ ਸਿੱਖਿਆ ਤੇ ਖੋਜ ਦੇ ਸਕੱਤਰ ਵਿਕਾਸ ਪ੍ਰਤਾਪ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਉਪ ਕੁਲਪਤੀ ਡਾਕਟਰ ਰਾਜ ਬਹਾਦਰ ਨੇ ਪੰਜਾਬ ਸਰਕਾਰ ਦੀ ਨੁਮਾਇੰਦਗੀ ਕੀਤੀ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਕ ਉੱਚ ਪੱਧਰੀ ਮੀਟਿੰਗ ਬੁੱਧਵਾਰ ਨੂੰ ਭਾਰਤ ਸਰਕਾਰ ਦੇ ਮੈਡੀਕਲ ਸਿੱਖਿਆ ਦੇ ਸੰਯੁਕਤ ਸਕੱਤਰ ਨਾਲ ਵੀ ਹੋਈ।
ਇਨ•ਾਂ ਮੀਟਿੰਗਾਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਮੈਡੀਕਲ ਕੌਂਸਲ ਆਫ ਇੰਡੀਆ ਨੇ ਹਾਂ-ਪੱਖੀ ਹੁੰਗਾਰਾ ਭਰਿਆ ਹੈ ਅਤੇ ਉਨ•ਾਂ ਨੂੰ ਉਮੀਦ ਹੈ ਕਿ ਚਿੰਤਪੁਰਨੀ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੂੰ ਦੂਜੇ ਮੈਡੀਕਲ ਕਾਲਜਾਂ ਵਿੱਚ ਸ਼ਿਫਟ ਕਰਨ ਦੀ ਪ੍ਰਕਿਰਿਆ ਛੇਤੀ ਹੀ ਸ਼ੁਰੂ ਹੋ ਜਾਵੇਗੀ।
ਮੁੱਖ ਮੰਤਰੀ ਵੱਲੋਂ ਚਿੰਤਪੁਰਨੀ ਕਾਲਜ ਦੇ ਵਿਦਿਆਰਥੀਆਂ ਨੂੰ ਉਨ•ਾਂ ਦੇ ਮਸਲਿਆਂ ਦੇ ਹੱਲ ਲਈ ਸਰਕਾਰ ਵੱਲੋਂ ਪੂਰੀ ਮਦਦ ਕਰਨ ਅਤੇ ਦੂਜੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਭੇਜਣ ਦਾ ਮਾਮਲਾ ਐਮ.ਸੀ.ਆਈ. ਕੋਲ ਉਠਾਉਣ ਦਾ ਭਰੋਸਾ ਦਿੱਤਾ ਸੀ ਜਿਸ ਤੋਂ ਬਾਅਦ ਇਹ ਮੀਟਿੰਗਾਂ ਹੋਈਆਂ ਹਨ। ਇਸ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੇ ਪਿਛਲੇ ਹਫ਼ਤੇ ਮੁੱਖ ਮੰਤਰੀ ਨੂੰ ਮਿਲ ਕੇ ਇਸ ਮਸਲੇ ਵਿੱਚ ਉਨ•ਾਂ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਸੀ।
ਇਹ ਕਾਬਲੇਗੌਰ ਹੈ ਕਿ ਮੈਡੀਕਲ ਕੌਂਸਲ ਵੱਲੋਂ ਚਿੰਤਪੁਰਨੀ ਮੈਡੀਕਲ ਕਾਲਜ ਦੀ ਮਾਨਤਾ ਰੱਦ ਕਰ ਦੇਣ ਨਾਲ ਇਸ ਕਾਲਜ ਵਿੱਚ ਤਾਲੀਮ ਹਾਸਲ ਕਰ ਰਹੇ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪਾ ਦਿੱਤਾ। ਉਸ ਵੇਲੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੈਡੀਕਲ ਸਿੱਖਿਆ ਮੰਤਰੀ ਬ੍ਰਹਮ ਮਹਿੰਦਰਾ ਨੇ ਇਨ•ਾਂ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਸੀ ਕਿ ਸਰਕਾਰ ਉਨ•ਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਸਾਰੇ ਲੋੜੀਂਦੇ ਕਦਮ ਚੁੱਕੇਗੀ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਸੂਬੇ ਵਿੱਚ ਮੈਡੀਕਲ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਕਾਂਗਰਸ ਸਰਕਾਰ ਨੇ ਗਿਆਨ ਸਾਗਰ ਗਰੁੱਪ ਆਫ ਕਾਲਜਿਜ਼ ਦੇ ਵਿਦਿਆਰਥੀਆਂ ਨੂੰ ਦੂਜੇ ਕਾਲਜਾਂ ਵਿੱਚ ਭੇਜ ਕੇ ਉਨ•ਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਸੀ। ਮੁੱਖ ਮੰਤਰੀ ਨੇ ਚਿੰਤਪੁਰਨੀ ਕਾਲਜ ਦੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਉਨ•ਾਂ ਦੀ ਸਰਕਾਰ ਹਰ ਹਾਲ ਵਿੱਚ ਉਨ•ਾਂ ਦੇ ਭਵਿੱਖ ਦੀ ਰਾਖੀ ਕਰੇਗੀ ਅਤੇ ਇਸ ਲਈ ਅਜਿਹੇ ਹੀ ਕਦਮ ਚੁੱਕੇ ਜਾਣਗੇ।
ਭਾਜਪਾ ਲੀਡਰ ਸਵਰਨ ਸਲਾਰੀਆ ਚਿੰਤਪੁਰਨੀ ਮੈਡੀਕਲ ਕਾਲਜ ਦੇ ਕਰਤਾ-ਧਰਤਾ ਹਨ ਜੋ ਇਸ ਵੇਲੇ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਹਨ।

Please Click here for Share This News

Leave a Reply

Your email address will not be published. Required fields are marked *