best platform for news and views

ਪੰਥਕ ਮੁੱਦਿਆਂ ਨੂੰ ਵਿਸਾਰ ਕੇ ਅਕਾਲੀ ਦਲ ਨੇ ਪੰਥ ਦੀ ਪਿੱਠ ਚ ਛੁਰਾ ਮਾਰਿਆ- ਔਜਲਾ

Please Click here for Share This News

ਭਾਜਪਾ ਦਾ ਉਮੀਦਵਾਰ ਪੁਰੀ ਜਮਾਨਤ ਬਚਾਉਣ ਲਈ ਲੜ ਰਹੇ …ਸੱਚਰ
ਰਾਜਨ ਮਾਨ

ਅੰਮ੍ਰਿਤਸਰ, 10 ਮਈ: ਵਿਧਾਨ ਸਭਾ ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਚੰਨਣਕੇ ਵਿਖੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅਤੇ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਦੀ ਸਾਂਝੀ ਅਗਵਾਈ ਹੇਠ ਵਿਸ਼ਾਲ ਤੇ ਪ੍ਰਭਾਵਸ਼ਾਲੀ ਚੋਣ ਰੈਲੀ ਕਰਵਾਈ ਗਈ।

  ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਥਕ ਮੁੱਦਿਆਂ ਨੂੰ ਵਿਸਾਰ ਕੇ ਅਕਾਲੀ ਦਲ ਨੇ ਪੰਥ ਦੀ ਪਿੱਠ ‘ਚ ਛੁਰਾ ਮਾਰਿਆ ਹੈ। ਉਹਨਾਂ ਕਿਹਾ ਕਿ ਗੁਰੂ ਦੀ ਬੇਅਦਬੀ ਕਰਨ ਵਾਲਿਆਂ ਨੂੰ ਲੋਕ ਕਦੇ ਮੁਆਫ ਨਹੀਂ ਕਰਨਗੇ। ਉਹਨਾਂ ਕਿਹਾ ਕਿ ਭਾਜਪਾ ਨੇ ੨੦੧੪ ਦੀਆਂ ਲੋਕ ਸਭਾ ਚੋਣਾਂ ਵਿੱਚ ਹਰ ਸਾਲ ਦੋ ਕਰੋੜ ਨੌਜੁਆਨਾਂ ਨੂੰ ਨੌਕਰੀਆਂ ਦੇਣ, ਦੇਸ਼ ਦੇ ਕਿਸਾਨਾਂ ਦੀ ਆਮਦਨ ਨੂੰ ਦੁਗਣਾ ਕਰਨ ਦਾ ਵਾਅਦਾ ਕੀਤਾ ਸੀ ਪਰ ਮੋਦੀ ਸਰਕਾਰ ਦੀਆਂ ਨਾਕਾਮ ਨੀਤੀਆਂ ਕਾਰਨ ੪੫ ਸਾਲਾਂ ਦੇ ਇਤਿਹਾਸ ਵਿੱਚ ਅੱਜ ਦੇਸ਼ ਸਭ ਤੋਂ ਵਧ ਬੇਰੁਜਗਾਰੀ ਦੀ ਦਰ ਵਿਚੋਂ ਗੁਜਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅੰਕੜਿਆਂ ਵਿੱਚ ਦੇਸ਼ ਦਾ ੩ ਕਰੋੜ ਤੋਂ ਵੱਧ ਨੌਜੁਆਨ ਬੇਰੁਜਗਾਰੀ ਦੀ ਮਾਰ ਝੱਲ ਰਹੇ ਹਨ। ਮੋਦੀ ਸਰਕਾਰ ਨੇ ਦੇਸ਼ ਦੇ ਸਰਮਾਏਦਾਰ ਘਰਾਣਿਆਂ ਦੇ ੧੧ ਲਖ ਕਰੋੜ ਦੇ ਕਰਜੇ ਤੇ ਲਕੀਰ ਤੇ ਮਾਰ ਦਿਤੀ ਪਰ ਕਿਸਾਨਾਂ ਦਾ ਕਰਜਾ ਮੁਆਫ ਨਾ ਕਰਕੇ ਦੇਸ਼ ਦੇ ਕਿਸਾਨਾਂ ਨਾਲ ਮੋਦੀ ਸਰਕਾਰ ਨੇ ਗਦਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਵਰਗੇ ਸਰਮਾਏਦਾਰ ਮੁਲਕਾਂ, ਭਾਰਤ ਦੇ ਵੱਡੇ ਸਨਅਤਕਾਰਾਂ ਅਤੇ ਭ੍ਰਿਸ਼ਟ ਸਰਮਾਏਦਾਰਾਂ ਨਾਲ ਮਿਲ ਕੇ ਦੇਸ਼ ਦੇ ਕੀਮਤੀ ਖ਼ਜ਼ਾਨੇ ਨੂੰ ਡੋਬ ਦਿੱਤਾ ਹੈ। ਮੋਦੀ ਸਰਕਾਰ ਦੀ ਨਾ ਸਮਝੀ ਕਾਰਨ ਦੇਸ਼ ਦੀ ਆਰਥਿਕਤਾ ਬੁਰੀ ਤਰ੍ਹਾਂ ਡੁੱਬ ਚੁੱਕੀ ਹੈ। ਨੋਟਬੰਦੀ ਅਤੇ ਫ਼ਿਰਕਾਪ੍ਰਸਤੀ ਨੇ ਦੇਸ਼ ਦਾ ਸਮਾਜਿਕ ਅਤੇ ਆਰਥਿਕ ਤੌਰ ’ਤੇ ਬਹੁਤ ਨੁਕਸਾਨ ਕੀਤਾ ਹੈ। ਅਰਥਹੀਣ ਆਰਥਿਕ ਨੀਤੀਆਂ ਕਾਰਨ ਭਾਰਤੀ ਅਰਥਚਾਰਾ ਬੁਰੀ ਤਰ੍ਹਾਂ ਡਗਮਗਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਕ ਦੇ 65 ਫ਼ੀਸਦੀ ਕਿਸਾਨ ਪਰਿਵਾਰਾਂ ਨੂੰ ਮੋਦੀ ਸਰਕਾਰ ਨੇ ਕੰਗਾਲ ਕਰ ਦਿੱਤਾ ਹੈ। ਗੰਨਾ ਕਾਸ਼ਤਕਾਰਾਂ ਦੀ 20 ਹਜ਼ਾਰ ਕਰੋੜ ਤੋਂ ਵਧ ਰਾਸ਼ੀ ਸਰਕਾਰ ਵੱਲ ਬਕਾਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪਿਛਲੇ ਦਸ ਸਾਲ ਪੰਜਾਬ ਨੂੰ ਲੁੱਟਿਆ ਤੇ ਕੁੱਟਿਆ ਅਤੇ ਜਿਨ੍ਹਾਂ ’ਤੇ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਅਤੇ ਨਿਰਦੋਸ਼ ਸਿੱਖਾਂ ਨੂੰ ਕਤਲ ਕਰਨ ਵਰਗੇ ਗੰਭੀਰ ਦੋਸ਼ ਲੱਗੇ ਉਹ ਮੁੜ ਸੱਤਾ ’ਤੇ ਕਾਬਜ਼ ਹੋਣਾ ਚਾਹੁੰਦੇ ਹਨ।
ਇਸ ਸਮੇਂ ਬੋਲਦਿਆਂ ਸਾ: ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਨੇ ਸ. ਔਜਲਾ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਦੇ ਦੋ ਸਾਲ ਦੇ ਰਾਜ ਬਨਾਮ ਅਕਾਲੀ ਭਾਜਪਾ ਗਠਜੋੜ ਸਰਕਾਰ ਦੇ ੧੦ ਸਾਲ ਦੇ ਸਾਸ਼ਨ ਦੀ ਤੁਲਨਾ ਕਰਦਿਆਂ ਕਿਸਾਨ ਤੇ ਪੰਜਾਬ ਹਿਤੈਸ਼ੀ ਪਾਰਟੀ ਦਾ ਸਮਰਥਨ ਕਰਦਿਆਂ ਵੱਧ ਤੋਂ ਵੱਧ ਵੋਟਾਂ ਦਾ ਇਸਤੇਮਾਲ ਕੀਤਾ ਜਾਏ।
ਰੈਲੀ ਨੂੰ  ਸੰਬੋਧਨ ਕਰਦਿਆਂ ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਨੇ ਕਿਹਾ ਕਿ ਗਠਜੋੜ ਸਰਕਾਰ ਸਮੇਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ੧੧੩ ਘਟਨਾਵਾਂ ਵਾਪਰੀਆਂ ਪਰ ਪੰਥਕ ਮੁਖੌਟਾ ਪਾਈ ਬੈਠੇ ਅਕਾਲੀ ਦਲ ਵਲੋਂ ਇਕ ਵੀ ਦੋਸ਼ੀ ਨੂੰ ਕਾਬੂ ਨਹੀ ਕੀਤਾ ਜਦਕਿ ਇਨਸਾਫ ਦੀ ਮੰਗ ਕਰਨ ਵਾਲੇ ਸ਼ਾਂਤਮਈ ਸੰਘਰਸ਼ ਕਰ ਰਹੇ ਸਿੱਖ ਸੰਗਤਾਂ ਤੇ ਗੋਲੀਆਂ ਚਲਾ ਕੇ ਉਨ੍ਹਾਂ ਨੂੰ ਸ਼ਹੀਦ ਕਰਨ ਦਾ ਘਿਣਾਉਣਾ ਕੰਮ ਕਰਨ ਦੇ ਜਿੰਮੇਂਵਾਰੀ ਵੀ ਅਕਾਲ਼ੀ ਦਲ ਨਿਭਾਈ। ਸ਼੍ਰੀ ਹਰਿਮੰਦਰ ਸਾਹਿਬ ਸਮੇਤ ਸਮੁੱਚੇ ਗੁਰੂ ਦੇ ਲੰਗਰਾਂ ਤੇ ਕੇਂਦਰੀ ਸਰਕਾਰ ਵਲੋਂ ਜਜੀਆ ਰੂਪੀ ਜੀ.ਐਸ.ਟੀ. ਲਗਾਉਣ ਸਮੇਤ ਹੋਰਨਾਂ ਪੰਥਕ ਮੁੱਦਿਆਂ ਤੇ ਚੁੱਪ ਧਾਰ ਕੇ ਅਕਾਲੀ ਦਲ ਨੇ ਪੰਥ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਸ ਸਮੇਂ ਹੋਰਨਾਂ ਤੋਂ ਇਲਾਵਾ, ਸਾ: ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਸਾ: ਚੇਅਰਮੈਨ ਜਗਦੇਵ ਸਿੰਘ ਬੱਗਾ,  ਸਿੰਘ ਬੱਗਾ, ਸਰਪੰਚ ਪ੍ਰਗਟ ਸਿੰਘ ਚੰਨਣਕੇ, ਮਾ: ਦਵਿੰਦਰ ਸਿੰਘ ਸਰਪੰਚ, ਮੈਂਬਰ ਸਰਬਜੀਤ ਸਿੰਘ ਸ਼ੱਬਾ, ਹਰਭਜਨ ਸਿੰਘ, ਸਰਬਵਿੰਦਰ ਸਿੰਘ ਚੰਨਣਕੇ, ਸਤਨਾਮ ਸਿੰਘ, ਦਿਲਬਾਗ ਸਿੰਘ ਭੋਏ, ਸਰਪੰਚ ਸਵਿੰਦਰ ਸਿੰਘ ਛੋਟਾ ਚੰਨਣਕੇ, ਕੇਵਲ ਸਿੰਘ, ਪ੍ਰਿੰਸੀਪਲ ਗੁਰਮੁਖ ਸਿੰਘ, ਸਾ: ਸਰਪੰਚ ਰਣਧੀਰ ਸਿੰਘ ਅਰਜਨਮਾਂਗਾ, ਸਰਪੰਚ ਬਲਜੀਤ ਸਿੰਘ ਭੋਏ, ਸਰਪੰਚ ਸਤਨਾਮ ਸਿੰਘ ਕਾਜੀਕੋਟ, ਪਵਿੱਤਰਜੀਤ ਸਿੰਘ ਤਾਹਰਪੁਰਾ, ਸਰਪੰਚ ਬਲਜੀਤ ਕੌਰ ਤਾਹਰਪੁਰਾ, ਸਾ: ਸਰਪੰਚ ਸਵਿੰਦਰ ਸਿੰਘ, ਨਿਸ਼ਾਨ ਸਿੰਘ ਚੋਗਾਵਾਂ, ਰਾਣਾ ਚੋਗਾਵਾਂ, ਗੁਰਪ੍ਰੀਤ ਸਿੰਘ ਬੋਪਾਰਾਏ, ਬਲਕਾਰ ਸਿੰਘ ਨਾਥ ਦੀ ਖੂਹੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜਰ ਸਨ।
Please Click here for Share This News

Leave a Reply

Your email address will not be published. Required fields are marked *