best platform for news and views

ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੇ ਕੀਤੇ ਨਾਮਜ਼ਦਗੀ ਪੇਪਰ ਦਾਖ਼ਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਰਮਿੰਦਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ 

Please Click here for Share This News
ਫਿਰੋਜ਼ਪੁਰ, 29 ਅਪ੍ਰੈਲ (ਸਤਬੀਰ ਬਰਾੜ, ਮਨੀਸ਼ ਕੁਮਾਰ  )- ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ•ਾਂ ਨਾਲ ਰਾਣਾਂ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਪੰਜਾਬ, ਹਲਕਾ ਫਿਰੋਜ਼ਪੁਰ ਸ਼ਹਿਰੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਸੰਦੀਪ ਜਾਖੜ, ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਵੀ ਵਿਸ਼ੇਸ਼ ਤੌਰ ‘ਤੇ ਹਾਜਰ ਰਹੇ। ਕਾਂਗਰਸ ਦਾਖਲ ਕਰਨ ਲਈ ਆਪਣੇ ਸਮੱਰਥਕਾਂ ਨਾਲ ਵੱਡੀ ਗਿਣਤੀ ਵਿਚ ਵੱਖ-ਵੱਖ ਹਲਕਿਆਂ ਤੋਂ ਆਹੁਦੇਦਾਰਾਂ ਨੇ ਪਹੁੰਚ ਕੀਤੀ ਅਤੇ ਕਾਂਗਰਸ ਪਾਰਟੀ ਜਿੰਦਾਬਾਦ ਦੇ ਨਾਅਰੇ ਲਗਾਏ। ਇਸ ਦੌਰਾਨ ਪੁਲਸ ਪ੍ਰਸ਼ਾਸਨ ਦੁਆਰਾ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਰਮਿੰਦਰ ਸਿੰਘ ਨੇ ਆਖਿਆ ਕਿ ਲੋਕ ਸੁਖਬੀਰ ਬਾਦਲ ਦੀਆਂ ਗੱਪਾਂ ਦੇ ਵਿੱਚ ਨਹੀਂ ਆਉਣਗੇ ਅਤੇ ਸ਼ੇਰ ਸਿੰਘ ਘੁਬਾਇਆ ਨੂੰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਵਾਉਣਗੇ ਫਿਰੋਜ਼ਪੁਰ ਵਿਖੇ ਉਮੀਦਵਾਰ ਵਜੋਂ ਕਾਗਜ਼ ਦਾਖਲ ਕਰਨ ਉਪਰੰਤ ਗੱਲਬਾਤ ਕਰਦੇ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਉਹ ਪਾਰਟੀ ਦੇ ਸਾਰੇ ਆਹੁਦੇਦਾਰਾਂ ਤੇ ਵਰਕਰਾਂ ਦੇ ਸਹਿਯੋਗ ਨਾਲ ਇੱਥੋਂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ ਅਤੇ ਸੁਖਬੀਰ ਬਾਦਲ ਨੂੰ ਲੋਕ ਕਿਸੇ ਕੀਮਤ ‘ਚ ਮੂੰਹ ਲਗਾਉਣਗੇ। ਉਨ•ਾ ਕਿਹਾ ਕਿ ਬਾਹਰੋ ਆਇਆ ਉÎੱਡਦਾ ਪੰਛੀ ਹੈ ਚੋਣਾਂ ਤੋਂ ਬਾਅਦ ਇਹ ਆਪਣੇ ਹਲਕੇ ‘ਚ ਚਲਾ ਜਾਵੇਗਾ। ਇਸ ਦੌਰਾਨ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸੰਬੋਧਨ ਕਰਦੇ ਕਿਹਾ ਕਿ ਕਾਂਗਰਸ ਸਰਕਾਰ ਦੇ ਯਤਨਾ ਸਦਕਾ ਹੀ ਫਿਰੋਜ਼ਪੁਰ ‘ਚ ਸੈਟੇਲਾਇਟ ਪੀ.ਜੀ.ਆਈ. ਮਨਜ਼ੂਰ ਕੀਤਾ ਗਿਆ ਸੀ। ਜਿਸ ਦਾ ਨਿਰਮਾਣ ਲੋਕ ਸਭਾ ਚੋਣਾਂ ਉਪਰੰਤ ਸ਼ੁਰੂ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਕੁੰਡੀਆਂ ਦੇ ਸਿੰਘ ਫਸ ਗਏ ਕੋਈ ਨਿੱਤਰੂ ਵੜੇਂਵੇ ਖਾਣੀ। ਕੇਂਦਰ ‘ਚ ਕਾਂਗਰਸ ਸਰਕਾਰ ਸਮੇਂ ਫਿਰੋਜ਼ਪੁਰ ਵਿਚ ਹਵਾਈ ਅੱਡਾ ਮਨਜ਼ੂਰ ਹੋਇਆ ਸੀ। ਜਿਸਨੂੰ ਦੁਬਾਰਾ ਫਿਰ ਤੋਂ ਲਿਆਂਦਾ ਜਾਵੇਗਾ ਅਤੇ ਜਲਦ ਹਵਾਈ ਅੱਡੇ ਦਾ ਨਿਰਮਾਣ ਕੀਤਾ ਜਾਵੇਗਾ। ਇਸ ਮੌਕੇ ਚਮਕੌਰ ਸਿੰਘ ਢੀਂਡਸਾ ਸਾਬਕਾ ਪ੍ਰਧਾਨ ਕਾਂਗਰਸ ਕਮੇਟੀ ਫਿਰੋਜ਼ਪੁਰ, ਗੁਰਚਰਨ ਸਿੰਘ ਨਾਹਰ ਪ੍ਰਧਾਨ, ਦਵਿੰਦਰ ਸਿੰਘ ਘੁਬਾਇਆ ਵਿਧਾਇਕ ਫਾਜਿਲਕਾ, ਸੁਰਿੰਦਰ ਜਾਖੜ ਸੀਨੀਅਰ ਕਾਂਗਰਸੀ ਆਗੂ ਵੀ ਹਾਜ਼ਰ ਸਨ।
ਕੈਪਸ਼ਨ: ਫਿਰੋਜਪੁਰ ਤੋਂ ਉਮੀਦਵਾਰ ਘੁਬਾਇਆ ਦੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਂਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਨਾਲ ਪਹੁੰਚੇ ਵਿਧਾਇਕ ਪਿੰਕੀ। ਰਾਣਾ ਗੁਰਮੀਤ ਸਿੰਘ ਸੋਢੀ
Please Click here for Share This News

Leave a Reply

Your email address will not be published. Required fields are marked *