best platform for news and views

ਪੰਜਾਬ ਸਰਕਾਰ ਵਲੋਂ ਨਸ਼ਾ-ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਲਈ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ

Please Click here for Share This News

ਚੰਡੀਗੜ੍ਹ, 24 ਸਤੰਬਰ: ਪੰਜਾਬ ਸਰਕਾਰ ਨੇ ਨਸ਼ਾ-ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ‘ਚ ਹਰ ਤਰ੍ਹਾਂ ਦੀਆਂ ਸਿਹਤ ਸੁਵਿਧਾਵਾਂ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਮੈਡੀਕਲ ਅਫਸਰਾਂ ਲਈ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ

ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਸੂਬੇ ਦੇ ਹਰ ਜਿਲ੍ਹੇ ਵਿਚ ਨੇੜਲੇ ਸਥਾਨਾਂ ‘ਤੇ ਨਸ਼ਾ-ਪੀੜਤਾਂ ਲਈ ਵਧੀਆ ਅਤੇ ਮਿਆਰੀ ਇਲਾਜ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ‘ਦਾ ਪੰਜਾਬ ਸਬਸਟਾਂਸ ਯੂਜ਼ ਡਿਸਆਰਡਰ ਟਰੀਟਮੈਂਟ ਐਂਡ ਕਾਉਂਸਲਿੰਗ ਐਂਡ ਰਿਹੈਬਲੀਟੇਸ਼ਨ ਸੈਂਟਰਜ਼ ਰੂਲਜ਼ 2011’ ਤਜ਼ਵੀਜ਼ ਅਧੀਨ ਜਨਰਲ ਡਿਊਟੀ ਮੈਡੀਕਲ ਅਫਸਰ ਨੂੰ ਤਿੰਨ ਮਹੀਨੇ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਜਿਸ ਉਪਰੰਤ ਟ੍ਰੇਨਡ ਮੈਡੀਕਲ ਅਫਸਰ ਮਨੋਰੋਗ ਮਾਹਿਰਾਂ ਦੀ ਦੇਖ-ਰੇਖ  ਅਧੀਨ ਨਸ਼ਾ-ਛੁਡਾਊ ਕੇਂਦਰਾਂ ਵਿਚ ਨਸ਼ਾ-ਪੀੜਤਾਂ ਦਾ ਆਧੁਨਿਕ ਤਕਨੀਕਾਂ ਦੁਆਰਾ ਇਲਾਜ ਕਰ ਸਕਣਗੇ।
ਸ੍ਰੀ ਮਹਿੰਦਰਾ ਨੇ ਦੱਸਿਆ ਕਿ 50 ਤੋਂ ਵੱਧ ਇਹ ਟ੍ਰੇਨਡ ਮੈਡੀਕਲ ਅਫਸਰਾਂ ਨਾਲ ਇਨ੍ਹਾਂ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਯਕੀਨੀ ਤੌਰ ‘ਤੇ ਹੋਰ ਸੁਧਾਰ ਹੋਵੇਗਾ।ਉਨ੍ਹਾਂ ਕਿਹਾ ਕਿ ਓ.ਪੀ.ਡੀ. ਅਧਾਰਿਤ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ‘ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ’ ਦੇ ਸਹਿਯੋਗ ਨਾਲ ਵੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਪੰਜ ਪੇਸ਼ੇਵਰ ਅਤੇ ਮਾਹਿਰ ਟ੍ਰੇਨਰਾਂ ਦੁਆਰਾ ਇਸ ਪ੍ਰੋਗਰਾਮ ਅਧੀਨ ਰਾਜ ਪੱਧਰ ‘ਤੇ ਮੈਡੀਕਲ ਅਫਸਰਾਂ ਨੂੰ ਤਕਨੀਕੀ ਇਲਾਜ, ਆਧੁਨਿਕ ਖੋਜਾਂ ਅਤੇ ਤੱਥਾਂ ਦੀ ਸਿਖਲਾਈ ਦਿੱਤੀ ਜਾਂਦੀ ਹੈ। ਹੁਣ ਤੱਕ ਜਿਲ੍ਹਾ ਪੱਧਰ ‘ਤੇ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ ਤੋਂ ਇਲਾਵਾ ਨੌ ਕੇਂਦਰੀਂ ਜੇਲਾਂ, ਜਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਮੌਗਾ ਅਤੇ ਫਿਰੋਜ਼ਪੁਰ ਦੀਆਂ ਟੀਮਾਂ ਨੂੰ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ।
ਸ੍ਰੀ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਧੀਨ ਰਾਜ ਸਰਕਾਰ ਨੇ ਨਸ਼ਿਆਂ ਵਿਰੁੱਧ ਕਈ ਅਹਿਮ ਅਤੇ ਠੋਸ ਫੈਂਸਲੇ ਲਏ ਹਨ।ਹੁੱਣ ਇਹ ਸਾਡੀ ਜਿੰਮੇਵਾਰੀ ਬਣਦੀ ਹੈ ਕਿ ਅਕਾਲੀ-ਭਾਜਪਾ ਦੇ ਸਮੇਂ ਸਫੇਦ ਹਾਥੀ ਸਾਬਿਤ ਹੋਏੇ ਨਸ਼ਾ-ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦਾ ਆਧੁਨਿਕ ਰੂਪਾਂਤਰਣ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਨ੍ਹਾਂ ਕੇਂਦਰਾਂ ‘ਚ ਮਿਆਰੀ ਸਿਹਤ ਸੁਵਿਧਾਵਾਂ ਮਹੁੱਈਆ ਕਰਵਾਕੇ, ਨਸ਼ਾ-ਪੀੜਤਾਂ ਦਾ ਮੁਕੰਮਲ ਇਲਾਜ ਕਰਕੇ ਤੰਦਰੁਸਤ ਅਤੇ ਸੁਰੱਖਿਅਤ ਜੀਵਨ ਬਸਰ ਕਰਨ ਪ੍ਰਤੀ ਪ੍ਰੇਰਿਤ ਕਰੇਗੀ।
ਸਿਹਤ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਦੇ ਧਿਆਨ ਵਿਚ ਲਿਆਇਆ ਗਿਆ ਕਿ ਕੇਂਦਰਾਂ ਵਿਚ ਕੰਮ ਕਰ ਰਹੇ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਦੇ ਲਈ ਵੀ ਵਿਸ਼ੇਸ਼ ਟ੍ਰੇਨਿੰਗ ਦੀ ਲੋੜ ਹੈ ਜਿਸ ਲਈ ਪਹਿਲੇ ਪੜਾਅ ਵਿਚ ਹਰ ਜਿਲ੍ਹੇ ਦੀ ਇਕ ਟੀਮ ( ਮੈਡੀਕਲ ਅਫਸਰ, ਸਟਾਫ ਨਰਸ, ਕੌਂਸਲਰ ਅਤੇ ਡਾਟਾ ਐਂਟਰੀ ਆਪਰੇਟਰ ਜਾਂ ਫਾਰਮਸਿਸਟ) ਨੂੰ ਨਸ਼ਾ-ਪੀੜਤਾਂ ਦਾ ਇਲਾਜ ਕਰਨ ਲਈ ਟ੍ਰੇਨਿੰਗ ਦਿੱਤੀ ਗਈ।ਇਹ ਟ੍ਰੇਨਿੰਗ ਹਾਂਸਲ ਕਰਨ ਉਪਰੰਤ ਮੈਡੀਕਲ ਅਫਸਰ ਅਤੇ ਸਟਾਫ ਜਿਲ੍ਹਾ ਟ੍ਰੇਨਿੰਗ ਪ੍ਰੋਗਰਾਮ ਅਧੀਨ ਜਿਲ੍ਹੇ ਦੇ ਹੋਰ ਸਰਕਾਰੀ ਹਸਪਤਾਲਾਂ ਦੀਆਂ ਨਿਸ਼ਚਿਤ ਟੀਮਾਂ ਨੂੰ ਟ੍ਰੇਨਿੰਗ ਦੇਣਗੀਆਂ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਨ੍ਹਾਂ ਕੇਂਦਰਾਂ ਦਾ ਸਫਲ ਆਧੁਨਿਕਰਨ ਕਰਕੇ ਪੂਰੇ ਦੇਸ਼ ਲਈ ਮਿਸਾਲ ਵਜੋਂ ਪੇਸ਼ ਕਰੇਗੀ ਅਤੇ ਜਲਦ ਦੀ ਸਿਹਤ ਵਿਭਾਗ ਬੱਚਿਆਂ ਅਤੇ ਨੋਜੁਆਨਾਂ ਨੂੰ ਨਸ਼ੀਲੇ ਪਦਾਰਥਾਂ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰੇਗੀ ਤਾਂ ਜੋ ਨਵੀਂ ਪੀੜ੍ਹੀ ਨੂੰ ਸਿਖਿਅਤ ਕਰਕੇ ਸੁਰੱਖਿਅਤ ਕੀਤਾ ਜਾ ਸਕੇ।
ਸਿਹਤ ਮੰਤਰੀ ਨੇ ਗੈਰ ਸਰਕਾਰੀ ਸੰਸਥਾਵਾਂ ਅਤੇ ਸਮਾਜ ਭਲਾਈ ਕਲੱਬਾਂ ਨੂੰ ਅਪੀਲ ਕੀਤੀ ਕਿ ਰਾਜ ਸਰਕਾਰ ਦੇ ਨਾਲ ਮਿਲ ਕੇ ਸਮਾਜ ਵਿਰੋਧੀਆਂ ਦੇ ਖਿਲਾਫ ਨਸ਼ਾ-ਵਿਰੋਧੀ ਮੁਹਿੰਮ ਵਿਚ ਅੱਗੇ ਵੱਧ ਕੇ ਕੰਮ ਕਰਨ।ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਸੱਭ ਤੋਂ ਵੱਡੀ ਜਰੂਰਤ ਹੈ ਕਿ ਨਸ਼ਾ-ਵਿਰੋਧੀ ਮੁਹਿੰਮ ਨੂੰ ਸੂਬੇ ‘ਚ ਸਫਲਤਾਪੂਰਵਕ ਲਾਗੂ ਕਰਕੇ ਸਮਾਜ ਦੇ ਹਰ ਵਰਗ ਨੂੰ ਇਸ ਨਾਲ ਜੋੜਿਆ ਜਾਵੇ।

Please Click here for Share This News

Leave a Reply

Your email address will not be published. Required fields are marked *