
ਚੰਡੀਗੜ੍ਹ, 08 ਫਰਵਰੀ: ਸੂਬੇ ਦੇ ਪੰਜ ਜਿਲ੍ਹਿਆਂ ਦੇ ਕੁਝ ਬੂਥਾਂ *ਤੇ ਕੱਲ ਹੋਣ ਵਾਲੀ ਪੋਲਿੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੰਮ੍ਰਿਤਸਰ, ਮੋਗਾ, ਮੁਕਤਸਰ, ਮਾਨਸਾ ਅਤੇ ਸੰਗਰੂਰ ਜਿਲ੍ਹੇ ਵਿੱਚ ਕੱਲ ਮਿਤੀ 09 ਫਰਵਰੀ, 2017 ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਦੇ ਮੁਤਾਬਕ ਇਨ੍ਹਾਂ ਪੰਜ ਜਿਲ੍ਹਿਆਂ ਵਿੱਚ ਪੈਦੇ ਸਾਰੇ ਸਰਕਾਰੀ ਦਫ਼ਤਰ/ਬੋਰਡ/ਕਾਰਪੋਰੇਸ਼ਨ/ਸਿੱਖਿਅਕ ਸੰਸਥਾਵਾਂ ਅਤੇ ਹੋਰ ਸਰਕਾਰੀ ਅਦਾਰੇ 9 ਫਰਵਰੀ ਨੂੰ ਬੰਦ ਰਹਿਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਹੋਵੇਗੀ।