best platform for news and views

ਫੂਡ ਸਕਿਉਰਿਟੀ ਗਰੁੱਪ ਨੇ ਕੀਤੀ ਪਹਿਲੀ ਮੀਟਿੰਗ

Please Click here for Share This News

ਚੰਡੀਗੜ•, 18 ਜੂਨ:
ਮੁੱਖ ਮੰਤਰੀ ਪੰਜਾਬ ਵਲੋਂ ਸਲਾਹਕਾਰ ਸਮੂਹਾਂ ਦੇ ਗਠਨ ਤੋਂ ਬਾਅਦ ਸਰਕਾਰ ਦੀਆਂ ਖੁਰਾਕ ਸੁਰੱਖਿਆ ਸਬੰਧੀ ਪ੍ਰਮੁੱਖ ਸਕੀਮਾਂ ਨੂੰ ਗਤੀਸ਼ੀਲਤਾ ਪ੍ਰਦਾਨ ਕਰਨ ਲਈ ਸਮਾਰਟ ਰਾਸ਼ਨ ਕਾਰਡ ਗਰੁੱਪ ਦੀ ਪਲੇਠੀ ਮੀਟਿੰਗ ਕੀਤੀ ਗਈ।  ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ, ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਵਿੱਚ ਅਨਾਜ ਭਵਨ, ਚੰਡੀਗੜ• ਵਿਖੇ ਹੋਈ।
ਖੁਰਾਕ ਸੁਰੱਖਿਆ ਸਕੀਮਾਂ ਦਾ ਜਾਇਜਾ ਲੈਂਦਿਆਂ, ਗਰੁੱਪ ਨੇ ਚੱਲ ਰਹੀਆਂ ਸਕੀਮਾਂ ਨੂੰ ਸੁਚਾਰੂ ਬਣਾਉਣ ਲਈ ਕੁੱਝ ਤਰਮੀਮਾਂ ਸੁਝਾਈਆਂ ਤਾਂ ਜੋ ਖੁਰਾਕ ਵੰਡ ਪ੍ਰਣਾਲੀ ਨੂੰ ਸੁਚੱਜਾ ਬਣਾਇਆ ਜਾ ਸਕੇ ਅਤੇ ਇਸ ਪ੍ਰਕਿਰਿਆ ਵਿਚ ਹੋਰ ਪਾਰਦਰਸ਼ਿਤਾ ਲਿਆਂਦੀ ਜਾ ਸਕੇ।
ਇਹ ਸਮੂਹ ਜਿਸ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ, ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਮਾਜਿਕ ਸੁਰੱਖਿਆ ਮੰਤਰੀ, ਸ੍ਰੀਮਤੀ ਅਰੁਣਾ ਚੌਧਰੀ, 7 ਵਿਧਾਇਕ, ਸਮਾਜਿਕ ਨਿਆਂ ਤੇ ਸਸ਼ਕਤੀਕਰਨ ਵਿਭਾਗ , ਸਮਾਜਿਕ ਸੁਰੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ, ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਅਤੇ ਵਿਸ਼ੇਸ਼ ਤੌਰ ‘ਤੇ ਬੁਲਾਏ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਸ਼ਾਮਲ ਸਨ, ਨੇ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਦੀ ਪੜਤਾਲ ਸਬੰਧੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਲਈ ਸੁਝਾਅ ਦਿੱਤੇ।
ਇਹ ਦੇਖਿਆ ਗਿਆ ਹੈ ਕਿ ਲਾਭਪਾਤਰੀਆਂ ਦੀ ਪੜਤਾਲ ਵਿੱਚ ਬੇਲੋੜੀ ਦੇਰੀ ਇਸ ਕਰਕੇ ਹੁੰਦੀ ਹੈ ਕਿਉਂ ਜੋ ਇਸ ਨਾਲ ਸਬੰਧਿਤ ਪਰਫਾਰਮਾ ਪਟਵਾਰੀ ਤੋਂ ਡਿਪਟੀ ਕਮਿਸ਼ਨਰ ਤੱਕ ਪਾਸ ਕਰਵਾਉਣਾ ਹੁੰਦਾ ਹੈ। ਇਸ ਕਰਕੇ ਇਹ ਸੁਝਾਅ ਦਿੱਤਾ ਗਿਆ ਹੈ ਕਿ ਪੇਂਡੂ ਖੇਤਰਾਂ ਵਿੱਚ ਪਟਵਾਰੀ, ਬਲਾਕ ਵਿਕਾਸ ਅਧਿਕਾਰੀ ਅਤੇ ਜ਼ਿਲ•ਾ ਖੁਰਾਕ ਸਪਲਾਈ ਕੰਟਰੋਲਰ ਜਾਂ ਉਸ ਦਾ ਨੁਮਾਇੰਦਾ, ਸ਼ਹਿਰੀ ਖੇਤਰਾਂ ਵਿੱਚ ਮਿਊਂਸੀਪਲ ਕਮੇਟੀਆਂ ਦੇ ਇੰਸਪੈਕਟਰ, ਕਾਰਜਸਾਧਕ ਅਫ਼ਸਰ ਅਤੇ ਸਕੱਤਰ/ ਸੁਪਰਡੰਟ ਪੱਧਰ ਦੇ ਅਧਿਕਾਰੀ ਅਤੇ ਕੰਟੋਨਮੈਂਟ ਅਧੀਨ ਪੈਂਦੇ ਖੇਤਰਾਂ ਵਿੱਚ ਸਬੰਧਤ ਡਿਪਟੀ ਕਮਿਸ਼ਨਰ ਦਾ ਨੁਮਾਇੰਦਾ ਲਾਭਪਾਤਰੀਆਂ ਦੇ ਫਾਰਮਾਂ ਦੀ ਪੜਤਾਲ ਕਰ ਸਕਦਾ ਹੈ। ਸਮੂਹ ਨੇ ਸੁਝਾਅ ਦਿੱਤਾ ਕਿ ਲਾਭਪਾਤਰੀਆਂ ਦੀ ਸ਼ਨਾਖਤ /ਪੜਤਾਲ ਵਿੱਚ ਅਜਿਹੀ ਸਰਲਤਾ ਆਉਣ ਨਾਲ ਇਹ ਖੁਰਾਕ ਸੁਰੱਖਿਆ ਸਕੀਮਾਂ ਵੱਧ ਤੋਂ ਵੱਧ ਲਾਭਪਾਤਰੀਆਂ ਦੀ ਪਹੁੰਚ ਵਿੱਚ ਆ ਸਕਣਗੀਆਂ।
ਇਸ ਦੇ ਨਾਲ ਹੀ ਇਹ ਪ੍ਰਸਤਾਵ ਵੀ ਰੱਖਿਆ ਗਿਆ ਕਿ ਇਸ ਪ੍ਰਕਿਰਿਆ ਵਿੱਚ ਪਾਰਦਰਸ਼ਿਤਾ ਨੂੰ ਬਣਾਈ ਰੱਖਣ ਲਈ 10 ਫ਼ੀਸਦੀ ਲਾਭਪਾਤਰੀਆਂ ਦੀ ਸਬ ਡਵੀਜ਼ਨਲ ਮੈਜਿਸਟ੍ਰੇਟ ਅਤੇ 5 ਫ਼ੀਸਦ ਦੀ ਡਿਪਟੀ ਕਮਿਸ਼ਨਰਾਂ ਵਲੋਂ ਨਿਯਮਿਤ ਤੌਰ ‘ਤੇ ਅਚਨਚੇਤ ਚੈਕਿੰਗ ਕੀਤੀ ਜਾਵੇਗੀ।
ਇਸ ਖੁਰਾਕ ਸੁਰੱਖਿਆ ਸਮੂਹ ਨੇ ਹੋਰ ਡਿੱਪੋ ਖੋਲ•ਣ ਲਈ ਸੁਝਾਅ ਦਿੱਤਾ ਤਾਂ ਜੋ ਲਾਭਪਾਤਰੀਆਂ ਨੂੰ ਛੋਟ ਵਾਲੀ ਖੁਰਾਕ ਲੈਣ ਸਬੰਧੀ ਬਹੁਤੀ ਦੂਰ ਸਫ਼ਰ ਨਾ ਕਰਨਾ ਪਵੇ। ਪਿੰਡ ਪੱਧਰ ‘ਤੇ ਮੌਜੂਦਾ ਲਾਭਪਾਤਰੀਆਂ ਦੇ ਵੇਰਵਿਆਂ ਦੀ ਮੁੜ-ਪੜਤਾਲ ਦਾ ਸੁਝਾਅ ਵੀ ਰੱਖਿਆ ਗਿਆ।
ਸਕੀਮ ਨੂੰ ਵੱਧ ਤੋਂ ਵੱਧ ਲੋੜਵੰਦਾਂ ਤੱਕ ਪਹੁੰਚਾਉਣ ਦੇ ਮੱਦੇਜ਼ਰ ਗਰੁੱਪ ਵਲੋਂ ਯੁਵਕ ਹੋਸਟਲਾਂ, ਬਿਰਧ ਅਤੇ ਅਨਾਥ ਆਸ਼ਰਮਾਂ ਨੂੰ ਵੀ ਸਬਸਡਾਈਜ਼ਡ ਰਾਸ਼ਨ ਸਕੀਮ ਹੇਠ ਲਿਆਉਣ ਲਈ ਸਹਿਮਤੀ ਪ੍ਰਗਟਾਈ ਗਈ।
ਗਰੁੱਪ ਦੇ ਮੈਂਬਰਾਂ ਵਲੋਂ ਆਗਾਮੀ ਖੁਰਾਕ ਵੰਡ ਪ੍ਰਕਿਰਿਆ ਦੌਰਾਨ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਛੋਟ ‘ਤੇ ਦਾਲਾਂ ਵੰਡਣ ਸਬੰਧੀ 100 ਫ਼ੀਸਦੀ  ਸਹਿਮਤੀ ਪ੍ਰਗਟਾਈ ਗਈ।
ਇਸ ਮੌਕੇ ਬੋਲਦਿਆਂ ਸ੍ਰੀ ਆਸ਼ੂ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਕੈਪਟਨ Îਅਮਰਿੰਦਰ ਸਿੰਘ ਵਲੋਂ ਇਹਨਾਂ ਪ੍ਰਮੁੱਖ ਸਰਕਾਰੀ ਸਕੀਮਾਂ ਦਾ ਜਾਇਜ਼ਾ ਲੈਣ ਅਤੇ ਸੋਧ ਕਰਨ ਸਬੰਧੀ 8 ਸਲਾਹਕਾਰ ਸਮੂਹਾਂ ਦਾ ਗਠਨ ਕੀਤਾ ਗਿਆ ਹੈ। ਇਹਨਾਂ ਗਰੁੱਪ ਵਲੋਂ ਚੱਲ ਰਹੇ ਪ੍ਰੋਗਰਾਮਾਂ/ਸਕੀਮਾਂ ਦੀ ਕਾਰਜਕੁਸ਼ਲਤਾ ਦਾ ਜਾਇਜ਼ਾ ਲੈਣਾ, ਆਂਕਣਾ ਅਤੇ ਹੋਰ ਸੁਧਾਰਾਂ ਲਈ ਸੁਝਾਅ ਦੇਣਾ ਜ਼ਰੂਰੀ ਹੈ।  ਇਹ ਗਰੁੱਪ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਨਾਲ ਸਕੀਮਾਂ/ ਪ੍ਰੋਗਰਾਮਾਂ ਦੇ ਪਸਾਰੇ ਨੂੰ ਸੁਧਾਰਨ ਲਈ ਮੌਜ਼ੂਦਾ ਦਿਸ਼ਾ-ਨਿਰਦੇਸ਼ਾਂ ਵਿੱਚ ਤਰਮੀਮਾਂ ਵੀ ਸੁਝਾ ਸਕਦੇ ਹਨ। ਇਸ ਦੇ ਨਾਲ ਹੀ ਇਹਨਾਂ ਸਕੀਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਨਵੇਂ ਢੰਗ ਤਰੀਕੇ ਵੀ ਸੁਝਾਏ ਜਾ ਸਕਦੇ ਹਨ।
ਉਹਨਾਂ ਦੱਸਿਆ ਕਿ ਖੁਰਾਕ ਸੁਰੱਖਿਆ- ਸਮਾਰਟ ਰਾਸ਼ਨ ਕਾਰਡ ਗਰੁੱਪ ਨੇ ਇਹੋ ਕੀਤਾ ਹੈ ਅਤੇ ਮੰਤਰੀ ਮੰਡਲ ਵਲੋਂ ਵਿਚਾਰੇ ਜਾਣ ਲਈ ਇਹ ਰਿਪੋਰਟ ਮੁੱਖ ਮੰਤਰੀ ਅੱਗੇ ਪੇਸ਼ ਕੀਤੀ ਜਾਵੇਗੀ।

Please Click here for Share This News

Leave a Reply

Your email address will not be published. Required fields are marked *