ਫਰੀਦਕੋਟ – ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਕਾਂਗਰਸ ਪਾਰਟੀ ਨੇ ਸਰਵ ਸੰਮਤੀ ਨਾਲ ਆਪਣਾ ਆਗੂ ਸਵੀਕਾਰ ਕਰ ਲਿਆ ਹੈ। ਕਾਂਗਰਸ ਵਿੰਚ ਸੰਭਾਵੀ ਵਿਰੋਧਤਾ ਦੇ ਉਲਟ ਜਿਲ•ੇ ਭਰ ਦੇ ਬਹੁਤੇ ਆਗੂ ਕੁਸ਼ਲਦੀਪ ਸਿੰਘ ਢਿੱਲੋਂ ਨਾਲ ਤੁਰਨ ਲਈ ਸਹਿਮਤ ਹੋ ਗਏ ਹਨ। ਕਾਂਗਰਸ ਦੇ ਸਾਬਕਾ ਜਿਲ•ਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਸੁਰਿੰਦਰ ਕੁਮਾਰ ਗੁਪਤਾ ਜੋ ਖੁਦ ਟਿਕਟ ਦੇ ਦਾਅਵੇਦਾਰ ਸਨ, ਨੇ ਐਲਾਨ ਕੀਤਾ ਹੈ ਕਿ ਉਹ ਪਾਰਟੀ ਦੇ ਫੈਸਲੇ ਤੋਂ ਖੁਸ਼ ਹਨ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਚੋਣ ਮੁਹਿੰਮ ਵਿੱਚ ਪੂਰੀ ਤਰ•ਾਂ ਹਿੱਸਾ ਲੈਣਗੇ। ਮਾਰਕੀਟ ਕਮੇਟੀ ਸਾਦਿਕ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ ਵੀ ਟਿਕਟ ਦੇ ਦਾਅਵੇਦਾਰ ਸਨ ਪਰੰਤੂ ਕਿੱਕੀ ਢਿੱਲੋਂ ਨੂੰ ਟਿਕਟ ਮਿਲਣ ਤੋਂ ਬਾਅਦ ਉਹਨਾਂ ਨੇ ਕੋਈ ਬਾਗ਼ੀ ਸੁਰ ਨਹੀਂ ਦਿਖਾਇਆ। ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਫੈਸਲੇ ‘ਤੇ ਪਾਰਟੀ ਵਰਕਰਾਂ ਨੇ ਤਸੱਲੀ ਜਾਹਰ ਕੀਤੀ ਹੈ ਅਤੇ ਉਹਨਾਂ ਨੂੰ ਪਾਰਟੀ ਦੇ ਸਾਰੇ ਵਰਕਰਾਂ ਦਾ ਸਹਿਯੋਗ ਮਿਲ ਰਿਹਾ ਹੈ। ਕਾਂਗਰਸੀ ਆਗੂਆਂ ਨੇ ਇੱਕਮੁੱਠ ਹੋਣ ਤੋਂ ਬਾਅਦ ਵੱਖ-ਵੱਖ ਪਿੰਡਾਂ ਵਿੱਚ ਚੋਣ ਰੈਲੀਆਂ ਕੀਤੀਆਂ। ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਮੇਤ ਪਾਰਟੀ ਦੇ ਵੱਡੇ ਆਗੂ ਚੋਣ ਪ੍ਰਚਾਰ ਲਈ ਫਰੀਦਕੋਟ ਜਿਲ•ੇ ‘ਚ ਜਲਦ ਆ ਰਹੇ ਹਨ। ਇਸ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਬਲਕਰਨ ਸਿੰਘ ਨੰਗਲ, ਗੁਰਲਾਲ ਸਿੰਘ, ਕਰਮਜੀਤ ਸਿੰਘ ਟਹਿਣਾ, ਗੁਰਸੇਵਕ ਸਿੰਘ ਨੀਲਾ, ਬਲਜੀਤ ਸਿੰਘ ਗੋਰਾ ਅਤੇ ਸੁਰਿੰਦਰ ਕੁਮਾਰ ਗੁਪਤਾ ਨੇ ਕਿਹਾ ਕਿ ਕਾਂਗਰਸ ਸਰਕਾਰ ਆਉਣ ‘ਤੇ ਮਾਫ਼ੀਆ ਰਾਜ ਖਤਮ ਕੀਤਾ ਜਾਵੇਗਾ। ਇਸ ਮੌਕੇ ਗੁਰਨਾਮ ਸਿੰਘ ਸਾਬਕਾ ਪੰਚ, ਗੁਰਦਿੱਤ ਸਿੰਘ, ਸਿਮਰਜੀਤ ਸਿੰਘ ਪੰਚ, ਜਗਸੀਰ ਸਿੰਘ ਪੰਚ, ਸੁਖਚੈਨ ਸਿੰਘ, ਮੁਖਤਿਆਰ ਸਿੰਘ ਸਾਬਕਾ ਪੰਚ, ਸੁਖਦੇਵ ਸਿੰਘ, ਸੁਰਜੀਤ ਸਿੰਘ, ਗੁਰਜੀਤ ਸਿੰਘ, ਪਰਮਜੀਤ ਸਿੰਘ ਆਦਿ ਵੀ ਹਾਜਰ ਸਨ।
ਚੋਣ ਪ੍ਰਚਾਰ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਉਮੀਦਵਾਰ ਕੁਸ਼ਲਦੀਪ ਸਿੰਘ ਢਿੱਲੋਂ।