best platform for news and views

ਫਾਇਰ ਸੇਫਟੀ ਸਪਤਾਹ ਦੇ ਚਲਦਿਆਂ ਲੋਕਾਂ ਨੂੰ ਕੀਤਾ ਜਾਗਰੂਕ

Please Click here for Share This News

ਧੂਰੀ, 27 ਅਪ੍ਰੈਲ (ਮਹੇਸ਼ ਜਿੰਦਲ) ਧੂਰੀ ਵਿਖੇ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਸਬ ਫਾਇਰ ਅਫਸਰ ਅਮਰਿੰਦਰ ਪਾਲ ਸਿੰਘ ਸੰਧੂ ਦੀ ਅਗੁਵਾਈ ਵਿੱਚ ਫਾਇਰ ਸੇਫਟੀ ਸਪਤਾਹ ਮਨਾਇਆ ਗਿਆ। ਇਸ ਮੌਕੇ ਫਾਇਰ ਬ੍ਰਿਗੇਡ ਦੀ ਟੀਮ ਨੇ ਪੈਟਰੋਲ ਪੰਪਾਂ, ਹਸਪਤਾਲ ਅਤੇ ਐਲ.ਪੀ.ਜੀ. ਗੈਸ ਦੇ ਗੋਦਾਮਾਂ ਵਿੱਚ ਪਹੁੰਚ ਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੱਗ ਲੱਗਣ ਉਪਰੰਤ ਹੋਣ ਵਾਲੇ ਨੁਕਸਾਨ ਤੋਂ ਬਚਣ ਦੀ ਟਰੇਨਿੰਗ ਦਿੱਤੀ।ਇਸ ਮੌਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਫਾਇਰ ਸੇਫਟੀ ਟੀਮ ਦੇ ਸ਼ਹੀਦ ਹੋਏ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ ਗਈ। ਇਸ ਮੌਕੇ ਅਮਰਿੰਦਰ ਪਾਲ ਸੰਧੂ ਨੇ ਕਿਹਾ ਕਿ ਉਦਯੋਗਪਤੀਆਂ, ਵਪਾਰੀਆਂ ਅਤੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਅੱਗ ਲੱਗਣ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਾਅ ਕਰਨ ਲਈ ਫਾਇਰ ਸੇਫਟੀ ਨਿਯਮਾਂ ਉਪੱਰ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।

Please Click here for Share This News

Leave a Reply

Your email address will not be published. Required fields are marked *