best platform for news and views

ਫੋਟੋ ਵੋਟਰ ਸੂਚੀਆਂ ਦੀ ਸੁਧਾਈ 15 ਨਵੰਬਰ ਤੋਂ ਸ਼ੁਰੂ – ਘਣਸ਼ਿਆਮ ਥੋਰੀ

Please Click here for Share This News

ਬਰਨਾਲਾ,(ਰਾਕੇਸ਼ ਗੋਇਲ):- ਜ਼ਿਲ•ਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਿਆਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ 1-1-2018 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਚੋਣ ਪ੍ਰੋਗਰਾਮ ਅਨੁਸਾਰ 15 ਨਵੰਬਰ ਨੂੰ ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਜਦੋਂ ਕਿ 15 ਨਵੰਬਰ ਤੋਂ 14 ਦਸੰਬਰ, 2017 ਤੱਕ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ ਫਾਈਲ ਕੀਤੇ ਜਾ ਸਕਣਗੇ। ਉਨ•ਾਂ ਦੱਸਿਆ ਕਿ ਬੂਥ ਲੈਵਲ ਅਫਸਰਾਂ ਵੱਲੋਂ 18 ਨਵੰਬਰ ਤੇ 25 ਨਵੰਬਰ (ਦੋਵੇਂ ਸ਼ਨੀਵਾਰ) ਵਾਲੇ ਦਿਨ ਫੋਟੋ ਵੋਟਰ ਸੂਚੀ ਦੇ ਸਬੰਧਤ ਭਾਗ/ਸੈਕਸ਼ਨ ਗ੍ਰਾਮ ਸਭਾ, ਲੋਕਲ ਬਾਡੀਜ਼ ਅਤੇ ਆਰ.ਡਬਲਿਊ.ਏ. ਦੀ ਮੀਟਿੰਗ ਵਿੱਚ ਪੜ• ਕੇ ਨਾਵਾਂ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ। ਉਨ•ਾਂ ਹੋਰ ਦੱਸਿਆ ਕਿ 19 ਤੇ 26 ਨਵੰਬਰ ਨੂੰ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨਾਲ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। 
ਜ਼ਿਲ•ਾ ਚੋਣ ਅਫਸਰ ਨੇ ਦੱਸਿਆ ਕਿ 3 ਜਨਵਰੀ, 2018 ਨੂੰ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ 13 ਜਨਵਰੀ, 2018 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ

Please Click here for Share This News

Leave a Reply

Your email address will not be published. Required fields are marked *