ਲਹਿਰਾਗਾਗਾ (ਸੰਗਰੂਰ), 28 ਨਵੰਬਰ:
ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਨੌਜਵਾਨ ਸ਼੍ਰੀ ਜਗਮੇਲ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ਮੁਆਵਜ਼ਾ ਰਾਸ਼ੀ ਤਹਿਤ ਬਕਾਇਆ 14 ਲੱਖ ਰੁਪਏ ਦਾ ਚੈਕ ਸੌਂਪਿਆ ਗਿਆ। ਇਸ ਮੌਕੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵ. ਸ਼੍ਰੀ ਜਗਮੇਲ ਸਿੰਘ ਦੇ ਪਰਿਵਾਰ ਦੀ ਮਾਲੀ ਮਦਦ ਦੇ ਦਿੱਤੇ ਗਏ ਆਦੇਸ਼ ਤਹਿਤ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਕੁਲ ਸਵਾ 21 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਥੇ ਮ੍ਰਿਤਕ ਦੇ ਸਸਕਾਰ ਮੌਕੇ 6 ਲੱਖ ਰੁਪਏ ਦਾ ਚੈਕ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਸੀ ਉਥੇ ਹੀ ਅੱਜ ਬਕਾਇਆ 14 ਲੱਖ ਰੁਪਏ ਦਾ ਚੈਕ, ਮ੍ਰਿਤਕ ਦੀ ਪਤਨੀ ਸ਼੍ਰੀਮਤੀ ਮਨਜੀਤ ਕੌਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ• ਖੋਖਰ ਵਿਖੇ ਸੇਵਾਦਾਰ ਦੀ ਨੌਕਰੀ ਦਾ ਨਿਯੁਕਤੀ ਪੱਤਰ ਅਤੇ ਮਕਾਨ ਦੀ ਮੁਰੰਮਤ ਲਈ ਸਵਾ ਲੱਖ ਰੁਪਏ ਦਾ ਚੈਕ ਸੌਂਪਿਆ ਗਿਆ ਹੈ। ਉਨ•ਾਂ ਦੱਸਿਆ ਕਿ ਭੋਗ ਦਾ ਸਾਰਾ ਖਰਚਾ ਵੀ ਸਰਕਾਰੀ ਤੌਰ ‘ਤੇ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਨੂੰ ਪਿੰਡ ਦੇ ਸਭ ਤੋਂ ਨਜ਼ਦੀਕੀ ਸਕੂਲ ਵਿਖੇ ਸੇਵਾਦਾਰ ਨਿਯੁਕਤ ਕਰਨ ਲਈ ਨਿਯੁਕਤੀ ਪੱਤਰ ਵੀ ਸੌਂਪਿਆ ਗਿਆ ਹੈ। ਇਸ ਮੌਕੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਜ਼ਿਲ•ਾ ਪੁਲਿਸ ਮੁਖੀ ਡਾ. ਸੰਦੀਪ ਗਰਗ ਅਤੇ ਐਸ.ਡੀ.ਐਮ ਕਾਲਾ ਰਾਮ ਕਾਂਸਲ ਵੀ ਉਨ•ਾਂ ਦੇ ਨਾਲ ਸਨ।
ਇਸ ਦੁਖਾਂਤਕ ਘਟਨਾ ਦੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਦਿੱਤੇ ਆਦੇਸ਼ਾਂ ‘ਤੇ ਅਮਲ ਕਰਦਿਆਂ ਜ਼ਿਲ•ਾ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ਼ ਸੱਤ ਦਿਨਾਂ ਦੇ ਅੰਦਰ ਅੰਦਰ ਚਾਲਾਨ ਪੇਸ਼ ਕੀਤਾ ਜਾ ਚੁੱਕਾ ਹੈ ਅਤੇ ਸਮੁੱਚੀ ਕਾਨੂੰਨੀ ਪ੍ਰਕਿਰਿਆ ਨੂੰ 3-4 ਮਹੀਨਿਆਂ ਅੰਦਰ ਪੂਰਾ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਰਾਜ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਲਈ ਕਾਂਗਰਸ ਸਰਕਾਰ ਪੂਰੀ ਤਰ•ਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਅਜਿਹੀਆਂ ਮਾੜੀਆਂ ਘਟਨਾਵਾਂ ਨੂੰ ਵਾਪਰਨ ਤੋਂ ਸਖ਼ਤੀ ਨਾਲ ਰੋਕਿਆ ਜਾਵੇਗਾ।
ਇਸ ਮੌਕੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਨੇ ਪੀੜਤ ਪਰਿਵਾਰ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਨਿੱਜੀ ਤੌਰ ‘ਤੇ ਵੀ ਉਹ ਪਰਿਵਾਰ ਦੇ ਨਾਲ ਖੜ•ੇ ਹਨ ਅਤੇ ਦੋਸ਼ੀਆਂ ਨੂੰ ਕਾਨੂੰਨੀ ਤੌਰ ‘ਤੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।