best platform for news and views

ਪੰਜਾਬ ਸਰਕਾਰ ਵੱਲੋਂ ਬਾਸਮਤੀ ‘ਤੇ ਮਾਰਕੀਟ ਵਿਕਾਸ ਫੀਸ ਅਤੇ ਦਿਹਾਤੀ ਵਿਕਾਸ ਫੀਸ ਨੂੰ 2 ਫੀਸਦੀ ‘ਤੇ ਬਰਕਰਾਰ ਰੱਖਣ ਦਾ ਫੈਸਲਾ

Please Click here for Share This News

ਚੰਡੀਗੜ•, 10 ਅਕਤੂਬਰ: ਪੰਜਾਬ ਸਰਕਾਰ ਨੇ ਝੋਨੇ ਦੀ ਬਾਸਮਤੀ ਕਿਸਮ ਉੱਤੇ ਮਾਰਕੀਟ ਵਿਕਾਸ ਫੀਸ (ਐਮ.ਡੀ.ਐਫ) ਅਤੇ ਦਿਹਾਤੀ ਵਿਕਾਸ ਫੀਸ (ਆਰ.ਡੀ.ਐਫ) ਨੂੰ 2 ਫੀਸਦੀ ‘ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ।
ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਸਵੇਰੇ ਇਨ•ਾਂ ਫੀਸਾਂ ਨੂੰ ਬਰਕਰਾਰ ਰੱਖਣ ਦਾ ਰਾਹ ਪੱਧਰਾ ਕਰਨ ਲਈ ਫਾਈਲ ‘ਤੇ ਸਹੀ ਪਾ ਦਿੱਤੀ ਹੈ।
ਇਹ ਫੈਸਲਾ ਪੰਜਾਬ ਬਾਸਮਤੀ ਬਰਾਮਦਕਾਰਾਂ ਵੱਲੋਂ ਮੌਜੂਦਾ ਦਰਾਂ ਬਰਕਰਾਰ ਰੱਖਣ ਲਈ ਮੁੱਖ ਮੰਤਰੀ ਨੂੰ ਕੀਤੀ ਗਈ ਬੇਨਤੀ ਤੋਂ ਬਾਅਦ ਲਿਆ ਹੈ ਤਾਂ ਜੋ ਬਾਸਮਤੀ ਖਾਸ਼ਤਕਾਰਾਂ ਨੂੰ ਉਤਸ਼ਾਹਤ ਕੀਤਾ ਜਾ ਸਕੇ ਅਤੇ ਉਨ•ਾਂ ਨੂੰ ਘਰੇਲੂ ਅਤੇ ਅੰਤਰਰਾਸ਼ਟਰੀ ਵਪਾਰ ਵਿੱਚ ਮੁਕਾਬਲੇਬਾਜ਼ੀ ਵਿਚ ਬਣੇ ਰਹਿਣ ਲਈ ਮਦਦ ਮਿਲ ਸਕੇ।

Please Click here for Share This News

Leave a Reply

Your email address will not be published. Required fields are marked *