best platform for news and views

ਫਰੀਦਕੋਟ ਦੀ ਅਦਾਲਤ ਵਲੋਂ ਸੁਖਬੀਰ ਬਾਦਲ ਨੂੰ 2 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ

Please Click here for Share This News

ਫਰੀਦਕੋਟ : ਜਿਲਾ ਤੇ ਸੈਸ਼ਨ ਜੱਜ ਫਰੀਦਕੋਟ ਨੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਕਾਤਲਾਨਾ ਹਮਲੇ ਦੇ ਮਾਮਲੇ ਵਿਚ ਜ਼ਮਾਨਤ ਰੱਦ ਕਰਨ ਸਬੰਧੀ ਨੋਟਿਸ ਜਾਰੀ ਕਰਕੇ 2 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਕੀਤਾ ਹੈ। ਕੋਟਕਪੂਰਾ ਦੇ ਪੱਤਰਕਾਰ ਨਰੇਸ਼ ਸਹਿਗਲ ਨੇ ਪਿਛਲੇ ਸ਼ੁਕਰਵਾਰ ਨੂੰ ਅਦਾਲਤ ਵਿਚ ਅਰਜੀ ਦਾਇਰ ਕਰਕੇ ਮੰਗ ਕੀਤੀ ਸੀ ਕਿ ਕਾਤਲਾਨਾ ਹਮਲੇ ਦੇ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕੀਤੀ ਜਾਵੇ। ਅਦਾਲਤ ਨੇ ਸੁਖਬੀਰ ਸਿੰਘ ਬਾਦਲ ਨੂੰ 31 ਜਨਵਰੀ ਲਈ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਅੱਜ ਅਦਾਲਤ ਵਿਚ ਕੋਟਕਪੂਰਾ ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਵੀ.ਆਈ.ਪੀ. ਡਿੳੂਟੀ ਲੱਗੀ ਹੋਣ ਕਾਰਨ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਪਹੁੰਚਾਇਆ ਨਹੀਂ ਕਰਵਾਇਆ ਜਾ ਸਕਿਆ। ਅੱਜ ਅਦਾਲਤ ਨੇ 2 ਫਰਵਰੀ ਵਾਸਤੇ ਮੁੜ ਨੋਟਿਸ ਜਾਰੀ ਕਰ ਦਿੱਤਾ ਹੈ।  ਵਰਨਣਯੋਗ ਹੈ ਕਿ 30 ਜੂਨ 2006 ਨੂੰ ਸੁਖਬੀਰ ਸਿੰਘ ਬਾਦਲ ਖਿਲਾਫ ਕੋਟਕਪੂਰਾ ਥਾਣੇ ਵਿਚ ਕਾਤਲਾਨਾ ਹਮਲੇ ਦੇ ਦੋਸ਼ ਵਿਚ ਪਰਚਾ ਦਰਜ ਹੋਇਆ ਸੀ। ਕੁੱੱਝ ਮਹੀਨੇ ਪਹਿਲਾਂ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਸੁਖਬੀਰ ਸਿੰਘ ਬਾਦਲ ਨੂੰ ਬਰੀ ਕਰ ਦਿੱਤਾ ਸੀ, ਪਰ ਨਰੇਸ਼ ਸਹਿਗਲ ਨੇ ਜਿਲਾ ਸੈਸ਼ਨ ਜੱਜ ਦੀ ਅਦਾਲਤ ਵਿਚ ਇਸ ਖਿਲਾਫ ਅਪੀਲ ਦਾਇਰ ਕਰ ਦਿੱਤੀ ਸੀ, ਜੋ ਕਿ ਅਜੇ ਵਿਚਾਰ ਅਧੀਨ ਹੈ।

Please Click here for Share This News

Leave a Reply

Your email address will not be published. Required fields are marked *